ਪਹਿਲੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ
ਅੰਮ੍ਰਿਤਸਰ, 13 ਸਤੰਬਰ, ( ਸਵਾਤੀ ਗੌੜ) : ਪੰਜਾਬ ਵਿੱਚ ਅੱਜ ਆਪ ਸਰਕਾਰ ਵੱਲੋਂ ਪਹਿਲੇ ਸਕੂਲ ਆੱਫ ਐਮੀਨੈਂਸ ਦਾ ਉਦਘਾਟਨ ਕਰਕੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬੀਆਂ ਨੂੰ ਦਿੱਤੀ ਗਾਰੰਟੀ ਨੂੰ ਪੂਰਾ ਕਰ ਦਿੱਤਾ ਹੈ । ਆਪ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਛੇਹਰਟਾ ਵਿੱਚ ਪਹਿਲੇ ਸਕੂਲ ਆੱਫ ਐਮੀਨੈਂਸ […]
By : Editor (BS)
ਅੰਮ੍ਰਿਤਸਰ, 13 ਸਤੰਬਰ, ( ਸਵਾਤੀ ਗੌੜ) : ਪੰਜਾਬ ਵਿੱਚ ਅੱਜ ਆਪ ਸਰਕਾਰ ਵੱਲੋਂ ਪਹਿਲੇ ਸਕੂਲ ਆੱਫ ਐਮੀਨੈਂਸ ਦਾ ਉਦਘਾਟਨ ਕਰਕੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬੀਆਂ ਨੂੰ ਦਿੱਤੀ ਗਾਰੰਟੀ ਨੂੰ ਪੂਰਾ ਕਰ ਦਿੱਤਾ ਹੈ । ਆਪ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਛੇਹਰਟਾ ਵਿੱਚ ਪਹਿਲੇ ਸਕੂਲ ਆੱਫ ਐਮੀਨੈਂਸ ਦਾ ਉਦਘਾਟਨ ਕੀਤਾ ।
ਆਪ ਸਰਕਾਰ ਨੇ ਦਾਅਵਾ ਕੀਤਾ ਕਿ ਸਕੂਲ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਗਈ ਜਿਥੇ ਵਿਦਿਆਰਥੀ ਸਿੱਖਿਆ ਹਾਸਲ ਕਰਨਗੇ । ਅੰਮ੍ਰਿਤਸਰ ਪੰਜਾਬ ਸਰਕਾਰ ਨੇ ਸੂਬੇ ਵਿੱਚ 63 ਸਕੂਲਜ਼ ਆਫ਼ ਐਮੀਨੈਂਸ ਵਿੱਚ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਲਈ 65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਸਕੂਲ ਆਫ ਐਮੀਨੈਂਸ ਪ੍ਰਵੇਸ਼ ਪ੍ਰੀਖਿਆ ਲਈ 1 ਲੱਖ ਤੋਂ ਵੱਧ ਵਿਦਿਆਰਥੀ ਰਜਿਸਟਰ ਹੋਏ ਅਤੇ 8200 ਵਿਦਿਆਰਥੀਆਂ ਨੇ 117 ਸਕੂਲਾਂ ਵਿੱਚ ਦਾਖ਼ਲਾ ਲਿਆ ਹੈ ।
ਇਸ ਦਾ ਮਕਸਦ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਅਤੇ ਸ਼ਾਨਦਾਰ ਸਿੱਖਿਆ ਨੂੰ ਮੁੜ ਵਿਕਸਤ ਕੀਤਾ ਜਾਵੇ । ਸਕੂਲ ਆਫ਼ ਐਮੀਨੈਂਸ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਲਾ ਦੀ ਉੱਤਮਤਾ ਦਾ ਕੇਂਦਰ ਹੋਣਗੇ ਜਿਥੇ ਵਿਦਿਆਰਥੀਆਂ ਲਈ ਅਤਿ ਆਧੁਨਿਕ ਸਹੂਲਤਾਂ ਮੌਜੂਦ ਹੋਣਗੀਆਂ ।
ਇਹ ਸਕੂਲ ਟੈਕਨਾਲੋਜੀ ਆਧਾਰਿਤ ਅਧਿਆਪਨ ਸਿਖਲਾਈ ਪ੍ਰਕਿਰਿਆ 'ਤੇ ਆਧਾਰਿਤ ਹੋਣਗੇ। ਸਕੂਲ ਆਫ਼ ਐਮੀਨੈਂਸ ਅਤਿ ਆਧੁਨਿਕ ਲੈਬ ਅਤੇ ਲਾਇਬ੍ਰੇਰੀਆਂ ਨਾਲ ਲੈਸ ਹੋਣਗੇ । ਇਹਨਾਂ ਸਕੂਲਾਂ ਦੀ ਇੱਕ ਖਾਸੀਅਤ ਇਹ ਵੀ ਹੈ ਕਿ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਪੇਸ਼ੇਵਰ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ ।
JEE, NEET, NDA, CLAT ਅਤੇ CUET ਦੀ ਤਿਆਰੀ ਲਈ ਕੋਚਿੰਗ ਸਹੂਲਤਾਂ ਵੀ ਮੌਜੂਦ ਹੋਣਗੀਆਂ । ਉਥੇ ਹੀ ਬੱਚਿਆਂ ਲਈ ਅਤਿ-ਆਧੁਨਿਕ ਖੇਡ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ । ਸਕੂਲ ਆਫ਼ ਐਮੀਨੈਂਸ ਵਿੱਚ ਵਿਸ਼ੇਸ਼ ਖੇਡ ਸਹੂਲਤਾਂ ਲਈ 6 ਕਰੋੜ ਰੁਪਏ ਦੀ ਰਾਸ਼ੀ ਦੀ ਮਨਜ਼ੂਰੀ ਵੀ ਦਿੱਤੀ ਜਾ ਚੁੱਕੀ ਹੈ। ਵਿਦਿਆਰਥੀਆਂ ਵਿੱਚ ਲੀਡਰਸ਼ਿਪ ਦੇ ਹੁਨਰ ਨੂੰ ਵਧਾਉਣ ਵੱਲ ਇਹਨਾਂ ਸਕੂਲਾਂ ਵਿੱਚ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
2022 ਵਿਧਾਨਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸਿੱਖਿਆ ਤੇ ਸਿਹਤ ਦੇ ਆਧਾਰ ਤੇ ਲੋਕਾਂ ਵਿਚਕਾਰ ਜਾ ਕੇ ਪ੍ਰਚਾਰ ਕੀਤਾ ਸੀ ਅਤੇ ਸਰਕਾਰ ਬਣਨ ਤੋਂ ਬਾਅਦ ਸਰਕਾਰ ਪੰਜਾਬ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਸਕੀਮਾਂ ਲੈ ਕੇ ਆ ਰਹੀ ਹੈ ਅਤੇ ਪੰਜਾਬ ਦੇ ਲੋਕ ਵੀ ਸਰਕਾਰ ਦੇ ਇਹਨਾਂ ਉਪਰਾਲਿਆਂ ਦੀ ਸ਼ਲਾਘਾ ਕਰ ਰਹੇ ਨੇ ।