ਚੰਡੀਗੜ੍ਹ ਕਾਂਗਰਸ ਪ੍ਰਧਾਨ ਨੂੰ ਸੁਰੱਖਿਆ ਦੇਣ ਦੇ ਆਦੇਸ਼
ਚੰਡੀਗੜ੍ਹ, 5 ਅਪ੍ਰੈਲ, ਨਿਰਮਲ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐਚ.ਐਸ.ਲੱਕੀ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਚੰਡੀਗੜ੍ਹ ਪੁਲਸ ਨੂੰ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਨਿੱਜੀ ਸੁਰੱਖਿਆ ਅਧਿਕਾਰੀ ਮੁਹੱਈਆ ਕਰਵਾਉਣ ਲਈ ਕਿਹਾ ਹੈ। ਲੱਕੀ ਦੀ ਤਰਫੋਂ ਦਾਇਰ ਪਟੀਸ਼ਨ ’ਚ ਉਸ ਨੇ ਕਿਹਾ ਕਿ ਉਸ ਨੂੰ ਪਾਕਿਸਤਾਨੀ ਨੰਬਰ […]
By : Editor Editor
ਚੰਡੀਗੜ੍ਹ, 5 ਅਪ੍ਰੈਲ, ਨਿਰਮਲ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐਚ.ਐਸ.ਲੱਕੀ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਚੰਡੀਗੜ੍ਹ ਪੁਲਸ ਨੂੰ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਨਿੱਜੀ ਸੁਰੱਖਿਆ ਅਧਿਕਾਰੀ ਮੁਹੱਈਆ ਕਰਵਾਉਣ ਲਈ ਕਿਹਾ ਹੈ। ਲੱਕੀ ਦੀ ਤਰਫੋਂ ਦਾਇਰ ਪਟੀਸ਼ਨ ’ਚ ਉਸ ਨੇ ਕਿਹਾ ਕਿ ਉਸ ਨੂੰ ਪਾਕਿਸਤਾਨੀ ਨੰਬਰ ਤੋਂ ਵਾਰ-ਵਾਰ ਫੋਨ ਆ ਰਹੇ ਹਨ। ਉਸ ਨੇ ਇਸ ਦੀ ਸ਼ਿਕਾਇਤ ਚੰਡੀਗੜ੍ਹ ਪੁਲਸ ਨੂੰ ਕਰ ਦਿੱਤੀ ਹੈ। ਪਰ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਅਦਾਲਤ ਨੇ ਹੁਣ ਇਸ ਸਬੰਧੀ ਪੁਲਿਸ ਤੋਂ 1 ਜੁਲਾਈ ਨੂੰ ਜਵਾਬ ਮੰਗਿਆ ਹੈ।
ਦੱਸ ਦੇਈਏ ਕਿ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਲੱਕੀ ਨੂੰ 26 ਮਾਰਚ ਨੂੰ ਪਾਕਿਸਤਾਨੀ ਨੰਬਰ ਤੋਂ ਫੋਨ ਆਇਆ ਸੀ। ਜਦੋਂ ਉਹ ਕੁਝ ਨਹੀਂ ਬੋਲੇ ਤਾਂ ਉਨ੍ਹਾਂ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ ਉਹ ਤੁਹਾਨੂੰ ਜਲਦੀ ਹੀ ਮਿਲ ਲੈਣਗੇ। ਲੱਕੀ ਨੇ ਦੱਸਿਆ ਕਿ ਉਸ ਨੂੰ ਪਹਿਲਾਂ ਵੀ ਅਜਿਹੇ ਫੋਨ ਆ ਚੁੱਕੇ ਹਨ। ਜਿਸ ਦਿਨ ਚੰਡੀਗੜ੍ਹ ਨਗਰ ਨਿਗਮ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਣੀਆਂ ਸਨ, ਉਸ ਦਿਨ ਵੀ ਉਨ੍ਹਾਂ ਨੂੰ ਅਜਿਹਾ ਫੋਨ ਆਇਆ ਸੀ। ਜਦੋਂ ਉਕਤ ਵਿਅਕਤੀ ਨੇ ਉਸ ਨੂੰ ਪੁੱਛਿਆ ਕਿ ਉਸ ਦਾ ਲੜਕਾ ਕਿੱਥੇ ਹੈ ਤਾਂ ਉਸ ਨੇ ਸਮਝਿਆ ਕਿ ਇਹ ਇੱਕ ਫਰਾਡ ਕਾਲ ਹੈ ਅਤੇ ਉਹ ਉਸ ਨੂੰ ਧਮਕੀ ਦੇ ਕੇ ਪੈਸੇ ਵਸੂਲਣਾ ਚਾਹੁੰਦਾ ਸੀ। ਪਰ 26 ਮਾਰਚ ਨੂੰ ਫੋਨ ਕਰਨ ਵਾਲੇ ਨੇ ਉਸ ਦਾ ਨਾਂ ਲੈ ਕੇ ਕਿਹਾ ਕਿ ਉਹ ਦੇਖ ਲਵੇਗਾ।
ਇਹ ਖ਼ਬਰ ਵੀ ਪੜ੍ਹੋ
ਜਿਵੇਂ ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਉਵੇਂ ਉਵੇਂ ਹੀ ਚੋਣ ਅਖਾੜਾ ਭਖਦਾ ਜਾ ਰਿਹਾ ਹੈ। ਸਾਰੇ ਸਿਆਸੀ ਨੇਤਾ ਅਪਣੀ ਅਪਣੀ ਵੋਟਾਂ ਪੱਕੀਆਂ ਕਰਨ ’ਤੇ ਲੱਗੇ ਹੋਏ ਹਨ। ਉਮੀਦਵਾਰਾਂ ਵਲੋਂ ਧਾਰਮਿਕ ਥਾਵਾਂ ਅਤੇ ਡੇਰਿਆਂ ’ਤੇ ਗੇੜੇ ਲਗਾਤਾਰ ਜਾਰੀ ਹਨ। ਇਸੇ ਤਰ੍ਹਾਂ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਯੁੱਧਿਆ ਦੇ ਰਾਮ ਮੰਦਰ ਵਿਚ ਮੱਥਾ ਟੇਕਣ ਪੁੱਜੇ।
ਦੱਸਦੇ ਚਲੀਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਸਮੇਤ ਅਯੁੱਧਿਆ ਪੁੱਜੇ, ਜਿੱਥੇ ਉਨ੍ਹਾਂ ਭਗਵਾਨ ਰਾਮਲਲਾ ਦੇ ਦਰਸ਼ਨ ਕੀਤੇ। ਇਸ ਦੌਰਾਨ ਮੰਦਰ ’ਚ ਪੂਜਾ ਕਰਨ ਤੋਂ ਬਾਅਦ ਚੰਨੀ ਨੇ ਉੱਥੇ ਆਪਣੀ ਤਸਵੀਰ ਵੀ ਕਲਿੱਕ ਕਰਵਾਈ, ਜਿਸ ਵਿਚ ਉਨ੍ਹਾਂ ਦੀ ਪਤਨੀ ਵੀ ਨਜ਼ਰ ਆ ਰਹੀ ਹੈ।
ਅਯੁੱਧਿਆ ਮੰਦਰ ਵਿਚ ਰਾਮਲਲਾ ਦੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਤੇ ਇਸ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀ ਅਤੇ ਲਿਖਿਆ ਕਿ ਉਨ੍ਹਾਂ ਨੇ ਅਯੁੱਧਿਆ ਦੇ ਸ਼੍ਰੀ ਰਾਮ ਮੰਦਰ ਵਿਚ ਭਗਵਾਨ ਰਾਮ ਦੇ ਦਰਸ਼ਨ ਕੀਤੇ ਸਨ। ਦੱਸ ਦੇਈਏ ਕਿ ਹਾਲ ਹੀ ਵਿਚ ਵਿਦੇਸ਼ ਤੋਂ ਪਰਤੇ ਚੰਨੀ ਲੋਕ ਸਭਾ ਚੋਣ ਲੜਨ ਦੀ ਤਿਆਰੀ ’ਚ ਵੀ ਲੱਗੇ ਹੋਏ ਹਨ। ਉਨ੍ਹਾਂ ਨੂੰ ਕਾਂਗਰਸ ਪਾਰਟੀ ਪੰਜਾਬ ਦੀ ਫਤਿਹਗੜ੍ਹ ਸਾਹਿਬ ਸੀਟ ਤੋਂ ਲੋਕ ਸਭਾ ਚੋਣਾਂ ਲੜਾਉਣ ਦੀ ਯੋਜਨਾ ਬਣਾ ਰਹੀ ਹੈ।
ਦੱਸ ਦੇਈਏ ਕਿ ਪਿਛਲੇ ਮਹੀਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਉਸ ਸਮੇਂ ਸੁਰਖੀਆਂ ਵਿਚ ਆਇਆ ਸੀ ਜਦੋਂ ਉਨ੍ਹਾਂ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਉਸ ਨੂੰ ਫੋਨ ’ਤੇ ਧਮਕੀਆਂ ਦੇਣ ਅਤੇ 2 ਕਰੋੜ ਰੁਪਏ ਦੀ ਮੰਗ ਕਰਨ ਵਾਲੇ ਦੋਸ਼ੀ ਨੂੰ ਪੰਜਾਬ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।