Begin typing your search above and press return to search.

ਪਾਕਿਸਤਾਨ ਵਿਚ ਹਿੰਦੂ ਲੜਕੀ ਨੂੰ ਅਗਵਾ ਕਰਕੇ ਗੈਂਗਰੇਪ

ਇਸਲਾਮਾਬਾਦ, 3 ਅਕਤੂਬਰ , ਹ.ਬ. : ਪਾਕਿਸਤਾਨ ਦੇ ਸਿੰਧ ਸੂਬੇ ’ਚ ਹਿੰਦੂ ਪਰਿਵਾਰਾਂ ’ਤੇ ਅੱਤਿਆਚਾਰ ਅਜੇ ਵੀ ਜਾਰੀ ਹਨ। ਇੱਕ ਮਹੀਨੇ ਵਿੱਚ ਤਿੰਨ ਹਿੰਦੂ ਕੁੜੀਆਂ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਅਤੇ ਇੱਕ ਹਿੰਦੂ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਹੁਣ ਇਕ ਹਿੰਦੂ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ […]

ਪਾਕਿਸਤਾਨ ਵਿਚ ਹਿੰਦੂ ਲੜਕੀ ਨੂੰ ਅਗਵਾ ਕਰਕੇ ਗੈਂਗਰੇਪ
X

Hamdard Tv AdminBy : Hamdard Tv Admin

  |  3 Oct 2023 4:45 AM IST

  • whatsapp
  • Telegram


ਇਸਲਾਮਾਬਾਦ, 3 ਅਕਤੂਬਰ , ਹ.ਬ. : ਪਾਕਿਸਤਾਨ ਦੇ ਸਿੰਧ ਸੂਬੇ ’ਚ ਹਿੰਦੂ ਪਰਿਵਾਰਾਂ ’ਤੇ ਅੱਤਿਆਚਾਰ ਅਜੇ ਵੀ ਜਾਰੀ ਹਨ। ਇੱਕ ਮਹੀਨੇ ਵਿੱਚ ਤਿੰਨ ਹਿੰਦੂ ਕੁੜੀਆਂ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਅਤੇ ਇੱਕ ਹਿੰਦੂ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਹੁਣ ਇਕ ਹਿੰਦੂ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਹੈ ਕਿ ਸ਼ਿਕਾਇਤ ਦੇ ਬਾਵਜੂਦ ਪਾਕਿਸਤਾਨ ਪੁਲਿਸ, ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਨਹੀਂ ਕਰ ਰਹੀ ਹੈ।

ਇਹ ਘਟਨਾ ਪਾਕਿਸਤਾਨ ਦੇ ਸਿੰਧ ਸੂਬੇ ਦੇ ਕੋਟ ਗੁਲਾਮ ਮੁਹੰਮਦ ਮੀਰਪੁਰ ਖਾਸ ਦੀ ਹੈ। ਜਿੱਥੇ ਕੋਹਲੀ ਭਾਈਚਾਰੇ ਦੀ ਹਿੰਦੂ ਲੜਕੀ ਨੂੰ ਮੁਸਲਿਮ ਨੌਜਵਾਨਾਂ ਨੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਬਲਾਤਕਾਰ ਕਰਨ ਵਾਲੇ ਨੌਜਵਾਨਾਂ ਦੀ ਗਿਣਤੀ 7 ਸੀ। ਜਿਨ੍ਹਾਂ ਵਿਚੋਂ ਚਾਰ ਨੂੰ ਲੜਕੀ ਜਾਣਦੀ ਹੈ।

ਪੀੜਤ ਲੜਕੀ ਨੇ ਦੱਸਿਆ ਕਿ ਦੋਸ਼ੀ ਨੌਜਵਾਨ ਨੇ 30 ਸਤੰਬਰ ਨੂੰ ਉਸ ਨੂੰ ਘਰੋਂ ਅਗਵਾ ਕਰ ਲਿਆ ਸੀ। ਇਸ ਤੋਂ ਬਾਅਦ ਉਹ ਉਸ ਨੂੰ ਆਪਣੇ ਨਾਲ ਲੈ ਗਏ ਅਤੇ ਧਮਕੀਆਂ ਦੇ ਕੇ ਸੱਤ ਨੌਜਵਾਨਾਂ ਨੇ ਇਕ-ਇਕ ਕਰਕੇ ਉਸ ਨਾਲ ਬਲਾਤਕਾਰ ਕੀਤਾ।

ਘਰ ਪਹੁੰਚ ਕੇ ਉਸ ਨੇ ਸਾਰੀ ਗੱਲ ਘਰਦਿਆਂ ਨੂੰ ਦੱਸੀ। ਇਸ ਮਗਰੋਂ ਪੁਲਸ ਨਾਲ ਸੰਪਰਕ ਕੀਤਾ ਗਿਆ ਪਰ ਪੁਲਸ ਨੇ ਨਾ ਤਾਂ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਐਫਆਈਆਰ ਦਰਜ ਕੀਤੀ।

ਇੱਕ ਹੋਰ ਮਾਮਲੇ ਵਿਚ ਪਾਕਿਸਤਾਨ ਦੇ ਸਿੰਧ ’ਚ ਵੀਰਵਾਰ-ਸ਼ੁੱਕਰਵਾਰ ਦੀ ਰਾਤ ਨੂੰ ਮੁਸਲਿਮ ਨੌਜਵਾਨਾਂ ਨੇ ਇਕ ਨਾਬਾਲਗ ਹਿੰਦੂ ਲੜਕੇ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਦਰੱਖਤ ਨਾਲ ਲਟਕਾ ਦਿੱਤਾ ਗਿਆ। ਕਾਤਲਾਂ ਨੇ ਮ੍ਰਿਤਕ ’ਤੇ ਚੋਰੀ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਹੈ।

Next Story
ਤਾਜ਼ਾ ਖਬਰਾਂ
Share it