Begin typing your search above and press return to search.

ਚੰਡੀਗੜ੍ਹ ਪੀਜੀਆਈ ਦੀ ਓਪੀਡੀ 1 ਜੂਨ ਨੂੰ ਰਹੇਗੀ ਬੰਦ

ਚੰਡੀਗੜ੍ਹ, 30 ਮਈ, ਨਿਰਮਲ : ਲੋਕ ਸਭਾ ਚੋਣਾਂ ਦੀਆਂ ਵੋਟਾਂ ਵਾਲੇ ਦਿਨ ਚੰਡੀਗੜ੍ਹ ਪੀਜੀਆਈ ਦੀ ਓਪੀਡੀ 1 ਜੂਨ ਨੂੰ ਬੰਦ ਰਹੇਗੀ। 1 ਜੂਨ ਨੁੂੰ ਪੰਜਾਬ ਅਤੇ ਚੰਡੀਗੜ੍ਹ ਵਿਚ ਵੋਟਾਂ ਪੈਣੀਆਂ ਹਨ। ਇਸ ਨੁੂੰ ਲੈ ਕੇ ਇਹ ਫੈਸਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਪੀਜੀਆਈ ਦੀ ਓਪੀਡੀ ਵਿੱਚ ਹਰ ਰੋਜ਼ ਵੱਖ-ਵੱਖ ਵਿਭਾਗਾਂ ਦੇ ਕਰੀਬ 7000 ਤੋਂ […]

ਚੰਡੀਗੜ੍ਹ ਪੀਜੀਆਈ ਦੀ ਓਪੀਡੀ 1 ਜੂਨ ਨੂੰ ਰਹੇਗੀ ਬੰਦ
X

Editor EditorBy : Editor Editor

  |  30 May 2024 5:09 AM IST

  • whatsapp
  • Telegram


ਚੰਡੀਗੜ੍ਹ, 30 ਮਈ, ਨਿਰਮਲ : ਲੋਕ ਸਭਾ ਚੋਣਾਂ ਦੀਆਂ ਵੋਟਾਂ ਵਾਲੇ ਦਿਨ ਚੰਡੀਗੜ੍ਹ ਪੀਜੀਆਈ ਦੀ ਓਪੀਡੀ 1 ਜੂਨ ਨੂੰ ਬੰਦ ਰਹੇਗੀ। 1 ਜੂਨ ਨੁੂੰ ਪੰਜਾਬ ਅਤੇ ਚੰਡੀਗੜ੍ਹ ਵਿਚ ਵੋਟਾਂ ਪੈਣੀਆਂ ਹਨ। ਇਸ ਨੁੂੰ ਲੈ ਕੇ ਇਹ ਫੈਸਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਪੀਜੀਆਈ ਦੀ ਓਪੀਡੀ ਵਿੱਚ ਹਰ ਰੋਜ਼ ਵੱਖ-ਵੱਖ ਵਿਭਾਗਾਂ ਦੇ ਕਰੀਬ 7000 ਤੋਂ 8000 ਮਰੀਜ਼ ਆਉਂਦੇ ਹਨ। ਲਗਭਗ 250 ਤੋਂ 300 ਆਪਰੇਸ਼ਨ ਨਿਯਮਤ ਤੌਰ ’ਤੇ ਕੀਤੇ ਜਾਂਦੇ ਹਨ। ਅਜਿਹੇ ’ਚ ਚੰਡੀਗੜ੍ਹ ਪ੍ਰਸ਼ਾਸਨ ਨੇ ਓ.ਪੀ.ਡੀ. ’ਚ ਹਾਜ਼ਰ ਹੋਣ ਲਈ ਆਨਲਾਈਨ ਅਪਲਾਈ ਕਰਨ ਵਾਲੇ ਮਰੀਜ਼ਾਂ ਨੂੰ ਇਸ ਨੂੰ ਮੁੜ ਤਹਿ ਕਰਨ ਦੀ ਸਲਾਹ ਦਿੱਤੀ ਹੈ।

ਚੰਡੀਗੜ੍ਹ ਪੀਜੀਆਈ ਵਿਖੇ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼ਾਂ ਅਤੇ ਆਮ ਨਾਗਰਿਕਾਂ ਲਈ ਅਹਿਮ ਖ਼ਬਰ ਹੈ। ਪੀਜੀਆਈ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 1 ਜੂਨ ਨੂੰ ਓਪੀਡੀ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਰੁਟੀਨ ਦੇ ਕੰਮਕਾਜ ਵੀ ਬੰਦ ਰਹਿਣਗੇ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕ ਵੋਟਿੰਗ ਵਿੱਚ ਹਿੱਸਾ ਲੈ ਸਕਣ। ਹਾਲਾਂਕਿ ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਰੀਜ਼ਾਂ ਦੀ ਸਹੂਲਤ ਨੂੰ ਦੇਖਦੇ ਹੋਏ ਐਮਰਜੈਂਸੀ ਸੇਵਾਵਾਂ ਅਤੇ ਟਰੌਮਾ ਸੇਵਾਵਾਂ ਪਹਿਲਾ ਵਾਂਗ ਹੀ ਜਾਰੀ ਰਹਿਣਗੀਆਂ। ਓਪੀਡੀ ਬੰਦ ਰੱਖਣ ਦਾ ਇਹ ਫੈਸਲਾ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ।

ਪੀਜੀਆਈ ਵਿਖੇ ਆਉਂਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਨਾ ਹੋਵੇ ਅਜਿਹੇ ਲਈ ਪ੍ਰਸ਼ਾਸਨ ਨੇ ਇਹ ਸੂਚਨਾ ਜਾਰੀ ਕੀਤੀ ਗਈ ਹੈ ਅਤੇ ਸਲਾਹ ਦਿੱਤੀ ਗਈ ਹੈ ਕਿ ਘਰੋਂ ਚੱਲਣ ਤੋਂ ਪਹਿਲਾਂ ਪੂਰੀ ਜਾਣਕਾਰੀ ਲੈਣੀ ਚਾਹੀਦੀ ਹੈ ਤਾਂ ਜੋ ਚੰਡੀਗੜ੍ਹ ਆਕੇ ਤੁਹਾਨੂੰ ਖੱਜਲ ਖੁਆਰ ਨਾ ਹੋਣਾ ਪਵੇ। ਜਾਣਕਾਰੀ ਅਨੁਸਾਰ ਚੰਡੀਗੜ੍ਹ ਪੀਜੀਆਈ ਦੀ ਓਪੀਡੀ ਵਿੱਚ ਹਰ ਰੋਜ਼ ਵੱਖ-ਵੱਖ ਵਿਭਾਗਾਂ ਦੇ 7 ਤੋਂ 8 ਹਜ਼ਾਰ ਦੇ ਕਰੀਬ ਮਰੀਜ਼ ਆਉਂਦੇ ਹਨ।

ਲਗਭਗ 250 ਤੋਂ 300 ਆਪਰੇਸ਼ਨ ਨਿਯਮਤ ਤੌਰ ਤੇ ਕੀਤੇ ਜਾਂਦੇ ਹਨ। ਆਨਲਾਈਨ ਅਪਲਾਈ ਕਰਨ ਵਾਲੇ ਮਰੀਜ਼ਾਂ ਨੂੰ ਇਸ ਨੂੰ ਮੁੜ ਤਹਿ ਕਰਨ ਦੀ ਸਲਾਹ ਦਿੱਤੀ ਹੈ। ਕਿਉਂਕਿ ਜਿਨ੍ਹਾਂ ਨੇ ਇੱਕ ਜੂਨ ਨੂੰ ਆਉਣਾ ਸੀ ਹੁਣ ਉਹਨਾਂ ਨੂੰ ਕਿਸੇ ਹੋਰ ਦਿਨ ਆਉਣਾ ਪਵੇਗਾ। ਜਿਨ੍ਹਾਂ ਨੂੰ ਅਪਰੇਸ਼ਨ ਲਈ ਸਮਾਂ ਮਿਲ ਗਿਆ ਹੈ, ਉਨ੍ਹਾਂ ਨੂੰ ਵੀ ਆਪਣੀ ਤਰੀਕ ਮੁੜ ਤੈਅ ਕਰਨ ਲਈ ਕਿਹਾ ਗਿਆ ਹੈ।

ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦਾ ਆਖਰੀ ਪੜਾਅ ਵਿੱਚ 1 ਜੂਨ ਨੂੰ ਹੋ ਰਹੀਆਂ ਹਨ। ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਕਿ ਹਰ ਕੋਈ ਵੋਟਰ ਆਸਾਨੀ ਨਾਲ ਆਪਣੀ ਵੋਟ ਭੁਗਤਾ ਸਕੇ, ਚੋਣ ਕਮਿਸ਼ਨ ਨੇ 1 ਜੂਨ ਨੂੰ ਸਾਰੇ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਅਜਿਹੇ ਵਿੱਚ ਚੰਡੀਗੜ੍ਹ ਦੇ ਹੋਰ ਹਸਪਤਾਲਾਂ ਵਿੱਚ ਵੀ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਇਸ ਦੇ ਨਾਲ ਹੀ ਸਾਰੇ ਕਾਲਜ, ਸੰਸਥਾਵਾਂ, ਉਦਯੋਗਿਕ ਇਕਾਈਆਂ ਨੂੰ ਬੰਦ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

Next Story
ਤਾਜ਼ਾ ਖਬਰਾਂ
Share it