Begin typing your search above and press return to search.

ਮੋਹਾਲੀ 'ਚ ਅੱਜ ਭਾਰਤ-ਆਸਟ੍ਰੇਲੀਆ ਵਨਡੇ ਮੈਚ ਵੇਖਣ ਜਾਣ ਤੋਂ ਪਹਿਲਾਂ ਪੜ੍ਹੋ ਪੂਰਾ ਵੇਰਵਾ

ਚੰਡੀਗੜ੍ਹ : ਮੋਹਾਲੀ ਦੇ IS ਬਿੰਦਰਾ ਸਟੇਡੀਅਮ 'ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੇ ਵਨਡੇ ਮੈਚ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਇਸ ਵਿੱਚ ਕਰੀਬ 3 ਹਜ਼ਾਰ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਕਰੀਬ 15 ਦੰਗਾ ਵਿਰੋਧੀ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਸੁਰੱਖਿਆ ਲਈ ਮੁਹਾਲੀ ਪੁਲੀਸ ਤੋਂ ਇਲਾਵਾ ਹੋਰਨਾਂ […]

ਮੋਹਾਲੀ ਚ ਅੱਜ ਭਾਰਤ-ਆਸਟ੍ਰੇਲੀਆ ਵਨਡੇ ਮੈਚ ਵੇਖਣ ਜਾਣ ਤੋਂ ਪਹਿਲਾਂ ਪੜ੍ਹੋ ਪੂਰਾ ਵੇਰਵਾ
X

Editor (BS)By : Editor (BS)

  |  22 Sept 2023 2:53 AM IST

  • whatsapp
  • Telegram

ਚੰਡੀਗੜ੍ਹ : ਮੋਹਾਲੀ ਦੇ IS ਬਿੰਦਰਾ ਸਟੇਡੀਅਮ 'ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੇ ਵਨਡੇ ਮੈਚ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਇਸ ਵਿੱਚ ਕਰੀਬ 3 ਹਜ਼ਾਰ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਕਰੀਬ 15 ਦੰਗਾ ਵਿਰੋਧੀ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।

ਸੁਰੱਖਿਆ ਲਈ ਮੁਹਾਲੀ ਪੁਲੀਸ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ਦੇ ਪੁਲੀਸ ਮੁਲਾਜ਼ਮ ਵੀ ਬੁਲਾਏ ਗਏ ਹਨ। ਮੋਹਾਲੀ ਪੁਲਿਸ ਨੇ ਕ੍ਰਿਕਟ ਮੈਚ ਦੌਰਾਨ ਸੁਰੱਖਿਆ ਸਬੰਧੀ ਕੋਈ ਦਿੱਕਤ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਹਨ।

ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮੈਚ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਰੋਪੜ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਦੀ ਹੋਵੇਗੀ। ਉਨ੍ਹਾਂ ਦੇ ਨਿਰਦੇਸ਼ਾਂ ਤਹਿਤ ਮੁਹਾਲੀ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਅਤੇ ਰੋਪੜ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਸੁਰੱਖਿਆ ਪ੍ਰਬੰਧਾਂ ਦੀ ਦੇਖ ਰੇਖ ਕਰਨਗੇ।

ਇਸ 'ਚ ਸਟੇਡੀਅਮ ਦੇ ਅੰਦਰ ਡਾਕਟਰ ਸੰਦੀਪ ਗਰਗ ਦੀ ਜ਼ਿੰਮੇਵਾਰੀ ਹੋਵੇਗੀ, ਜਦਕਿ ਵਿਵੇਕਸ਼ੀਲ ਸੋਨੀ ਸਟੇਡੀਅਮ ਦੇ ਬਾਹਰਲੇ ਇਲਾਕਿਆਂ 'ਚ ਤਾਇਨਾਤ ਰਹਿਣਗੇ। ਭਾਰਤ-ਆਸਟ੍ਰੇਲੀਆ ਕ੍ਰਿਕਟ ਮੈਚ ਦੇਖਣ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਮੁਹਾਲੀ ਪ੍ਰਸ਼ਾਸਨ ਵੱਲੋਂ 10 ਥਾਵਾਂ 'ਤੇ ਪਾਰਕਿੰਗ ਦੇ ਪ੍ਰਬੰਧ ਕੀਤੇ ਗਏ ਹਨ। ਇਸ ਵਿੱਚ ਸਭ ਤੋਂ ਵੱਡੀ ਪਾਰਕਿੰਗ ਸੈਕਟਰ-68 ਜੰਗਲਾਤ ਵਿਭਾਗ ਦੇ ਸਾਹਮਣੇ ਬਣਾਈ ਗਈ ਹੈ। ਇੱਥੇ ਕਰੀਬ 1000 ਵਾਹਨਾਂ ਦੀ ਪਾਰਕਿੰਗ ਦਾ ਪ੍ਰਬੰਧ ਹੈ।

ਹਾਕੀ ਸਟੇਡੀਅਮ ਵਿੱਚ ਵੀਆਈਪੀ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫੇਜ਼-8 ਵਿੱਚ ਵੀ ਪਾਰਕਿੰਗ ਦਾ ਪ੍ਰਬੰਧ ਹੈ। ਮੁਹਾਲੀ ਪ੍ਰਸ਼ਾਸਨ ਨੇ ਫੇਜ਼-9 ਵਿੱਚ ਪੁੱਡਾ ਬਿਲਡਿੰਗ ਦੇ ਸਾਹਮਣੇ, ਪੰਜਾਬ ਸਕੂਲ ਸਿੱਖਿਆ ਬੋਰਡ, ਫੇਜ਼-10 ਦੀ ਮਾਰਕੀਟ, ਫੇਜ਼-11 ਦੀ ਮਾਰਕੀਟ, ਵਾਈਪੀਐਸ ਚੌਕ ਅਤੇ ਗੇਟ ਨੰਬਰ 6, 7, 8 ਅਤੇ 9 ਵਿੱਚ ਖਾਲੀ ਪਈਆਂ ਗਰਾਊਂਡਾਂ ਵਿੱਚ ਪਾਰਕਿੰਗ ਦੇ ਪ੍ਰਬੰਧ ਕੀਤੇ ਹਨ।

Next Story
ਤਾਜ਼ਾ ਖਬਰਾਂ
Share it