Begin typing your search above and press return to search.

ਖਾਈ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ !

ਹਰੀਪੁਰ (ਸ਼ਿਖਾ )10 ਦੀ ਗਈ ਜਾਨ !ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੀ ਘਟਨਾ ! ==================================== ਵੱਡਾ ਹਾਦਸਾ ਬੱਸ ਹਰੀਪੁਰ ਜ਼ਿਲ੍ਹੇ ਦੇ ਪਹਾੜੀ ਪਿੰਡ ਖਾਨਪੁਰ ਵੱਲ ਜਾ ਰਹੀ ਸੀ। ਰਸਤੇ ਵਿੱਚ ਤਰਨਾਵਾ ਵਿੱਚ ਉਸ ਦਾ ਹਾਦਸਾ ਹੋ ਗਿਆ। ਮਰਨ ਵਾਲਿਆਂ ਵਿੱਚ ਮਰਦ, ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ।ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਮੰਗਲਵਾਰ ਦੇਰ ਰਾਤ ਯਾਤਰੀਆਂ ਨਾਲ […]

ਖਾਈ ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ !
X

Editor EditorBy : Editor Editor

  |  28 Feb 2024 11:33 AM IST

  • whatsapp
  • Telegram

ਹਰੀਪੁਰ (ਸ਼ਿਖਾ )
10 ਦੀ ਗਈ ਜਾਨ !
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੀ ਘਟਨਾ !

====================================

ਵੱਡਾ ਹਾਦਸਾ ਬੱਸ ਹਰੀਪੁਰ ਜ਼ਿਲ੍ਹੇ ਦੇ ਪਹਾੜੀ ਪਿੰਡ ਖਾਨਪੁਰ ਵੱਲ ਜਾ ਰਹੀ ਸੀ। ਰਸਤੇ ਵਿੱਚ ਤਰਨਾਵਾ ਵਿੱਚ ਉਸ ਦਾ ਹਾਦਸਾ ਹੋ ਗਿਆ। ਮਰਨ ਵਾਲਿਆਂ ਵਿੱਚ ਮਰਦ, ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ।ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਮੰਗਲਵਾਰ ਦੇਰ ਰਾਤ ਯਾਤਰੀਆਂ ਨਾਲ ਭਰੀ ਬੱਸ ਡੂੰਘੀ ਖੱਡ 'ਚ ਡਿੱਗ ਗਈ। ਇਸ ਘਟਨਾ 'ਚ ਘੱਟੋ-ਘੱਟ 10 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਦੇ ਨਾਲ ਹੀ 15 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਪੁਲਿਸ ਨੇ ਦੱਸਿਆ ਕਿ ਬੱਸ ਬਹੁਤ ਤੇਜ਼ੀ ਨਾਲ ਜਾ ਰਹੀ ਸੀ। ਇਸ ਦੌਰਾਨ ਇਕ ਮੋੜ 'ਤੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਖੱਡ 'ਚ ਜਾ ਡਿੱਗੀ।ਦੱਸਿਆ ਗਿਆ ਹੈ ਕਿ ਇਹ ਬੱਸ ਹਰੀਪੁਰ ਜ਼ਿਲ੍ਹੇ ਦੇ ਪਹਾੜੀ ਪਿੰਡ ਖਾਨਪੁਰ ਵੱਲ ਜਾ ਰਹੀ ਸੀ। ਰਸਤੇ ਵਿੱਚ ਤਰਨਾਵਾ ਵਿੱਚ ਉਸ ਦਾ ਹਾਦਸਾ ਹੋ ਗਿਆ। ਮਰਨ ਵਾਲਿਆਂ ਵਿੱਚ ਮਰਦ, ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਬੱਸ ਦੇ ਖੱਡ 'ਚ ਡਿੱਗਣ ਦੀ ਸੂਚਨਾ ਮਿਲਦੇ ਹੀ ਰਾਹਤ ਟੀਮਾਂ ਨੂੰ ਮੌਕੇ 'ਤੇ ਭੇਜਿਆ ਗਿਆ। ਜ਼ਖਮੀਆਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਜ਼ਮੀਨੀ ਝਗੜੇ ਵਿਚ ਵੱਡੇ ਭਰਾ ਦੀ ਜਾਨ ਲਈ


ਖੰਨਾ, 28 ਫਰਵਰੀ, ਨਿਰਮਲ : ਖੰਨਾ ਵਿਖੇ ਜ਼ਮੀਨੀ ਝਗੜੇ ਵਿਚ ਵੱਡੇ ਭਰਾ ਦੀ ਜਾਨ ਲੈ ਲਈ।
ਖੰਨਾ ਵਿਚ ਸਮਰਾਲਾ ਦੇ ਪਿੰਡ ਪੂਨੀਆ ਵਿਚ ਇੱਕ ਭਰਾ ਨੇ ਅਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਤੇਜ਼ਧਾਰ ਹਥਿਆਰ ਨਾਲ ਹਮਲਾ ਕਰਦੇ ਹੋਏ ਕਤਲ ਕੀਤਾ ਗਿਆ । ਇਸ ਦੌਰਾਨ ਬਚਾਅ ਕਰਨ ਆਏ ਪਿਤਾ ਨੂੰ ਵੀ ਨਹੀਂ ਬਖਸ਼ਿਆ। ਉਸ ਨੂੰ ਵੀ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਦੇ ਤੌਰ ’ਤੇ ਹੋਈ। ਦੋ ਸਾਲ ਪਹਿਲਾਂ ਜਗਦੀਪ ਸਿੰਘ ਨੇ ਅਪਣੀ ਮਾਂ ਦਾ ਕਤਲ ਕੀਤਾ ਸੀ। ਇਸ ਕੇਸ ਵਿਚ ਅਜੇ ਕਰੀਬ 4 ਮਹੀਨੇ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ।

ਜ਼ਖਮੀ ਪਿਤਾ ਰਾਮ ਸਿੰਘ ਨੇ ਦੱਸਿਆ ਕਿ ਪਰਵਾਰ ਵਿਚ ਜ਼ਮੀਨ ਦੀ ਵੰਡ ਨੂੰ ਲੈ ਕੇ ਝਗੜਾ ਰਹਿੰਦਾ ਸੀ। ਝਗੜੇ ਤੋਂ ਬਚਣ ਲਈ ਉਹ ਅਪਣੇ ਵੱਡੇ ਬੇਟੇ ਜਗਦੀਪ ਦੇ ਨਾਲ ਅਲੱਗ ਰਹਿਣ ਲੱਗਾ ਸੀ। ਲੇਕਿਨ ਮੰਗਲਵਾਰ ਦੀ ਰਾਤ ਨੂੰ ਉਸ ਦੇ ਛੋਟੇ ਬੇਟੇ ਦਲਬੀਰ ਸਿੰਘ ਨੇ ਆ ਕੇ ਹਮਲਾ ਕਰ ਦਿੱਤਾ।
ਪਿੰਡ ਨਿਵਾਸੀ ਪਰਗਟ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਗਦੀਪ ਸਿੰਘ ਅਤੇ ਉਸ ਦੇ ਪਿਤਾ ਰਾਮ ਸਿੰਘ ਪਿੰਡ ਵਿਚ ਅਲੱਗ ਮਕਾਨ ਵਿਚ ਰਹਿੰਦੇ ਸੀ ਅਤੇ ਛੋਟਾ ਭਰਾ ਦਲਵੀਰ ਸਿੰਘ ਪਿੰਡ ਵਿਚ ਅਲੱਗ ਰਹਿੰਦਾ ਸੀ।
ਦੋਵਾਂ ਭਰਾਵਾਂ ਵਿਚ ਕਈ ਵਾਰ ਝਗੜਾ ਹੋ ਚੁੱਕਾ ਸੀ ਅਤੇ ਕਈ ਵਾਰ ਪਿੰਡ ਦੀ ਪੰਚਾਇਤ ਵੀ ਦੋਵਾਂ ਦੇ ਵਿਚ ਸਮਝੌਤਾ ਕਰਵਾ ਚੁੱਕੀ ਸੀ।
ਮ੍ਰਿਤਕ ਜਗਦੀਪ ਸਿੰਘ ਨੇ ਦੋ ਸਾਲ ਪਹਿਲਾਂ ਅਪਣੀ ਮਾਂ ਦੀ ਹੱਤਿਆ ਕਰ ਦਿੱਤੀ ਸੀ ਅਤੇ ਕਰੀਬ 4 ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਛੁਡ ਕੇ ਆਇਆ ਸੀ। ਬੀਤੀ ਰਾਤ ਉਸ ਦਾ ਛੋਟਾ ਭਰਾ ਦਲਬੀਰ ਸਿੰਘ ਮ੍ਰਿਤਕ ਜਗਦੀਪ ਦੇ ਘਰ ਆਇਆ ਅਤੇ ਦੋਵਾਂ ਦੇ ਵਿਚ ਝਗੜਾ ਹੋ ਗਿਆ ਜਿਸ ਵਿਚ ਜਗਦੀਪ ਸਿੰਘ ਮਾਰ ਦਿੱਤਾ ਗਿਆ।

Next Story
ਤਾਜ਼ਾ ਖਬਰਾਂ
Share it