NEET Paper Leak: ਪੇਪਰ ਸੋਸ਼ਲ ਮੀਡੀਆ 'ਤੇ ਵਾਇਰਲ, 5 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਬਿਹਾਰ, 6 ਮਈ, ਪਰਦੀਪ ਸਿੰਘ: ਬਿਹਾਰ ਦੀ ਰਾਜਧਾਨੀ ਪਟਨਾ ਤੋਂ ਨੀਟ ਯੂਜੀ ਦੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਦੀ ਖ਼ਬਰ ਹੈ। ਨੀਟ ਯੂਜੀ ਦੇ ਦੁਆਰਾ ਦੇਸ਼ ਭਰ ਦੇ ਮੈਡੀਕਲ ਕਾਲਜਾਂ ਵਿੱਚ ਦਾਖਲਾ ਮਿਲਦਾ ਹੈ। ਐਤਵਾਰ 5 ਮਈ ਨੂੰ ਐੱਨਟੀਏ ਨੇ ਇਸ ਪ੍ਰੀਖਿਆ ਦਾ ਆਯੋਜਨ ਕਰਵਾਇਆ ਸੀ। ਪਟਨਾ ਪੁਲਿਸ ਨੂੰ ਗੁਪਤ ਸੂਚਨਾ ਮਿਲੀਸੀ ਕਿ ਇਸ ਪ੍ਰੀਖਿਆ […]
By : Editor Editor
ਬਿਹਾਰ, 6 ਮਈ, ਪਰਦੀਪ ਸਿੰਘ: ਬਿਹਾਰ ਦੀ ਰਾਜਧਾਨੀ ਪਟਨਾ ਤੋਂ ਨੀਟ ਯੂਜੀ ਦੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਦੀ ਖ਼ਬਰ ਹੈ। ਨੀਟ ਯੂਜੀ ਦੇ ਦੁਆਰਾ ਦੇਸ਼ ਭਰ ਦੇ ਮੈਡੀਕਲ ਕਾਲਜਾਂ ਵਿੱਚ ਦਾਖਲਾ ਮਿਲਦਾ ਹੈ। ਐਤਵਾਰ 5 ਮਈ ਨੂੰ ਐੱਨਟੀਏ ਨੇ ਇਸ ਪ੍ਰੀਖਿਆ ਦਾ ਆਯੋਜਨ ਕਰਵਾਇਆ ਸੀ। ਪਟਨਾ ਪੁਲਿਸ ਨੂੰ ਗੁਪਤ ਸੂਚਨਾ ਮਿਲੀਸੀ ਕਿ ਇਸ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਕੀਤਾ ਗਿਆ ਹੈ। ਬਾਅਦ ਵਿੱਚ ਸੋਸ਼ਲ ਮੀਡੀਆ ਉਤੇ ਦਾਅਵੇ ਵਾਲੀਆਂ ਕਈ ਪੋਸਟਾਂ ਸ਼ੇਅਰ ਹੋਈਆ।
ਮੀਡੀਆ ਰਿਪੋਰਟਸ ਮੁਤਬਿਕ ਪੁਲਿਸ ਨੂੰ ਗੁਪਤ ਸੂਚਨਾ ਦੇ ਆਧਾਰ ਉੱਤੇ ਇਕ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਪੁਲਿਸ ਨੇ ਕਈ ਥਾਵਾਂ ਉੱਤੇ ਛਾਪੇਮਾਰੀ ਕੀਤੀ। ਪੁਲਿਸ ਦੇ ਅਨੁਸਾਰ ਆਈਪੀਸੀ ਦੀ ਧਾਰਾ 407,408 ਅਤੇ 120ਬੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ।
ਪਟਨਾ ਦੇ ਐੱਸਐਸਪੀ ਰਾਜੀਵ ਮਿਸ਼ਰਾ ਦਾ ਕਹਿਮਾ ਹੈ ਕਿ ਸ਼ਾਸਤਰੀ ਨਗਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰਵਾਇਆ ਗਿਆ। ਐੱਸਐੱਸਪੀ ਨੇ ਕਿਹਾ ਹੈ ਕਿ ਪ੍ਰੀਖਿਆ ਸ਼ੁਰੂ ਹੋਣ ਤੋਂ 2-3 ਘੰਟੇ ਪਹਿਲੇ ਹੀ ਪੁਲਿਸ ਨੂੰ ਪੇਪਰ ਲੀਕ ਦੀ ਜਾਣਕਾਰੀ ਮਿਲ ਗਈ ਸੀ।
ਇਹ ਵੀ ਪੜ੍ਹੋ:-
ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਟਰੈਕਟਲ ਪਲਟਣ ਨਾਲ 5 ਬੱਚਿਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਬੱਚੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਟਰੈਕਟਰ ਬੇਕਾਬੂ ਹੋ ਗਿਆ। ਜ਼ਖ਼ਮੀਆਂ ਨੂੰ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਚਾਰਗਵਾਂ ਥਾਣੇ ਅਧੀਨ ਪੈਂਦੇ ਪਿੰਡ ਤਿਨੇਟਾ ਵਿੱਚ ਵਾਪਰਿਆ।
ਦੱਸਿਆ ਜਾ ਰਿਹਾ ਹੈ ਕਿ 18 ਸਾਲ ਦਾ ਨਾਬਾਲਗ ਲੜਕਾ ਧਰਮਿੰਦਰ ਠਾਕੁਰ ਟਰੈਕਟਰ ਚਲਾ ਰਿਹਾ ਸੀ। ਹਾਦਸੇ ਵਿੱਚ ਮਾਰੇ ਗਏ ਬੱਚੇ ਪਿੰਡ ਤਿਨੇਟਾ ਡਿਉੜੀ ਦੇ ਵਸਨੀਕ ਹਨ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਹਾਦਸੇ ਵਿੱਚ ਟਰੈਕਟਰ ਚਲਾ ਰਹੇ ਧਰਮਿੰਦਰ ਦੀ ਵੀ ਮੌਤ ਹੋ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਅਤੇ ਜ਼ਖ਼ਮੀਆਂ ਨੂੰ 10-10 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।