ਸੁਖਬੀਰ ਬਾਦਲ ਦੇ ਬਿਆਨ ’ਤੇ ਭੜਕੀ ਪਰਮਪਾਲ ਕੌਰ

ਸੁਖਬੀਰ ਬਾਦਲ ਦੇ ਬਿਆਨ ’ਤੇ ਭੜਕੀ ਪਰਮਪਾਲ ਕੌਰ


ਅੰਮ੍ਰਿਤਸਰ, 12 ਅਪੈ੍ਰਲ, ਨਿਰਮਲ : ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਵੱਲੋਂ ਵੀਆਰਐਸ ਲੈਣ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਟਿੱਪਣੀ ਤੋਂ ਬਾਅਦ ਪਰਮਪਾਲ ਕੌਰ ਭੜਕ ਗਈ ਹੈ। ਸਾਬਕਾ ਆਈਏਐਸ ਪਰਮਪਾਲ ਕੌਰ ਨੇ ਵੀ ਭਾਜਪਾ ਵਿੱਚ ਸ਼ਾਮਲ ਹੋ ਕੇ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ।

ਪਰਮਪਾਲ ਕੌਰ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਇਸ ਬਿਆਨ ’ਤੇ ਪ੍ਰਤੀਕਿਰਿਆ ਦਿੱਤੀ ਹੈ ਕਿ ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ਨੂੰ ਡੀਐਨਏ ਟੈਸਟ ਕਰਾਉਣ ਵਾਲੇ ਬਿਆਨ ’ਤੇ ਜਵਾਬ ਦਿੱਤਾ। ਇੱਕ ਇੰਟਰਵਿਊ ਵਿੱਚ ਜਵਾਬ ਦਿੰਦੇ ਹੋਏ ਪਰਮਪਾਲ ਨੇ ਕਿਹਾ ਸੁਖਬੀਰ ਬਾਦਲ ਨੂੰ ਖੁਦ ਵੀ ਡੀਐਨਏ ਦੀ ਪੂਰੀ ਫੁਲਫਾਰਮ ਪਤਾ ਨਹੀਂ ਹੋਵੇਗੀ।

ਇਸ ਦੇ ਨਾਲ ਹੀ ਪਰਮਪਾਲ ਨੇ ਸੀਐਮ ਮਾਨ ਦੇ ਟਵੀਟ ਦਾ ਜਵਾਬ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਾਇਦ ਸੀਐਮ ਮਾਨ ਨੂੰ ਉਨ੍ਹਾਂ ਦੀ ਸੇਵਾਮੁਕਤੀ ਬਾਰੇ ਪਤਾ ਨਹੀਂ ਚਲਿਆ।। ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਉਨ੍ਹਾਂ ਨੇ ਵਲੰਟੀਅਰ ਰਿਟਾਇਰਮੈਂਟ ਲਈ ਹੈ। ਅਸਤੀਫ਼ਾ ਦੇਣ ਅਤੇ ਵਲੰਟੀਅਰ ਰਿਟਾਇਰਮੈਂਟ ਵਿਚ ਫਰਕ ਹੈ ਅਤੇ ਇਸ ਨਾਲ ਕਿਸੇ ਦਾ ਨੁਕਸਾਨ ਨਹੀਂ ਹੋਣ ਵਾਲਾ ਹੈ।

ਇਸ ਦੇ ਨਾਲ ਹੀ ਪਰਮਪਾਲ ਕੌਰ ਨੇ ਇੰਟਰਵਿਊ ਵਿੱਚ ਕਿਹਾ ਕਿ ਉਹ ਟਿਕਟ ਲਈ ਭਾਜਪਾ ਵਿੱਚ ਸ਼ਾਮਲ ਨਹੀਂ ਹੋਈ ਹੈ। ਟਿਕਟ ਮਿਲੇ ਜਾਂ ਨਾ ਮਿਲੇ, ਉਹ ਪੰਜਾਬ ਲਈ ਕੰਮ ਕਰੇਗੀ। ਉਹ ਕਿਸਾਨਾਂ ਦਾ ਸੁਨੇਹਾ ਕੇਂਦਰ ਤੱਕ ਪਹੁੰਚਾਉਣਾ ਚਾਹੁੰਦੀ ਹੈ। ਉਹ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਸ ਨੂੰ ਭਰੋਸਾ ਹੈ ਕਿ ਕਿਸਾਨ ਉਸ ਦਾ ਵਿਰੋਧ ਨਹੀਂ ਕਰਨਗੇ।

ਪਰਮਪਾਲ ਕੌਰ ਦੇ ਅਸਤੀਫੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਲ ਚੁੱਕੇ ਸਨ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਕੀਤਾ ਸੀ ਜਿਸ ਵਿੱਚ ਲਿਖਿਆ ਸੀ, ਪਰਮਪਾਲ ਕੌਰ, ਆਈਏਐਸ ਅਧਿਕਾਰੀ ਵਜੋਂ ਦਿੱਤਾ ਅਸਤੀਫਾ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਨਹੀਂ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲੋਕ ਸਭਾ ਟਿਕਟ ਵੰਡ ਵਿੱਚ ਜਾਤੀ ਸਮੀਕਰਨ ਵਿਗੜ ਗਿਆ ਹੈ। ‘ਆਪ’ ਨੇ ਪੰਜਾਬ ਦੀਆਂ 13 ’ਚੋਂ 9 ਲੋਕ ਸਭਾ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਰ ਇਹਨਾਂ ਵਿੱਚੋਂ ਇੱਕ ਵੀ ਹਿੰਦੂ ਚਿਹਰਾ ਨਹੀਂ ਹੈ। ਇੰਨਾ ਹੀ ਨਹੀਂ ਅਜੇ ਤੱਕ ਕਿਸੇ ਵੀ ਮਹਿਲਾ ਉਮੀਦਵਾਰ ਨੂੰ ਟਿਕਟ ਨਹੀਂ ਮਿਲੀ ਹੈ।

ਇਹੀ ਕਾਰਨ ਹੈ ਕਿ ‘ਆਪ’ ਦੀਆਂ 4 ਸੀਟਾਂ ਲਈ ਟਿਕਟਾਂ ਦਾ ਐਲਾਨ ਰੁਕ ਗਿਆ ਹੈ। ਹਾਲਾਂਕਿ, ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਉਹ 16 ਅਪ੍ਰੈਲ ਨੂੰ ਲੁਧਿਆਣਾ ਅਤੇ ਜਲੰਧਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰਨਗੇ। ਪਰ ਇਸ ਨੂੰ ਕਿਸੇ ਐਲਾਨ ਦੀ ਬਜਾਏ ’ਆਪ’ ’ਚ ਸ਼ਾਮਲ ਹੋਣ ਲਈ ਸ਼ਰਤਾਂ ਲਾਉਣ ਵਾਲੇ ਆਗੂਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

‘ਆਪ’ ਨਾਲ ਜੁੜੇ ਸੂਤਰਾਂ ਅਨੁਸਾਰ ਹੁਣ ਜਲੰਧਰ, ਲੁਧਿਆਣਾ, ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਟਿਕਟਾਂ ਨੂੰ ਲੈ ਕੇ ਰਣਨੀਤੀ ਬਦਲ ਦਿੱਤੀ ਗਈ ਹੈ। ਪੰਜਾਬ ਵਿੱਚ ਲਗਭਗ 38.59 ਫੀਸਦੀ ਹਿੰਦੂ ਵੋਟਰ ਅਤੇ 47.4 ਫੀਸਦੀ ਮਹਿਲਾ ਵੋਟਰ ਹਨ। ਅਜਿਹੇ ’ਚ ‘ਆਪ’ ਹੁਣ ਇਨ੍ਹਾਂ 4 ਸੀਟਾਂ ਰਾਹੀਂ ਜਾਤੀ ਅਤੇ ਔਰਤਾਂ ਦਾ ਸੰਤੁਲਨ ਬਣਾਈ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਇਹ ਵੋਟਰ ਉਨ੍ਹਾਂ ਤੋਂ ਪੂਰੀ ਤਰ੍ਹਾਂ ਨਾਰਾਜ਼ ਨਾ ਹੋ ਜਾਣ।

‘ਆਪ’ ਦੇ ਸੂਤਰਾਂ ਅਨੁਸਾਰ ਹੁਣ ਚਰਚਾ ਕੀਤੀ ਜਾ ਰਹੀ ਹੈ ਕਿ ਗੁਰਦਾਸਪੁਰ, ਲੁਧਿਆਣਾ ਅਤੇ ਫਿਰੋਜ਼ਪੁਰ ਵਿੱਚ ਹਿੰਦੂ ਵੋਟਰਾਂ ਦੀ ਗਿਣਤੀ ਜ਼ਿਆਦਾ ਹੈ। ਇਸ ਲਈ ਇੱਥੇ ਹਿੰਦੂ ਚਿਹਰਾ ਉਮੀਦਵਾਰ ਹੋਣਾ ਚਾਹੀਦਾ ਹੈ। ਖਾਸ ਕਰਕੇ ਲੁਧਿਆਣਾ ਅਤੇ ਫਿਰੋਜ਼ਪੁਰ ਨੂੰ ਲੈ ਕੇ ਇੱਕ ਸਹਿਮਤੀ ਬਣਦੀ ਨਜ਼ਰ ਆ ਰਹੀ ਹੈ।

ਜਲੰਧਰ ਤੋਂ ਮਹਿਲਾ ਉਮੀਦਵਾਰ ਨੂੰ ਟਿਕਟ ਦਿੱਤੀ ਜਾ ਸਕਦੀ ਹੈ। ਇਸ ਦੇ ਲਈ ਕਾਂਗਰਸ ਦੀ ਇੱਕ ਮਹਿਲਾ ਆਗੂ ਵੀ ‘ਆਪ’ ਦੇ ਸੰਪਰਕ ਵਿੱਚ ਹੈ। ‘ਆਪ’ ਨੇ ਸਰਕਾਰ ਬਣਨ ’ਤੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ। ਵੇਖੋ ਆਉਣ ਵਾਲੇ ਦਿਨਾਂ ਵਿਚ ਆਪ ਸਰਕਾਰ ਕਿਸ ਨੂੰ ਉਮੀਦਵਾਰ ਬਣਾਉਂਦੀ ਹੈ।

Related post

ਹੁਣ ਕੌਣ ਸੰਭਾਲੇਗਾ ਈਰਾਨ ਦੇ ਰਾਸ਼ਟਰਪਤੀ ਦੀ ਜ਼ਿੰਮੇਵਾਰੀ? ਜਾਣੋ

ਹੁਣ ਕੌਣ ਸੰਭਾਲੇਗਾ ਈਰਾਨ ਦੇ ਰਾਸ਼ਟਰਪਤੀ ਦੀ ਜ਼ਿੰਮੇਵਾਰੀ? ਜਾਣੋ

ਤਹਿਰਾਨ, 20 ਮਈ, ਪਰਦੀਪ ਸਿੰਘ: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਕ੍ਰੈਸ਼ ਹੋਣ ਕਰਕੇ ਮੌਤ ਹੋ ਗਈ। ਇਬਰਾਹਿਮ ਰਾਇਸੀ ਦੀ…
ਮੰਤਰੀ ਆਤਿਸ਼ੀ ਦਾ ਵੱਡਾ ਦਾਅਵਾ, “ਭਾਜਪਾ ਕਰਵਾ ਸਕਦੀ ਹੈ ਅਰਵਿੰਦ ਕੇਜਰੀਵਾਲ ‘ਤੇ ਹਮਲਾ “

ਮੰਤਰੀ ਆਤਿਸ਼ੀ ਦਾ ਵੱਡਾ ਦਾਅਵਾ, “ਭਾਜਪਾ ਕਰਵਾ ਸਕਦੀ ਹੈ…

ਨਵੀਂ ਦਿੱਲੀ, 20 ਮਈ, ਪਰਦੀਪ ਸਿੰਘ : ਦਿੱਲੀ ਸਰਕਾਰ ‘ਚ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਤਿਸ਼ੀ ਨੇ…
ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ

ਜਲੰਧਰ, 20 ਮਈ, ਨਿਰਮਲ : ਜਲੰਧਰ ਵਿਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਨੇ ਸੋਮਵਾਰ ਨੂੰ ਅਰੋੜਾ ਮਹਾਸਭਾ ਦੇ ਸਾਰੇ ਅਧਿਕਾਰੀਆਂ…