ਪੰਜਾਬ-ਹਰਿਆਣਾ ‘ਚ ਮੀਂਹ ਦਾ ਔਰੇਂਜ ਅਲਰਟ

ਪੰਜਾਬ-ਹਰਿਆਣਾ ‘ਚ ਮੀਂਹ ਦਾ ਔਰੇਂਜ ਅਲਰਟ

ਚੰਡੀਗੜ੍ਹ : ਪੱਛਮੀ ਗੜਬੜੀ ਇੱਕ ਵਾਰ ਫਿਰ ਉੱਤਰੀ ਭਾਰਤ ਵਿੱਚ ਸਰਗਰਮ ਹੋ ਗਈ ਹੈ। ਹਿਮਾਚਲ ਦੇ ਕਈ ਇਲਾਕਿਆਂ ‘ਚ ਐਤਵਾਰ ਸ਼ਾਮ ਤੋਂ ਤਾਜ਼ਾ ਬਰਫਬਾਰੀ ਦੇਖਣ ਨੂੰ ਮਿਲੀ ਹੈ, ਜਦਕਿ ਮੌਸਮ ਵਿਭਾਗ ਨੇ ਅੱਜ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਬਰਫਬਾਰੀ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਠੰਢ ਵਧ ਗਈ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਹਿਮਾਚਲ ਪ੍ਰਦੇਸ਼ ਵਿੱਚ ਅੱਜ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਇੱਕ ਦਿਨ ਵਿੱਚ 115.6 ਤੋਂ 204.4 ਮਿਲੀਮੀਟਰ ਮੀਂਹ ਜਾਂ ਬਰਫ਼ਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਪਾਣੀ ਭਰੇ ਇਲਾਕਿਆਂ ਤੋਂ ਦੂਰ ਰਹਿਣ ਲਈ ਅਲਰਟ ਜਾਰੀ ਕੀਤਾ ਹੈ। ਇੰਨਾ ਹੀ ਨਹੀਂ ਲੋਕਾਂ ਨੂੰ ਕਮਜ਼ੋਰ ਪਹਾੜਾਂ ਤੋਂ ਦੂਰ ਰਹਿਣ ਲਈ ਵੀ ਕਿਹਾ ਗਿਆ ਹੈ।

ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ 5 ਜ਼ਿਲਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਹਰਿਆਣਾ ਦੇ 10 ਜ਼ਿਲ੍ਹਿਆਂ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਣੀਪਤ, ਸੋਨੀਪਤ, ਰੋਹਤਕ ਅਤੇ ਝੱਜਰ ਵਿੱਚ ਆਰੇਂਜ ਅਲਰਟ ਅਤੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਦਿੱਤਾ ਗਿਆ ਹੈ। ਇੱਥੇ ਵੀ ਤੇਜ਼ ਹਵਾਵਾਂ ਅਤੇ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ।

Related post

ਚੰਡੀਗੜ੍ਹ ’ਚ ਕੱਲ੍ਹ ਨੂੰ ਪੈ ਸਕਦੈ ਮੀਂਹ

ਚੰਡੀਗੜ੍ਹ ’ਚ ਕੱਲ੍ਹ ਨੂੰ ਪੈ ਸਕਦੈ ਮੀਂਹ

ਚੰਡੀਗੜ੍ਹ, 3 ਮਈ, ਨਿਰਮਲ : ਜਦੋਂ ਤੋਂ ਗਰਮੀ ਦਾ ਮੌਸਮ ਸ਼ੁਰੂ ਹੋਇਆ ਹੈ। ਪੱਛਮੀ ਗੜਬੜੀ ਕਾਰਨ ਵਿਚ ਵਿਚਾਲੇ ਬਰਸਾਤ ਹੋ ਜਾਂਦੀ…
ਚੀਨ ਵਿਚ ਮੀਂਹ ਕਾਰਨ 34 ਲੋਕਾਂ ਦੀ ਮੌਤ

ਚੀਨ ਵਿਚ ਮੀਂਹ ਕਾਰਨ 34 ਲੋਕਾਂ ਦੀ ਮੌਤ

ਬੀਜਿੰਗ, 2 ਮਈ, ਨਿਰਮਲ : ਦੱਖਣੀ ਚੀਨ ਦੇ ਗੁਆਂਗਡੋਂਗ ਸੂਬੇ ਵਿੱਚ ਬੁੱਧਵਾਰ ਨੂੰ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ ਦਾ ਇੱਕ ਹਿੱਸਾ…
ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ

ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ

ਚੰਡੀਗੜ੍ਹ, 23 ਅਪ੍ਰੈਲ, ਨਿਰਮਲ : ਮੌਸਮ ਵਿਭਾਗ ਨੇ ਪੰਜਾਬ ਵਿਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ…