Begin typing your search above and press return to search.

ਬੀਐਸਐਫ ਵਲੋਂ ਪਾਕਿਸਤਾਨੀ ਘੁਸਪੈਠੀਆ ਢੇਰ

ਸ੍ਰੀਗੰਗਾਨਗਰ, 8 ਮਾਰਚ, ਨਿਰਮਲ : ਬੀਐਸਐਫ ਨੇ ਭਾਰਤ-ਪਾਕਿਸਤਾਨ ਬਾਰਡਰ ’ਤੇ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਕਿ ਉਹ ਪਾਕਿਸਤਾਨ ਤੋਂ ਭਾਰਤ ਸਰਹੱਦ ਵਿਚ ਆਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਨੂੰ ਭਾਰਤੀ ਸਰਹੱਦ ਵਿਚ ਵੜਦੇ ਹੋਏ ਬੀਐਸਐਫ ਦੇ ਜਵਾਨਾਂ ਨੇ ਦੇਖਿਆ ਤਾਂ ਉਸ ਨੂੰ ਮਨ੍ਹਾਂ ਕੀਤਾ ਗਿਆ। ਜਦ ਘੁਸਪੈਠੀਆ ਨਹੀਂ ਮੰਨਿਆ […]

ਬੀਐਸਐਫ ਵਲੋਂ ਪਾਕਿਸਤਾਨੀ ਘੁਸਪੈਠੀਆ ਢੇਰ

Editor EditorBy : Editor Editor

  |  8 March 2024 2:52 AM GMT

  • whatsapp
  • Telegram


ਸ੍ਰੀਗੰਗਾਨਗਰ, 8 ਮਾਰਚ, ਨਿਰਮਲ : ਬੀਐਸਐਫ ਨੇ ਭਾਰਤ-ਪਾਕਿਸਤਾਨ ਬਾਰਡਰ ’ਤੇ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਕਿ ਉਹ ਪਾਕਿਸਤਾਨ ਤੋਂ ਭਾਰਤ ਸਰਹੱਦ ਵਿਚ ਆਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਨੂੰ ਭਾਰਤੀ ਸਰਹੱਦ ਵਿਚ ਵੜਦੇ ਹੋਏ ਬੀਐਸਐਫ ਦੇ ਜਵਾਨਾਂ ਨੇ ਦੇਖਿਆ ਤਾਂ ਉਸ ਨੂੰ ਮਨ੍ਹਾਂ ਕੀਤਾ ਗਿਆ। ਜਦ ਘੁਸਪੈਠੀਆ ਨਹੀਂ ਮੰਨਿਆ ਤਾਂ ਜਵਾਨਾਂ ਨੇ ਉਸ ਨੂੰ ਢੇਰ ਕਰ ਦਿੱਤਾ।
ਘਟਨਾ ਸ੍ਰੀਗੰਗਾਨਗਰ ਜ਼ਿਲ੍ਹੇ ਦੇ ਕੇਸਰੀਸਿੰਘਪੁਰ ਥਾਣਾ ਖੇਤਰ ਦੇ ਸੁੰਦਰਪੁਰਾ ਬੀਓਪੀ ਵਿਚ ਰਾਤ ਇੱਕ ਵਜੇ ਦੀ ਹੈ। ਸੂਚਨ ਮਿਲਣ ’ਤੇ ਸਵੇਰੇ ਬੀਐਸਐਫ ਅਤੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ।

ਜਾਣਕਾਰੀ ਅਨੁਸਾਰ ਸੁੰਦਰਪੁਰਾ ਬੀਓਪੀ ਬਫਰ ਜ਼ੋਨ ਵਿੱਚ ਪੈਂਦਾ ਹੈ। ਬੀਐਸਐਫ ਦੇ ਜਵਾਨ ਰਾਤ 1 ਵਜੇ ਗਸ਼ਤ ਕਰ ਰਹੇ ਸਨ। ਬਫਰ ਜ਼ੋਨ ਦੇ ਨੇੜੇ ਇਹ ਸਾਰਾ ਇਲਾਕਾ ਖੇਤੀਬਾੜੀ ਹੈ। ਪਾਕਿਸਤਾਨੀ ਘੁਸਪੈਠੀਆ ਫ਼ਸਲਾਂ ਰਾਹੀਂ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਰਿਹਾ ਸੀ।

ਗਸ਼ਤ ਦੌਰਾਨ, ਬੀਐਸਐਫ ਨੇ ਕੰਡਿਆਲੀ ਤਾਰ ਦੇ ਦੁਆਲੇ ਹਰਕਤ ਮਹਿਸੂਸ ਕੀਤੀ। ਉਸ ਨੂੰ ਲੱਭ ਲਿਆ ਗਿਆ ਅਤੇ ਬੀਐਸਐਫ ਨੂੰ ਚੌਕਸ ਕਰ ਦਿੱਤਾ ਗਿਆ। ਮਾਹਿਰਾਂ ਅਨੁਸਾਰ ਉਹ ਕੰਡਿਆਲੀ ਤਾਰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਜਦੋਂ ਬੀਐਸਐਫ ਦੇ ਜਵਾਨਾਂ ਨੇ ਗੋਲੀ ਚਲਾ ਦਿੱਤੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੇਰ ਰਾਤ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਨਾਲ ਹੀ ਪਾਕਿਸਤਾਨੀ ਫੌਜ ਨੂੰ ਵੀ ਇਸ ਦੀ ਜਾਣਕਾਰੀ ਦਿੱਤੀ ਗਈ ਸੀ। ਘੁਸਪੈਠੀਏ ਕਿੱਥੋਂ ਦਾ ਰਹਿਣ ਵਾਲਾ ਹੈ, ਇਸ ਬਾਰੇ ਅਜੇ ਜਾਣਕਾਰੀ ਉਪਲਬਧ ਨਹੀਂ ਹੈ।

ਤਿੰਨ ਸਾਲ ਪਹਿਲਾਂ ਵੀ ਸ਼੍ਰੀਗੰਗਾਨਗਰ ਦੇ ਨਾਲ ਲੱਗਦੇ ਅਨੂਪਗੜ੍ਹ ਸੈਕਟਰ ਦੇ ਸ਼ੇਰਪੁਰਾ ਚੈੱਕ ਪੋਸਟ ’ਤੇ ਇਕ ਘੁਸਪੈਠੀਏ ਨੂੰ ਮਾਰ ਦਿੱਤਾ ਗਿਆ ਸੀ। ਘੁਸਪੈਠੀਏ ਦੀ ਉਮਰ 22 ਤੋਂ 24 ਸਾਲ ਦਰਮਿਆਨ ਸੀ। ਘੁਸਪੈਠੀਏ ਕੰਡਿਆਲੀ ਤਾਰ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਦੌਰਾਨ ਨਿਗਰਾਨੀ ਟੀਮ ਨੇ 5 ਰਾਉਂਡ ਫਾਇਰ ਕੀਤੇ। ਇੱਕ ਗੋਲੀ ਛਾਤੀ ਵਿੱਚ ਅਤੇ ਇੱਕ ਲੱਤ ਵਿੱਚ ਲੱਗੀ।

ਇਹ ਖ਼ਬਰ ਵੀ ਪੜ੍ਹੋ

ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਆ ਰਹੀ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ, ਜਿੱਥੇ ਅੰਮ੍ਰਿਤਪਾਲ ਸਿੰਘ ਬੰਦ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਤੋਂ ਮੋਬਾਈਲ ਫੋਨ, ਜਾਸੂਸੀ ਕੈਮ ਅਤੇ ਹੋਰ ਸਮਾਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਕੀਤੀ ਗਈ ਹੈ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 11 ਸਾਥੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਸਾਮਾਨ ਬਰਾਮਦ ਹੋਣ ’ਤੇ ਕਾਫੀ ਹੰਗਾਮਾ ਹੋ ਗਿਆ। ਫਿਲਹਾਲ ਅੰਮ੍ਰਿਤਪਾਲ ਭੁੱਖ ਹੜਤਾਲ ’ਤੇ ਹਨ।

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਮੈਂਬਰਾਂ ਨੂੰ ਸ਼ੁੱਕਰਵਾਰ ਨੂੰ ਉਸਦੀ ਮਦਦ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਅਧਿਕਾਰੀ ਨੂੰ ਅਣਗਹਿਲੀ ਦੇ ਦੋਸ਼ ਹੇਠ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਉਸ ਤੋਂ ਡਿਬਰੂਗੜ੍ਹ ’ਚ ਹੀ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਉਕਤ ਜੇਲ੍ਹ ਵਿੱਚ ਅੰਮ੍ਰਿਤਪਾਸ ਸਮੇਤ ਇਸ ਦੇ 10 ਮੈਂਬਰ ਰਹਿ ਰਹੇ ਹਨ।

ਡਿਬਰੂਗੜ੍ਹ ਦੇ ਐਸਪੀ ਵੀਵੀਆਰ ਰੈੱਡੀ ਨੇ ਕਿਹਾ- ਅਧਿਕਾਰੀ ਦੀ ਲਾਪਰਵਾਹੀ ਕਾਰਨ ਜੇਲ੍ਹ ਵਿੱਚ ਇਲੈਕਟ੍ਰਾਨਿਕ ਵਸਤੂਆਂ ਪਹੁੰਚੀਆਂ। ਇਸ ਕਾਰਨ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਐਸਪੀ ਰੈੱਡੀ ਨੇ ਦੱਸਿਆ- ਇਹ ਮਾਮਲਾ ਡਿਬਰੂਗੜ੍ਹ ਦੇ ਸਦਰ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

ਖਾਲਿਸਤਾਨੀ ਸਮਰਥਕ ਕੈਦੀਆਂ ਦੇ ਕਬਜ਼ੇ ਵਿੱਚੋਂ ਜ਼ਬਤ ਕੀਤੇ ਗਏ ਯੰਤਰਾਂ ਵਿੱਚ ਇੱਕ ਸਿਮ ਕਾਰਡ ਵਾਲਾ ਇੱਕ ਸਮਾਰਟਫ਼ੋਨ, ਇੱਕ ਕੀਪੈਡ ਫ਼ੋਨ, ਕੀਬੋਰਡ ਵਾਲਾ ਇੱਕ ਟੀਵੀ ਰਿਮੋਟ, ਇੱਕ ਜਾਸੂਸੀ-ਕੈਮਰਾ ਪੈੱਨ, ਪੈਨ-ਡਰਾਈਵ, ਇੱਕ ਬਲੂਟੁੱਥ ਹੈੱਡਫ਼ੋਨ ਅਤੇ ਸਪੀਕਰ ਸ਼ਾਮਲ ਹਨ। ਇਹ ਸਾਰਾ ਸਾਮਾਨ ਅਧਿਕਾਰੀ ਦੀ ਨਿਗਰਾਨੀ ਹੇਠ ਮੁਹੱਈਆ ਕਰਵਾਇਆ ਗਿਆ।

ਅਮਾਸ ਪੁਲਿਸ ਦੇ ਡੀਜੀਪੀ ਜੀਪੀ ਸਿੰਘ ਨੇ ਕਿਹਾ- ਜੇਲ ਵਿੱਚ ਬੰਦ ਖਾਲਿਸਤਾਨੀਆਂ ਖਿਲਾਫ ਂਸ਼ਅ ਤਹਿਤ ਕਾਰਵਾਈ ਕੀਤੀ ਗਈ ਹੈ। ”ਐਨਐਸਏ ਸੈੱਲ ਵਿੱਚ ਹੋ ਰਹੀਆਂ ਅਣ-ਅਧਿਕਾਰਤ ਗਤੀਵਿਧੀਆਂ ਦੀ ਸੂਚਨਾ ਮਿਲਣ ’ਤੇ, ਐਨਐਸਏ ਬਲਾਕ ਦੇ ਜਨਤਕ ਖੇਤਰ ਵਿੱਚ ਵਾਧੂ ਸੀਸੀਟੀਵੀ ਕੈਮਰੇ ਲਗਾਏ ਗਏ ਸਨ।” ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਮੁੜ ਵਾਪਰਨ ਤੋਂ ਰੋਕਣ ਲਈ ਕਾਨੂੰਨੀ ਕਾਰਵਾਈ ਅਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਜੇਲ੍ਹਰ ਜਲਦੀ ਹੀ ਕਰਨਗੇ। ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ, ਜਿਸ ਤੋਂ ਬਾਅਦ ਡਿਬਰੂਗੜ੍ਹ ਪੁਲਸ ਉਸ ਤੋਂ ਪੁੱਛਗਿੱਛ ਕਰੇਗੀ।

Next Story
ਤਾਜ਼ਾ ਖਬਰਾਂ
Share it