ਸੰਯੁਕਤ ਰਾਸਟਰ ਮੈਂਬਰਸ਼ਿਪ ਦੇਣ ਦੀ ਫਲਸਤੀਨ ਦੀ ਮੰਗ ਦਾ ਭਾਰਤ ਨੇ ਕੀਤਾ ਸਮਰਥਨ,ਅਮਰੀਕਾ ਨੇ ਕੀਤਾ ਸੀ ਵਿਰੋਧ
ਸੰਯੁਕਤ ਰਾਸ਼ਟਰ, 2 ਮਈ, ਨਿਰਮਲ : ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਰੁਚਿਰਾ ਕੰਬੋਜ ਨੇ ਕਿਹਾ ਕਿ ‘ਭਾਰਤ ਦੀ ਲੀਡਰਸ਼ਿਪ ਨੇ ਵਾਰ-ਵਾਰ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਇਜ਼ਰਾਈਲ ਅਤੇ ਫਲਸਤੀਨ ਵਿਚਕਾਰ ਸਿੱਧੀ ਅਤੇ ਸਾਰਥਕ ਗੱਲਬਾਤ ਹੋਣੀ ਚਾਹੀਦੀ ਹੈ ਅਤੇ ਦੋਹਾਂ ਦੇਸ਼ਾਂ ’ਚ 2 ਦੇਸ਼ਾਂ ਦੇ ਸਿਧਾਂਤ ਨਾਲ ਹੀ […]
By : Editor Editor
ਸੰਯੁਕਤ ਰਾਸ਼ਟਰ, 2 ਮਈ, ਨਿਰਮਲ : ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਰੁਚਿਰਾ ਕੰਬੋਜ ਨੇ ਕਿਹਾ ਕਿ ‘ਭਾਰਤ ਦੀ ਲੀਡਰਸ਼ਿਪ ਨੇ ਵਾਰ-ਵਾਰ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਇਜ਼ਰਾਈਲ ਅਤੇ ਫਲਸਤੀਨ ਵਿਚਕਾਰ ਸਿੱਧੀ ਅਤੇ ਸਾਰਥਕ ਗੱਲਬਾਤ ਹੋਣੀ ਚਾਹੀਦੀ ਹੈ ਅਤੇ ਦੋਹਾਂ ਦੇਸ਼ਾਂ ’ਚ 2 ਦੇਸ਼ਾਂ ਦੇ ਸਿਧਾਂਤ ਨਾਲ ਹੀ ਸ਼ਾਂਤੀ ਆ ਸਕਦੀ ਹੈ।
ਸੰਯੁਕਤ ਰਾਸ਼ਟਰ ’ਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਇਕ ਵਾਰ ਫਿਰ ਇਜ਼ਰਾਈਲ-ਫਲਸਤੀਨ ਵਿਵਾਦ ’ਤੇ ਭਾਰਤ ਦਾ ਰੁਖ ਸਪੱਸ਼ਟ ਕਰਦੇ ਹੋਏ ਕਿਹਾ ਕਿ ਸਿਰਫ ਦੋ-ਰਾਸ਼ਟਰ ਸਿਧਾਂਤ ਹੀ ਦੋਹਾਂ ਦੇਸ਼ਾਂ ਵਿਚਾਲੇ ਵਿਵਾਦ ਨੂੰ ਹੱਲ ਕਰ ਸਕਦਾ ਹੈ। ਰੁਚਿਰਾ ਕੰਬੋਜ ਨੇ ਕਿਹਾ ਕਿ ਭਾਰਤ ਦੋ ਰਾਸ਼ਟਰ ਸਿਧਾਂਤ ਦਾ ਸਮਰਥਨ ਕਰਨ ਲਈ ਵਚਨਬੱਧ ਹੈ। ਤਦ ਹੀ ਫਲਸਤੀਨ ਦੇ ਲੋਕ ਸੁਰੱਖਿਅਤ ਸਰਹੱਦਾਂ ਨਾਲ ਆਜ਼ਾਦ ਹੋ ਕੇ ਰਹਿ ਸਕਣਗੇ। ਨਾਲ ਹੀ ਇਜ਼ਰਾਈਲ ਦੀਆਂ ਸੁਰੱਖਿਆ ਚਿੰਤਾਵਾਂ ਨੂੰ ਵੀ ਦੂਰ ਕੀਤਾ ਜਾਵੇਗਾ। ਭਾਰਤ ਨੇ ਸੰਯੁਕਤ ਰਾਸ਼ਟਰ ਦੀ ਮੈਂਬਰਸ਼ਿਪ ਲਈ ਫਲਸਤੀਨ ਦੀ ਮੰਗ ਦਾ ਸਮਰਥਨ ਕੀਤਾ ਹੈ। ਦੱਸ ਦੇਈਏ ਕਿ ਪਿਛਲੇ ਮਹੀਨੇ ਅਮਰੀਕਾ ਨੇ ਫਲਸਤੀਨ ਦੀ ਇਸ ਮੰਗ ਦਾ ਵਿਰੋਧ ਕੀਤਾ ਸੀ।
ਰੁਚਿਰਾ ਕੰਬੋਜ ਨੇ ਕਿਹਾ, ‘ਸਾਨੂੰ ਉਮੀਦ ਹੈ ਕਿ ਸੰਯੁਕਤ ਰਾਸ਼ਟਰ ’ਚ ਫਲਸਤੀਨ ਦੀ ਮੈਂਬਰਸ਼ਿਪ ’ਤੇ ਢੁਕਵੇਂ ਸਮੇਂ ’ਤੇ ਮੁੜ ਵਿਚਾਰ ਕੀਤਾ ਜਾਵੇਗਾ ਅਤੇ ਸੰਯੁਕਤ ਰਾਸ਼ਟਰ ਦਾ ਮੈਂਬਰ ਬਣਨ ਲਈ ਫਲਸਤੀਨ ਦੀ ਕੋਸ਼ਿਸ਼ ਦਾ ਸਮਰਥਨ ਕੀਤਾ ਜਾਵੇਗਾ।’
ਵਰਨਣਯੋਗ ਹੈ ਕਿ ਸਾਲ 1974 ਵਿੱਚ, ਭਾਰਤ ਪਹਿਲਾ ਗੈਰ-ਅਰਬ ਦੇਸ਼ ਸੀ ਜਿਸ ਨੇ ਫਲਸਤੀਨ ਲਿਬਰੇਸ਼ਨ ਆਰਗੇਨਾਈਜ਼ੇਸ਼ਨ ਨੂੰ ਫਲਸਤੀਨੀ ਲੋਕਾਂ ਦੇ ਇੱਕਲੇ ਅਤੇ ਜਾਇਜ਼ ਪ੍ਰਤੀਨਿਧੀ ਵਜੋਂ ਮਾਨਤਾ ਦਿੱਤੀ ਸੀ। ਸਾਲ 1988 ਵਿੱਚ ਭਾਰਤ ਨੇ ਫਲਸਤੀਨ ਨੂੰ ਇੱਕ ਵੱਖਰੇ ਦੇਸ਼ ਵਜੋਂ ਮਾਨਤਾ ਦਿੱਤੀ ਸੀ। ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਰੁਚਿਰਾ ਕੰਬੋਜ ਨੇ ਕਿਹਾ ਕਿ ‘ਭਾਰਤ ਦੀ ਲੀਡਰਸ਼ਿਪ ਨੇ ਵਾਰ-ਵਾਰ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਇਜ਼ਰਾਈਲ ਅਤੇ ਫਲਸਤੀਨ ਵਿਚਕਾਰ ਸਿੱਧੀ ਅਤੇ ਸਾਰਥਕ ਗੱਲਬਾਤ ਹੋਣੀ ਚਾਹੀਦੀ ਹੈ ਅਤੇ ਦੋਹਾਂ ਦੇਸ਼ਾਂ ’ਚ ਦੋ ਦੇਸ਼ਾਂ ਦੇ ਸਿਧਾਂਤ ਨਾਲ ਹੀ ਸ਼ਾਂਤੀ ਆ ਸਕਦੀ ਹੈ। ਇਸ ਦਿਸ਼ਾ ਵਿੱਚ ਭਾਰਤ ਨੇ ਦੋਵਾਂ ਦੇਸ਼ਾਂ ਨੂੰ ਸਿੱਧੀ ਸ਼ਾਂਤੀ ਵਾਰਤਾ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ। ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੇ ਯੁੱਧ ’ਤੇ ਭਾਰਤ ਨੇ ਕਿਹਾ ਕਿ ਇਸ ਸੰਘਰਸ਼ ਕਾਰਨ ਆਮ ਨਾਗਰਿਕਾਂ, ਖਾਸ ਤੌਰ ’ਤੇ ਔਰਤਾਂ ਅਤੇ ਬੱਚਿਆਂ ਦਾ ਵੱਡੇ ਪੱਧਰ ’ਤੇ ਜਾਨੀ ਨੁਕਸਾਨ ਹੋਇਆ ਹੈ ਅਤੇ ਇਸ ਨਾਲ ਗੰਭੀਰ ਮਨੁੱਖੀ ਸੰਕਟ ਪੈਦਾ ਹੋ ਗਿਆ ਹੈ, ਜੋ ਕਿ ਬਿਲਕੁਲ ਸਵੀਕਾਰਨਯੋਗ ਨਹੀਂ ਹੈ।
ਕੰਬੋਜ ਨੇ 7 ਅਕਤੂਬਰ ਨੂੰ ਇਜ਼ਰਾਈਲ ’ਤੇ ਹੋਏ ਹਮਲੇ ਦੀ ਵੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਹਮਲਾ ਹੈਰਾਨ ਕਰਨ ਵਾਲਾ ਹੈ ਅਤੇ ਇਸ ਦੀ ਸਖ਼ਤ ਨਿੰਦਾ ਕੀਤੀ ਜਾਣੀ ਚਾਹੀਦੀ ਹੈ. ਭਾਰਤ ਦਾ ਰੁਖ ਹਰ ਤਰ੍ਹਾਂ ਦੇ ਅੱਤਵਾਦ ਵਿਰੁੱਧ ਸਮਝੌਤਾਵਾਦੀ ਰਿਹਾ ਹੈ। ਭਾਰਤ ਸਾਰੇ ਬੰਧਕਾਂ ਦੀ ਤੁਰੰਤ ਅਤੇ ਬਿਨਾਂ ਸ਼ਰਤ ਰਿਹਾਈ ਦੀ ਮੰਗ ਕਰਦਾ ਹੈ। ਕੰਬੋਜ ਨੇ ਕਿਹਾ ਕਿ ਗਾਜ਼ਾ ਵਿੱਚ ਸਥਿਤੀ ਨੂੰ ਵਿਗੜਨ ਤੋਂ ਰੋਕਣ ਲਈ ਤੁਰੰਤ ਮਨੁੱਖੀ ਸਹਾਇਤਾ ਪਹੁੰਚਾਈ ਜਾਣੀ ਚਾਹੀਦੀ ਹੈ।