Begin typing your search above and press return to search.

ਸਿਰਫ਼ ‘ਆਪ’ ਆਗੂ ਹੀ ਦਵਿੰਦਰਪਾਲ ਭੁੱਲਰ ਨੂੰ ਰਿਹਾਅ ਕਰਨ ਲਈ ਸਹਿਮਤ ਹੋਏ : ਮਾਲਵਿੰਦਰ ਕੰਗ

ਚੰਡੀਗੜ੍ਹ : ਮਲਵਿੰਦਰ ਸਿੰਘ ਕੰਗ ਨੇ ਅਕਾਲੀ ਦਲ ਦੇ ਦੋਸ਼ਾਂ ਨੂੰ ਨਕਾਰਿਆ ਹੈ। ਮਾਲਵਿੰਦਰ ਸਿੰਘ ਕੰਗ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਬਣੀ ਕਮੇਟੀ ਦੀ ਦੇਖ-ਰੇਖ ਲੈਫਟੀਨੈਂਟ ਗਵਰਨਰ ਭਾਜਪਾ ਦੇ ਨੁਮਾਇੰਦੇ ਹਨ ਅਤੇ ਉਨ੍ਹਾਂ ਵੱਲੋਂ 7 ਮੈਂਬਰੀ ਕਮੇਟੀ ਬਣਾਈ ਗਈ ਹੈ। ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਸਿਰਫ਼ ‘ਆਪ’ ਆਗੂ ਹੀ ਦਵਿੰਦਰਪਾਲ ਭੁੱਲਰ ਨੂੰ ਰਿਹਾਅ ਕਰਨ […]

Only AAP leaders agreed to release Devinderpal Bhullar: Kang
X

Editor (BS)By : Editor (BS)

  |  24 Jan 2024 4:39 AM IST

  • whatsapp
  • Telegram

ਚੰਡੀਗੜ੍ਹ : ਮਲਵਿੰਦਰ ਸਿੰਘ ਕੰਗ ਨੇ ਅਕਾਲੀ ਦਲ ਦੇ ਦੋਸ਼ਾਂ ਨੂੰ ਨਕਾਰਿਆ ਹੈ। ਮਾਲਵਿੰਦਰ ਸਿੰਘ ਕੰਗ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਬਣੀ ਕਮੇਟੀ ਦੀ ਦੇਖ-ਰੇਖ ਲੈਫਟੀਨੈਂਟ ਗਵਰਨਰ ਭਾਜਪਾ ਦੇ ਨੁਮਾਇੰਦੇ ਹਨ ਅਤੇ ਉਨ੍ਹਾਂ ਵੱਲੋਂ 7 ਮੈਂਬਰੀ ਕਮੇਟੀ ਬਣਾਈ ਗਈ ਹੈ।

ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਸਿਰਫ਼ ‘ਆਪ’ ਆਗੂ ਹੀ ਦਵਿੰਦਰਪਾਲ ਭੁੱਲਰ ਨੂੰ ਰਿਹਾਅ ਕਰਨ ਲਈ ਸਹਿਮਤ ਹੋਏ ਸਨ। ਮਾਲਵਿੰਦਰ ਕੰਗ ਨੇ ਉਸ ਮੀਟਿੰਗ ਦੇ ਮਿਨਟਸ ਦਿਖਾਉਂਦੇ ਹੋਏ ਕਿਹਾ ਕਿ ਅਕਾਲੀ ਦਲ 15 ਸਾਲਾਂ ਤੋਂ ਕੇਂਦਰ ਵਿੱਚ ਭਾਜਪਾ ਨਾਲ ਗੱਠਜੋੜ ਵਿੱਚ ਹੈ। ਪਰ ਇੱਕ ਵਾਰ ਵੀ ਬੰਦੀ ਸਿੱਖਾਂ ਦਾ ਮਸਲਾ ਉਸ ਪਾਸੋਂ ਨਹੀਂ ਉਠਿਆ। ਹੁਣ ਜਦੋਂ ਉਹ ਸੱਤਾ ਤੋਂ ਬਾਹਰ ਹਨ ਤਾਂ ਉਹ ਗਲਤ ਸੂਚਨਾ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ।

21 ਦਸੰਬਰ 2023 ਨੂੰ ਹੋਈ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ (SRB) ਦੀ ਬੈਠਕ ਦੀਆਂ ਸਿਫਾਰਿਸ਼ਾਂ ਸੋਮਵਾਰ ਨੂੰ ਜੇਲ ਵਿਭਾਗ ਦੀ ਵੈੱਬਸਾਈਟ 'ਤੇ ਅਪਲੋਡ ਕੀਤੀਆਂ ਗਈਆਂ। ਦਿੱਲੀ ਸਰਕਾਰ ਦੇ ਗ੍ਰਹਿ ਵਿਭਾਗ ਨੇ 19 ਜਨਵਰੀ ਨੂੰ ਇਸ ਸਬੰਧੀ ਜੇਲ੍ਹ ਅਤੇ ਹੋਰ ਅਧਿਕਾਰੀਆਂ ਨੂੰ ਪੱਤਰ ਵੀ ਭੇਜਿਆ ਸੀ।

ਬੋਰਡ ਨੇ 46 ਕੇਸਾਂ ’ਤੇ ਵਿਚਾਰ ਕਰਨ ਮਗਰੋਂ ਸਿਰਫ਼ 14 ਕੈਦੀਆਂ ਨੂੰ ਰਿਹਾਅ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਰੱਦ ਹੋਈਆਂ ਪਟੀਸ਼ਨਾਂ ਦੀ ਸੂਚੀ ਵਿੱਚ ਪ੍ਰੋ. ਭੁੱਲਰ ਦਾ ਨਾਂ ਵੀ ਸ਼ਾਮਲ ਹੈ। ਮੀਟਿੰਗ ਵਿੱਚ ਦਵਿੰਦਰਪਾਲ ਭੁੱਲਰ ਦੀ ਪਟੀਸ਼ਨ ਨੂੰ ਰੱਦ ਕਿਉਂ ਕੀਤਾ ਗਿਆ, ਇਸ ਬਾਰੇ ਅਜੇ ਤੱਕ ਵੈੱਬਸਾਈਟ 'ਤੇ ਕੋਈ ਵੇਰਵਾ ਸਾਂਝਾ ਨਹੀਂ ਕੀਤਾ ਗਿਆ ਹੈ।

ਐਲਗੋਮਾ ਯੂਨੀਵਰਸਿਟੀ ਬਰੈਂਪਟਨ ਨੇ ਵਿਦਿਆਰਥੀਆਂ ਨੂੰ ਰੋਸ ਵਿਖਾਵਾ ਬੰਦ ਕਰਨ ਲਈ ਕਿਹਾ

ਟਰਾਂਟੋ 22 ਜਨਵਰੀ (ਹਮਦਰਦ ਬਿਊਰੋ):-ਐਲਗੋਮਾ ਯੂਨੀਵਰਸਿਟੀ ਬਰੈਂਪਟਨ ਵਲੋਂ ਯੂਨੀਵਰਸਿਟੀ ਦੇ ਕੈਂਪਸ ਵਿਚ ਕੀਤੇ ਜਾ ਰਹੇ ਪ੍ਰੋਟੈਸਟ ਨੂੰ ਖਤਮ ਕਰਨ ਲਈ ਆਖਿਆ ਹੈ ਕਿਉਂਕਿ ਜੋ ਪ੍ਰੋਟੈਸਟ ਕਰ ਰਹੇ ਹਨ ਉਨ੍ਹਾਂ ਵਲੋਂ ਯੂਨੀਵਰਸਿਟੀ ਦੇ ਸਟਾਫ ਤੇ ਵਿਦਿਆਰਥੀਆਂ ਵਿਰੁੱਧ ਮਾਰ ਧਾੜ ਦਾ ਖਤਰਾ ਧਮਕੀਆਂ ਕਰਕੇ ਲੱਗ ਰਿਹਾ ਹੈ। ਹਮਦਰਦ ਨੂੰ ਭੇਜੇ ਇਕ ਬਿਆਨ ਵਿਚ ਯੂਨੀਵਰਸਿਟੀ ਨੇ ਦੋਸ਼ ਲਾਇਆ ਹੈ ਕਿ ਜੋ ਰੋਸ ਵਿਖਾਵਾ ਕਰ ਰਹੇ ਹਨ ਉਹ ਯੂਨੀਵਰਸਿਟੀ ਦੇ ਵਿਦਿਆਰਥੀ ਨਹੀਂ ਉਨ੍ਹਾਂ ਦੀ ਅਗਵਾਈ ਮਾਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ ਕਰ ਰਹੀ ਹੈ ਤੇ ਇਹ ਜਥੇਬੰਦੀ ਅਜਿਹੇ ਪ੍ਰੋਟੈਸਟ ਹੋਰ ਕਾਲਜਾ ਤੇ ਯੂਨੀਵਰਸਿਟੀਆਂ ਵਿਚ ਵੀ ਕੀਤੇ ਹਨ।
ਪ੍ਰੈਸ ਨੋਟ ਮੁਤਾਬਿਕ ਯੂਨੀਵਰਸਿਟੀ ਅਤੇ ਪੀਲ ਪੁਲੀਸ ਨੂੰ ਇਹ ਰਿਪੋਰਟਾਂ ਮਿਲੀਆਂ ਹਨ ਕਿ ਮੁਜ਼ਾਹਰਾਕਾਰੀ ਇਹ ਧਮਕੀਆਂ ਦੇ ਰਹੇ ਕਿ ਵਿਦਿਆਰਥੀਆਂ ਤੇ ਹਮਲੇ ਕਰਨਗੇ। ਅਜਿਹਾ ਹੀ ਇਕ ਝਗੜਾ ਬੀਤੇ ਦਿਨੀਂ ਮੂਵੀ ਨਾਈਟ ਦੇ ਪਿਛੋਂ ਕੀਤਾ ਗਿਆ।ਉਨ੍ਹਾਂ ਦਾਅਵਾ ਕੀਤਾ ਕਿ ਯੂਨੀਵਰਸਿਟੀ ਲਈ ਵਿਦਿਆਰਥੀਆਂ, ਸਟਾਫ ਤੇ ਫੈਕਇਲਟੀ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਮੱਖ ਤਰਜੀਹ ਹੈ। ਕੈਨੇਡਾ ਵਿਚ ਕਿਸੇ ਕੋਲ ਕੋਈ ਅਧਿਕਾਰ ਨਹੀਂ ਕਿ ਉਹ ਦੂਸਰਿਆਂ ਨੂੰ ਡਰਾਵਾ ਦੇਵੇ ਤੇ ਯੂਨੀਵਰਸਿਟੀ ਨੇ ਸਪੱਸ਼ਟ ਕਿਹਾ ਕਿ ਉਹ ਇਹ ਗੱਲ ਸ਼ਹਿਨ ਨਹੀਂ ਕਰਨਗੇ ਜੋ ਵਿਦਿਆਰਥੀਆਂ ਨੂੰ ਡਰਾਵੇ।
3 ਜਨਵਰੀ ਤੋਂ ਲੈ ਕੇ ਹੁਣ ਤੱਕ ਮੁਜ਼ਾਹਰਾਕਾਰੀ ਯੂਨੀਵਰਸਿਟੀ ਦੇ ਕੁਝ ਵਿਦਿਆਰਥੀਆਂ ਨੂੰ ਇਹ ਵੀ ਲਾਲਚ ਦੇ ਰਹੇ ਕਿ ਜਿਹੜੇ ਵਿਦਿਆਰਥੀ ਉਨ੍ਹਾਂ ਨਾਲ ਜੁੜਨਗੇ ਉਨ੍ਹਾਂ ਨੂੰ ਚੰਗੇ ਗਰੇਡ ਦਿਵਾਉਣਗੇ ਅਜਿਹੀਆਂ ਗੱਲਾਂ ਕਰਕੇ ਉਨ੍ਹਾਂ ਨੇ ਕੁਝ ਕੁ ਵਿਦਿਆਰਥੀਆਂ ਨੂੰ ਆਪਣੇ ਨਾਲ ਜੋੜ ਵੀ ਲਿਆ ਹੈ।ਯੂਨੀਵਰਸਿਟੀ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨਾ ਹੀ ਅੱਜ ਤੱਕ ਕਿਸੇ ਵੀ ਵਿਦਿਆਰਥੀ ਦੇ ਗਰੇਡ ਬਦਲੇ ਹਨ ਤੇ ਨਾ ਹੀ ਬਦਲੇ ਜਾਣਗੇ। ਵਿਦਿਆਰਥੀਆਂ ਨੂ ਫੇਲ੍ਹ ਕਰਨ ਦੇ ਦੋਸ਼ਾਂ ਨੂੰ ਯੂਨੀਵਰਸਿਟੀ ਨੇ ਝੂਠ ਦਾ ਪਲੰਦਾ ਦੱਸਦੇ ਹੋਏ ਕਿਹਾ ਕਿ 2023-2024 ਦੇ ਸ਼ੈਸ਼ਨ ਦੌਰਾਨ ਵਿਦੇਸ਼ਾਂ ਤੋਂ ਪੜ੍ਹਨ ਤੇ ਲੋਕਲ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਲੈਕਚਰ ਕੋਸਰਾਂ ਵਿਚ ਲੱਗਭਗ ਇਕੋ ਜਿਹੀ ਗਿਣਤੀ ਨਾਲ ਪਾਸ ਹੋਏ ਹਨ ਜਿਵੇਂ ਕਿ 93% ਕੈਨੇਡੀਅਨ ਅਤੇ 92% ਇੰਟਰਨੈਸ਼ਨਲ ਵਿਦਿਆਰਥੀ ਪਾਸ ਹੋਏ ਹਨ।

Next Story
ਤਾਜ਼ਾ ਖਬਰਾਂ
Share it