Begin typing your search above and press return to search.

ਇੱਕ ਸੀ ਹਸਦਾ ਵਸਦਾ ਪੰਜਾਬ : ਰਾਜਾ ਵੜਿੰਗ

ਜਲੰਧਰ ਵਿਚ ਡੀਐਸਪੀ ਦੀ ਹੱਤਿਆ ’ਤੇ ਸਿਆਸਤ ਭਖੀਜਲੰਧਰ, 3 ਜਨਵਰੀ, ਨਿਰਮਲ : ਪੰਜਾਬ ਦੇ ਜਲੰਧਰ ’ਚ ਡੀਐਸਪੀ ਦੇ ਕਤਲ ਮਾਮਲੇ ’ਤੇ ਹੁਣ ਸਿਆਸਤ ਸ਼ੁਰੂ ਹੋ ਗਈ ਹੈ। ਇਸ ਮਾਮਲੇ ’ਚ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਹੈ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ’ਚ ਲੋਕਾਂ ਦੀ ਸੁਰੱਖਿਆ ’ਤੇ ਸਵਾਲ ਖੜ੍ਹੇ ਕੀਤੇ ਹਨ। […]

One C Hasda Vasda Punjab: Raja Waring

Editor EditorBy : Editor Editor

  |  2 Jan 2024 11:57 PM GMT

  • whatsapp
  • Telegram
  • koo

ਜਲੰਧਰ ਵਿਚ ਡੀਐਸਪੀ ਦੀ ਹੱਤਿਆ ’ਤੇ ਸਿਆਸਤ ਭਖੀ
ਜਲੰਧਰ, 3 ਜਨਵਰੀ, ਨਿਰਮਲ : ਪੰਜਾਬ ਦੇ ਜਲੰਧਰ ’ਚ ਡੀਐਸਪੀ ਦੇ ਕਤਲ ਮਾਮਲੇ ’ਤੇ ਹੁਣ ਸਿਆਸਤ ਸ਼ੁਰੂ ਹੋ ਗਈ ਹੈ। ਇਸ ਮਾਮਲੇ ’ਚ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਹੈ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ’ਚ ਲੋਕਾਂ ਦੀ ਸੁਰੱਖਿਆ ’ਤੇ ਸਵਾਲ ਖੜ੍ਹੇ ਕੀਤੇ ਹਨ। ਇਸੇ ਤਰ੍ਹਾਂ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਜੇਕਰ ਸ਼ਹਿਰ ਵਿੱਚ ਡੀਐਸਪੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦਾ ਕੀ ਬਣੇਗਾ।
ਦੱਸ ਦੇਈਏ ਕਿ ਨਵੇਂ ਸਾਲ ਦੀ ਰਾਤ ਨੂੰ ਪੰਜਾਬ ਪੁਲਿਸ ਦੇ ਡੀਐਸਪੀ ਦਲਬੀਰ ਸਿੰਘ ਦੀ ਬਸਤੀ ਬਾਵਾ ਖੇਲ ਨਹਿਰ ਨੇੜੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਨ੍ਹਾਂ ਨੇ ਉਸ ਦੀ ਪਿਸਤੌਲ ਲੁੱਟ ਲਈ ਸੀ। ਘਟਨਾ ਦੇ ਬਾਅਦ ਤੋਂ ਹੀ ਵਿਰੋਧੀ ਧਿਰ ਦੇ ਨੇਤਾ ਇਸ ਮਾਮਲੇ ਨੂੰ ਲੈ ਕੇ ਸਰਕਾਰ ’ਤੇ ਹਮਲੇ ਕਰ ਰਹੇ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿਗ ਨੇ ਡੀਐਸਪੀ ਕਤਲ ਕੇਸ ਵਿੱਚ ਸੋਸ਼ਲ ਮੀਡੀਆ ਐਕਸ ’ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ’ਚ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ। ਪੋਸਟ ’ਚ ਉਨ੍ਹਾਂ ਨੇ ਇਕ ਅੰਗਰੇਜ਼ੀ ਅਖਬਾਰ ਦੀ ਕਟਿੰਗ ਸ਼ੇਅਰ ਕੀਤੀ ਹੈ ਅਤੇ ਲਿਖਿਆ ਹੈ- ‘2021 ਤੋਂ ਬਾਅਦ ਸੀ ਹਸਦਾ ਵਸਦਾ ਪੰਜਾਬ’। ਉਪਰੋਕਤ ਪੋਸਟ ਸ਼ੇਅਰ ਕਰਕੇ ਵੜਿੰਗ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ’ਤੇ ਸਵਾਲ ਖੜ੍ਹੇ ਕੀਤੇ ਹਨ।
ਪੰਜਾਬ ਦੇ ਸਾਬਕਾ ਮੰਤਰੀ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਡੀਐਸਪੀ ਦਲਬੀਰ ਸਿੰਘ ਦਿਓਲ ਨੂੰ ਨਵੇਂ ਸਾਲ ਦੀ ਰਾਤ ਨੂੰ ਲੁਟੇਰਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ।
ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਪੰਜਾਬ ’ਚ ਅਮਨ-ਕਾਨੂੰਨ ਦੀ ਹਾਲਤ ਇੰਨੀ ਮਾੜੀ ਹੈ ਕਿ ਸ਼ਹਿਰ ’ਚ ਇੱਕ ਡੀਐਸਪੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਆਮ ਲੋਕ ਕੀ ਕਰਨਗੇ? ਇਸ ਤੋਂ ਵੱਡਾ ਹੋਰ ਕੁਝ ਨਹੀਂ ਹੋ ਸਕਦਾ।
ਵਿਧਾਇਕ ਪਰਗਟ ਸਿੰਘ ਨੇ ਕਿਹਾ- ਮੁੱਖ ਮੰਤਰੀ ਭਗਵੰਤ ਸਿੰਘ ਮਾਣ ਨਾਲ ਦਾਅਵਾ ਕਰਦੇ ਹਨ ਕਿ ਸਾਡੇ ਸੂਬੇ ਵਿੱਚ ਸ਼ਾਂਤੀ ਹੈ, ਇੱਥੇ ਸਭ ਕੁਝ ਠੀਕ ਚੱਲ ਰਿਹਾ ਹੈ। ਇਸ ਨਾਲ ਉਨ੍ਹਾਂ ਦੇ ਖੋਖਲੇ ਦਾਅਵਿਆਂ ਦਾ ਪਰਦਾਫਾਸ਼ ਹੋ ਰਿਹਾ ਹੈ। ਸੂਬੇ ਵਿੱਚ ਨਸ਼ੇ, ਲੁੱਟ-ਖੋਹ, ਕਤਲ ਵਰਗੇ ਅਪਰਾਧ ਆਮ ਹੁੰਦੇ ਜਾ ਰਹੇ ਹਨ।
ਨਵੇਂ ਸਾਲ ਦੀ ਰਾਤ ਡੀਐਸਪੀ ਦਲਬੀਰ ਸਿੰਘ ਦੀ ਸਿਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਨੂੰ ਲੁਟੇਰਿਆਂ ਨੇ ਗੋਲੀ ਮਾਰੀ ਸੀ, ਜਿਸ ਦੇ ਦੋ ਖੋਲ ਪੁਲਿਸ ਨੇ ਸੋਮਵਾਰ ਸ਼ਾਮ ਨੂੰ ਬਰਾਮਦ ਕੀਤੇ ਹਨ।
ਥਾਣਾ ਸਦਰ-2 ਦੀ ਪੁਲਸ ਨੇ ਆਈਪੀਸੀ ਦੀ ਧਾਰਾ 302 (ਕਤਲ), 379-ਬੀ (ਡਕੈਤੀ), 34 (ਇਸ ਜੁਰਮ ਵਿੱਚ ਇੱਕ ਤੋਂ ਵੱਧ ਮੁਲਜ਼ਮ ਸ਼ਾਮਲ ਸਨ) ਅਤੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਕੇਸ ਦਰਜ ਕਰ ਲਿਆ ਹੈ। ਡੀਐਸਪੀ ਨੂੰ ਆਖਰੀ ਵਾਰ ਵਰਕਸ਼ਾਪ ਚੌਕ ਨੇੜੇ ਸਥਿਤ ਇੱਕ ਢਾਬੇ ਦੇ ਸਾਹਮਣੇ ਦੇਖਿਆ ਗਿਆ। ਜਿਨ੍ਹਾਂ ਤੋਂ ਪੁਲਿਸ ਅਜੇ ਤੱਕ ਸੁਰਾਗ ਹੈ।
ਇਹ ਖ਼ਬਰ ਵੀ ਪੜ੍ਹੋ
ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਮੰਗਲਵਾਰ ਨੂੰ ਪੈਟਰੋਲ ਪੰਪਾਂ ’ਤੇ ਅਚਾਨਕ ਭੀੜ ਲੱਗ ਗਈ। ਹਰ ਕੋਈ ਤੇਲ ਭਰਵਾਉਣ ਦੀ ਕੋਸ਼ਿਸ਼ ਵਿੱਚ ਰੁੱਝਿਆ ਹੋਇਆ ਸੀ। ਇਸ ਦੌਰਾਨ ਕਈ ਥਾਵਾਂ ’ਤੇ ਬਹਿਸਬਾਜ਼ੀ ਵਰਗੀ ਸਥਿਤੀ ਵੀ ਬਣੀ। ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਫਰੀਦਕੋਟ ਤੋਂ ਸਾਹਮਣੇ ਆਇਆ ਹੈ। ਇੱਥੇ ਤਕਰਾਰ ਇੰਨੀ ਵੱਧ ਗਈ ਕਿ ਪੰਪ ਮਾਲਕ ਨੇ ਗਾਹਕ ਨੂੰ ਗੋਲੀ ਮਾਰ ਦਿੱਤੀ। ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੰਜਾਬ ਦੇ ਪੈਟਰੋਲ ਪੰਪਾਂ ’ਤੇ ਹਫੜਾ-ਦਫੜੀ ਮੱਚੀ ਹੋਈ ਸੀ।
ਇਸੇ ਦੌਰਾਨ ਫਰੀਦਕੋਟ ਜ਼ਿਲ੍ਹੇ ਵਿੱਚ ਵੀ ਇੱਕ ਵਿਅਕਤੀ ਪੈਟਰੋਲ ਪੰਪ ’ਤੇ ਤੇਲ ਪਵਾਉਣ ਪਹੁੰਚਿਆ। ਇਸ ਦੌਰਾਨ ਪੰਪ ਮਾਲਕ ਨਾਲ ਉਸ ਦੀ ਬਹਿਸ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਪੈਟਰੋਲ ਪੰਪ ਮਾਲਕ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਨਾਲ ਅਮਰਿੰਦਰ ਸਿੰਘ ਨਾਂ ਦਾ ਨੌਜਵਾਨ ਜ਼ਖਮੀ ਹੋ ਗਿਆ ਹੈ। ਉਸ ਦੀ ਲੱਤ ਵਿੱਚ ਗੋਲੀ ਲੱਗੀ ਸੀ। ਉਸ ਨੂੰ ਤੁਰੰਤ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਇਹ ਘਟਨਾ ਮੰਗਲਵਾਰ ਸ਼ਾਮ ਪਿੰਡ ਔਲਖ ਸਥਿਤ ਫਰੀਦ ਕਿਸਾਨ ਸੇਵਾ ਕੇਂਦਰ ਦੇ ਪੈਟਰੋਲ ਪੰਪ ’ਤੇ ਵਾਪਰੀ।
ਪੁਲਸ ਨੇ ਦੱਸਿਆ ਕਿ ਤਿੰਨ ਨੌਜਵਾਨ ਮੋਟਰਸਾਈਕਲ ਵਿੱਚ ਤੇਲ ਭਰਵਾਉਣ ਆਏ ਸਨ। ਇਨ੍ਹਾਂ ਵਿੱਚੋਂ ਇੱਕ ਦੇ ਪੈਰ ਵਿੱਚ ਗੋਲੀ ਲੱਗੀ ਸੀ। ਸੂਚਨਾ ਤੋਂ ਬਾਅਦ ਕੋਟਕਪੂਰਾ ਦੇ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਅਤੇ ਥਾਣਾ ਸਦਰ ਕੋਟਕਪੂਰਾ ਦੇ ਐਸਐਚਓ ਚਮਕੌਰ ਸਿੰਘ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ। ਪੁਲਸ ਟੀਮ ਮਾਮਲੇ ਦੀ ਜਾਂਚ ’ਚ ਜੁਟੀ ਹੋਈ ਹੈ।
Next Story
ਤਾਜ਼ਾ ਖਬਰਾਂ
Share it