Begin typing your search above and press return to search.

ਵਾਹਗਾ ਸਰਹੱਦ ਰਾਹੀਂ ਭਾਰਤ ’ਚ ਪਹਿਲਾ ਕਦਮ ਰੱਖੇਗੀ ਪਾਕਿਸਤਾਨੀ ਦੁਲਹਨ

ਅੰਮ੍ਰਿਤਸਰ, (ਹਿਮਾਂਸ਼ੂ ਸ਼ਰਮਾ) : ਪਾਕਿਸਤਾਨੀ ਦੁਲਹਨ ਵਾਹਗਾ ਸਰਹੱਦ ਰਾਹੀਂ ਭਾਰਤ ਵਿੱਚ ਪਹਿਲਾ ਕਦਮ ਰੱਖਣ ਜਾ ਰਹੀ ਹੈ। ਭਾਰਤ ਸਰਕਾਰ ਨੇ 21 ਸਾਲਾ ਪਾਕਿਸਤਾਨੀ ਲਾੜੀ ਨੂੰ ਵੀਜ਼ਾ ਦੇ ਦਿੱਤਾ। ਇਸ ਦੇ ਚਲਦਿਆਂ ਉਹ ਸਰਹੱਦ ਪਾਰ ਕਰਕੇ ਭਾਰਤ ਪਹੁੰਚ ਰਹੀ ਹੈ, ਜਿੱਥੇ ਨਵੇਂ ਬਣਨ ਵਾਲੇ ਸਹੁਰਾ ਪਰਿਵਾਰ ਵੱਲੋਂ ਉਸ ਦਾ ਸਵਾਗਤ ਕੀਤਾ ਜਾਵੇਗਾ। ਭਾਰਤ ਸਰਕਾਰ ਨੇ ਕਰਾਚੀ […]

ਵਾਹਗਾ ਸਰਹੱਦ ਰਾਹੀਂ ਭਾਰਤ ’ਚ ਪਹਿਲਾ ਕਦਮ ਰੱਖੇਗੀ ਪਾਕਿਸਤਾਨੀ ਦੁਲਹਨ
X

Editor EditorBy : Editor Editor

  |  4 Dec 2023 1:05 PM IST

  • whatsapp
  • Telegram

ਅੰਮ੍ਰਿਤਸਰ, (ਹਿਮਾਂਸ਼ੂ ਸ਼ਰਮਾ) : ਪਾਕਿਸਤਾਨੀ ਦੁਲਹਨ ਵਾਹਗਾ ਸਰਹੱਦ ਰਾਹੀਂ ਭਾਰਤ ਵਿੱਚ ਪਹਿਲਾ ਕਦਮ ਰੱਖਣ ਜਾ ਰਹੀ ਹੈ। ਭਾਰਤ ਸਰਕਾਰ ਨੇ 21 ਸਾਲਾ ਪਾਕਿਸਤਾਨੀ ਲਾੜੀ ਨੂੰ ਵੀਜ਼ਾ ਦੇ ਦਿੱਤਾ। ਇਸ ਦੇ ਚਲਦਿਆਂ ਉਹ ਸਰਹੱਦ ਪਾਰ ਕਰਕੇ ਭਾਰਤ ਪਹੁੰਚ ਰਹੀ ਹੈ, ਜਿੱਥੇ ਨਵੇਂ ਬਣਨ ਵਾਲੇ ਸਹੁਰਾ ਪਰਿਵਾਰ ਵੱਲੋਂ ਉਸ ਦਾ ਸਵਾਗਤ ਕੀਤਾ ਜਾਵੇਗਾ।


ਭਾਰਤ ਸਰਕਾਰ ਨੇ ਕਰਾਚੀ ਦੀ ਰਹਿਣ ਵਾਲੀ 21 ਸਾਲਾ ਜਾਵੇਰਿਆ ਖ਼ਾਨਮ ਪੁੱਤਰੀ ਅਜ਼ਮਤ ਇਸਮਾਈਲ ਖ਼ਾਂ ਨੂੰ ਭਾਰਤ ਦਾ 45 ਦਿਨਾਂ ਦਾ ਵੀਜ਼ਾ ਦੇ ਦਿੱਤਾ ਹੈ। ਉਹ ਭਲਕੇ ਸਵੇਰੇ ਵਾਹਗਾ ਸਰਹੱਦ ਰਾਹੀਂ ਭਾਰਤ ’ਚ ਦਾਖ਼ਲ ਹੋਵੇਗੀ। ਜਿੱਥੇ ਉਸ ਦੇ ਮੰਗੇਤਰ ਸਮੀਰ ਖ਼ਾਂ ਅਤੇ ਹੋਣ ਵਾਲੇ ਸਹੁਰਾ ਅਹਿਮਦ ਕਮਾਲ ਖ਼ਾਂ ਯੁਸੁਫ਼ਜ਼ਈ ਸਵਾਗਤ ਕਰਨਗੇ।


ਸਮੀਰ ਖ਼ਾਂ ਅਤੇ ਉਸ ਦੇ ਪਿਤਾ ਯੁਸੁਫ਼ਜ਼ਈ ਨੇ ਅੱਜ ਬਟਾਲਾ ਦੇ ਕਾਦੀਆਂ ਵਿੱਚ ਦੱਸਿਆ ਕਿ ਉਹ ਕੋਲਕਾਤਾ ਤੋਂ ਅੱਜ ਹੀ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਵਾਹਗਾ ਬਾਰਡਰ ਤੋਂ ਉਹ ਸ਼੍ਰੀ ਗੁਰੂ ਰਾਮ ਦਾਸ ਅੰਤਰ-ਰਾਸ਼ਟਰੀ ਏਅਰਪੋਰਟ ਤੋਂ ਕੋਲਕਾਤਾ ਦੀ ਫ਼ਲਾਈਟ ਲੈਣਗੇ। ਕੁਝ ਦਿਨਾਂ ਵਿੱਚ ਹੀ ਸਮੀਰ ਅਤੇ ਜਾਵੇਰਿਆ ਖ਼ਾਨਮ ਦਾ ਵਿਆਹ ਹੋਵੇਗਾ। ਜਿਸ ਤੋਂ ਬਾਅਦ ਜਾਵੇਰਿਆ ਦੇ ਲੰਬੇ ਸਮੇਂ ਦੇ ਵੀਜ਼ਾ ਵਿੱਚ ਵਾਧੇ ਲਈ ਅਰਜ਼ੀ ਦਿੱਤੀ ਜਾਵੇਗੀ।


ਸਮੀਰ ਖ਼ਾਂ ਨੇ ਦੱਸਿਆ ਕਿ ਉਸ ਦੀ ਮੰਗੇਤਰ ਨੂੰ ਦੋ ਵਾਰੀ ਭਾਰਤ ਨੇ ਵੀਜ਼ਾ ਦੇਣ ਤੋਂ ਇਨਕਾਰ ਕੀਤਾ ਸੀ। ਉਸ ਤੋਂ ਬਾਅਦ ਉਹ ਸਮਾਜ ਸੇਵਕ ਅਤੇ ਜਰਨਲਿਸਟ ਮਕਬੂਲ ਅਹਿਮਦ ਵਾਸੀ ਕਾਦੀਆਂ ਦੇ ਸੰਪਰਕ ਵਿੱਚ ਆਏ। ਕਿਉਂਕਿ ਉਹ ਪਹਿਲਾਂ ਅਨੇਕ ਪਾਕਿਸਤਾਨੀ ਦੁਲਹਨਾਂ ਦੀ ਵੀਜ਼ਾ ਲੈਣ ਵਿੱਚ ਮਦਦ ਕਰ ਚੁੱਕੇ ਹਨ। ਮਕਬੂਲ ਅਹਿਮਦ ਨੇ ਉਨ੍ਹਾਂ ਦੀ ਇਸ ਮਾਮਲੇ ਵਿੱਚ ਕਾਫ਼ੀ ਮਦਦ ਕੀਤੀ ਅਤੇ ਉਨ੍ਹਾਂ ਦੀ ਕੋਸ਼ਿਸ਼ਾਂ ਸਦਕਾ ਉਸ ਦੀ ਮੰਗੇਤਰ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇ ਦਿੱਤਾ। ਸਮੀਰ ਖਾਂ ਅਤੇ ਉਸ ਦੇ ਪਰਿਵਾਰ ਨੇ ਭਾਰਤ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਜਾਵੇਰਿਆ ਖ਼ਾਨ ਨੂੰ ਵੀਜ਼ਾ ਦੇ ਕੇ ਦੋ ਪਰਿਵਾਰਾਂ ਨੂੰ ਆਪਸ ਵਿੱਚ ਮਿਲਾਉਣ ਵਿੱਚ ਮਦਦ ਕੀਤੀ ਹੈ।
ਦੱਸ ਦੇਈਏ ਕਿ ਇਹ ਪਾਕਿਸਤਾਨ ਅਤੇ ਭਾਰਤ ਦੇ ਦੋ ਪਰਿਵਾਰਾਂ ਵਿੱਚ ਰਿਸ਼ਤਾ ਜੁੜਨ ਦਾ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਹੁਣ ਤੱਕ ਇਸੇ ਤਰ੍ਹਾਂ ਕਈ ਵਿਆਹ ਹੋ ਚੁੱਕੇ ਨੇ। ਪਾਕਿਸਤਾਨ ਅਤੇ ਭਾਰਤ ਸਰਕਾਰ ਵੱਲੋਂ ਦੋ ਪਰਿਵਾਰਾਂ ਦੇ ਮੇਲ ਲਈ ਲਾੜਾ ਲਾੜੀ ਨੂੰ ਵੀਜ਼ਾ ਦੇ ਦਿੱਤਾ ਜਾਂਦਾ ਹੈ।

Next Story
ਤਾਜ਼ਾ ਖਬਰਾਂ
Share it