ਭਾਰਤੀ ਸਰਹੱਦ ਵਿਚ ਵੜਿਆ ਪਾਕਿਸਤਾਨੀ ਡਰੋਨ
ਡੇਰਾ ਬਾਬਾ ਨਾਨਕ, 26 ਨਵੰਬਰ, ਨਿਰਮਲ : ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਸਰਹੱਦ ਵਿਚ ਡਰੋਨ ਦੇ ਦਾਖ਼ਲ ਹੋਣ ਦੀਆਂ ਖ਼ਬਰਾਂ ਰੋਜ਼ਾਨਾ ਹੀ ਸੁਣਨ ਨੂੰ ਮਿਲ ਜਾਂਦੀਆਂ ਹਨ। ਇਸੇ ਤਰ੍ਹਾਂ ਹੁਣ ਫਿਰ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ ਐਸ ਐਫ ਦੀ 27 ਬਟਾਲੀਅਨ ਦੀ ਬੀਓਪੀ ਸਾਧਾਂਵਾਲੀ ਦੇ ਤਾਇਨਾਤ ਬੀਐਸਐਫ਼ ਜਵਾਨਾਂ ਵਲੋਂ ਸੰਘਣੀ ਧੁੰਦ ਦੌਰਾਨ ਕੌਮਾਂਤਰੀ […]
By : Editor Editor
ਡੇਰਾ ਬਾਬਾ ਨਾਨਕ, 26 ਨਵੰਬਰ, ਨਿਰਮਲ : ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਸਰਹੱਦ ਵਿਚ ਡਰੋਨ ਦੇ ਦਾਖ਼ਲ ਹੋਣ ਦੀਆਂ ਖ਼ਬਰਾਂ ਰੋਜ਼ਾਨਾ ਹੀ ਸੁਣਨ ਨੂੰ ਮਿਲ ਜਾਂਦੀਆਂ ਹਨ। ਇਸੇ ਤਰ੍ਹਾਂ ਹੁਣ ਫਿਰ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ ਐਸ ਐਫ ਦੀ 27 ਬਟਾਲੀਅਨ ਦੀ ਬੀਓਪੀ ਸਾਧਾਂਵਾਲੀ ਦੇ ਤਾਇਨਾਤ ਬੀਐਸਐਫ਼ ਜਵਾਨਾਂ ਵਲੋਂ ਸੰਘਣੀ ਧੁੰਦ ਦੌਰਾਨ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ ਤੇ ਫਾਇਰਿੰਗ ਕੀਤੀ। ਜਾਣਕਾਰੀ ਅਨੁਸਾਰ ਸ਼ੱਨਿਚਰਵਾਰ ਦੀ ਰਾਤ ਚੌਕਸ ਜਵਾਨਾਂ ਵੱਲੋਂ ਅਸਮਾਨ ਵਿੱਚ ਪਾਕਿਸਤਾਨੀ ਡਰੋਨ ਨੂੰ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰਦਿਆਂ ਵੇਖਿਆ ਜਿੱਥੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਸਮੇਤ ਸਬੰਧਤ ਏਰੀਏ ਵਿੱਚ ਪਹੁੰਚ ਕੇ ਸਰਚ ਬਿਆਨ ਚਲਾਇਆ ਜਾ ਰਿਹਾ ਹੈ।