ਸ਼ੁਭਕਰਨ ਦੀ ਮੌਤ ’ਤੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਦਾ ਸਰਕਾਰ ’ਤੇ ਤਿੱਖਾ ਨਿਸ਼ਾਨਾ
ਚੰਡੀਗੜ੍ਹ, 27 ਫਰਵਰੀ, ਮਮਤਾ : ਕਿਸਾਨੀ ਸੰਘਰਸ਼ ’ਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੀ ਮੌਤ ਨੂੰ ਲੈ ਕੇ ਹੁਣ ਸਿਆਸਤ ਭੱਖਣੀ ਸ਼ੁਰੂ ਹੋ ਗਈ ਐ.. ਲਗਾਤਾਰ ਵਿਰੋਧੀਆਂ ਵੱਲੋਂ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਜਾ ਰਹੇ ਨੇ..ਇਨ੍ਹਾਂ ਹੀ ਨਹੀਂ ਹੁਣ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਸ਼ੁਭਕਰਨ ਦੇ ਪੋਸਟਮਾਰਟ ਸੰਬੰਧੀ ਤੰਜ਼ ਕੱਸਦਿਆਂ ਸਵਾਲ ਚੁੱਕੇ ਨੇ। ਪੰਜਾਬ […]
By : Editor Editor
ਚੰਡੀਗੜ੍ਹ, 27 ਫਰਵਰੀ, ਮਮਤਾ : ਕਿਸਾਨੀ ਸੰਘਰਸ਼ ’ਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੀ ਮੌਤ ਨੂੰ ਲੈ ਕੇ ਹੁਣ ਸਿਆਸਤ ਭੱਖਣੀ ਸ਼ੁਰੂ ਹੋ ਗਈ ਐ.. ਲਗਾਤਾਰ ਵਿਰੋਧੀਆਂ ਵੱਲੋਂ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਜਾ ਰਹੇ ਨੇ..ਇਨ੍ਹਾਂ ਹੀ ਨਹੀਂ ਹੁਣ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਸ਼ੁਭਕਰਨ ਦੇ ਪੋਸਟਮਾਰਟ ਸੰਬੰਧੀ ਤੰਜ਼ ਕੱਸਦਿਆਂ ਸਵਾਲ ਚੁੱਕੇ ਨੇ। ਪੰਜਾਬ ਦੇ ਕਿਸਾਨ ਦੇ ਕੀਤੇ ਗਏ ਕਤਲ ਲਈ ਇਨਸਾਫ਼ ਕੌਣ ਕਰੂਗਾ? ਪੰਜਵੇਂ ਦਿਨ ਵੀ ਕਿਸਾਨ ਦੀ ਲਾਸ਼ ਦਾ ਪੋਸਟਮਾਰਟਮ ਮਾਰਟਮ ਨਹੀਂ ਹੋਇਆ ਕਿਉਂਕਿ ਤੁਹਾਡੀ ਜ਼ਿੱਦ ਹੈ ਤੁਸੀਂ ਭਾਜਪਾ ਸਰਕਾਰ ਤੇ ਐਫਆਈਆਰ ਨਹੀਂ ਕਰਨਾ ਚਾਹੁੰਦੇ! ਕੀ ਸਰਕਾਰ ਇੱਕ ਕਤਲ ਵਰਗੇ ਅਪਰਾਧ ਤੇ ਹੁਣ ਐਫਆਈਆਰ ਵੀ ਦਰਜ ਨਹੀਂ ਕਰੂਗੀ? ਜੇ ਤੁਹਾਨੂੰ ਕਿਸਾਨ ਦੀ ਇਸ ਮੌਤ ਦਾ ਦੁੱਖ ਹੁੰਦਾ ਤਾਂ ਉਸ ਬੱਚੇ ਦੀ ਲਾਸ਼ ਨੂੰ ਇਹਨੇ ਦਿਨ ਰੁਲਣ ਨਾ ਦਿੰਦੇ!
ਜ਼ਿਕਰਯੋਗ ਹੈ ਕਿ ਪੋਸਟਮਾਰਟਮ ਤੇ ਸਸਕਾਰ ਨਹੀਂ ਕੀਤਾ ਜਾ ਸਕਿਆ। ਕਿਸਾਨ ਜਥੇਬੰਦੀਆਂ ਤੇ ਪਰਿਵਾਰ ਸ਼ੁਭਕਰਨ ਦੇ ਕਾਤਲਾਂ ਖਿਲਾਫ ਕੇਸ ਦਰਜ ਕਰਨ ਦੀ ਮੰਗ ਉਪਰ ਅੜ੍ਹੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਸ ਦਰਜ ਹੋਏ ਬਿਨਾਂ ਉਹ ਨਾ ਹੀ ਸਸਕਾਰ ਕਰਨਗੇ ਤੇ ਨਾ ਹੀ ਪੋਸਟਮਾਰਟਮ ਕਰਨ ਦੇਣਗੇ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸ਼ੁਭਕਰਨ ਸਿੰਘ ਪੰਜਾਬ ਦੀ ਹੱਦ ਨਹੀਂ ਸੀ ਟੱਪਿਆ ਪਰ ਭੜਕੀ ਹੋਈ ਹਰਿਆਣਾ ਪੁਲਿਸ ਨੇ ਜਦੋਂ ਕਿਸਾਨਾਂ ’ਤੇ ਗੋਲੀਆਂ ਚਲਾਈਆਂ ਤਾਂ ਉਦੋਂ ਹੀ ਸ਼ੁਭਕਰਨ ਦੇ ਸਿਰ ’ਚ ਗੋਲੀ ਵੱਜਣ ਕਾਰਨ ਉਸ ਦੀ ਮੌਤ ਹੋ ਗਈ ਪਰ ਪੰਜਾਬ ਪੁਲਿਸ ਦੇ ਕੁਝ ਅਧਿਕਾਰੀ ਹਰਿਆਣਾ ਪੁਲਸ ਦੀਆਂ ਦਲੀਲਾਂ ਦੇ ਹਵਾਲੇ ਨਾਲ ਹੀ ਕੇਸ ਦਰਜ ਕਰਨ ਤੋਂ ਇਨਕਾਰ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ
ਖਨੌਰੀ ਸਰਹੱਦ ’ਤੇ ਮਾਰੇ ਗਏ ਕਿਸਾਨ ਸ਼ੁਭਕਰਨ ਦਾ ਪੋਸਟਮਾਰਟਮ ਅਜੇ ਤੱਕ ਨਹੀਂ ਹੋ ਸਕਿਆ ਹੈ। ਕਿਸਾਨ ਆਗੂ ਤੇ ਪਰਿਵਾਰ ਉਸ ਨੂੰ ਗੋਲੀ ਮਾਰਨ ਵਾਲਿਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ’ਤੇ ਅੜੇ ਹੋਏ ਹਨ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਅਤੇ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ।
ਦੱਸਦੇ ਚਲੀਏ ਕਿ ਦਿੱਲੀ ਮਾਰਚ 29 ਫਰਵਰੀ ਤੱਕ ਮੁਲਤਵੀ ਕਰਨ ਤੋਂ ਬਾਅਦ ਕਿਸਾਨ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਖੜ੍ਹੇ ਹਨ।ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅੱਜ ਰਾਸ਼ਟਰੀ ਪੱਧਰ ਦੀ ਮੀਟਿੰਗ ਕਰਨਗੇ। ਇਸ ਵਿੱਚ ਦਿੱਲੀ ਮਾਰਚ ਬਾਰੇ ਚਰਚਾ ਕੀਤੀ ਜਾਵੇਗੀ। ਦਿੱਲੀ ਮਾਰਚ ਬਾਰੇ ਅੰਤਿਮ ਫੈਸਲਾ 28 ਫਰਵਰੀ ਨੂੰ ਲਿਆ ਜਾਵੇਗਾ।
ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਸਰਵਨ ਪੰਧੇਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਦੇ ਕੁਝ ਅਧਿਕਾਰੀ ਕਹਿ ਰਹੇ ਹਨ ਕਿ ਹਰਿਆਣਾ ਪੁਲਸ ਖਿਲਾਫ ਐੱਫ.ਆਈ.ਆਰ. ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਦੀ ਗੱਲਬਾਤ ਟੁੱਟ ਗਈ ਹੈ। ਪਰ, ਅਜਿਹਾ ਨਹੀਂ ਹੈ। ਠੇਕਾ ਅਧਾਰਤ ਖੇਤੀ ਦੇ ਪ੍ਰਸਤਾਵ ਨਾਲ ਗੱਲਬਾਤ ਟੁੱਟ ਗਈ ਹੈ, ਅਸੀਂ ਐਮਐਸਪੀ ਗਾਰੰਟੀ ਕਾਨੂੰਨ ਦੀ ਮੰਗ ਕਰ ਰਹੇ ਹਾਂ। ਇਸ ਕਾਰਨ ਗੱਲਬਾਤ ਵਿੱਚ ਅੜਿੱਕਾ ਪੈਦਾ ਹੋ ਗਿਆ ਹੈ।
ਪੰਧੇਰ ਨੇ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਅੰਦੋਲਨ ਨੂੰ ਦੇਸ਼ ਭਰ ਵਿੱਚ ਸਮਰਥਨ ਮਿਲਿਆ ਹੈ। ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਦਿਵਾਸੀਆਂ ਨੇ ਕਿਸਾਨਾਂ ਦਾ ਸਮਰਥਨ ਕੀਤਾ।ਇਸ ਤੋਂ ਪਹਿਲਾਂ 26 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ (ਸ਼ਖੰ) ਨੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਸੀ। ਅੰਦੋਲਨਕਾਰੀ ਜਥੇਬੰਦੀਆਂ ਨੇ ਵਿਸ਼ਵ ਵਪਾਰ ਸੰਗਠਨ (ਡਬਲਯੂ.ਟੀ.ਓ.) ਦੇ ਪੁਤਲੇ ਫੂਕੇ।
ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਮੁਲਤਵੀ ਕਰਨ ਤੋਂ ਬਾਅਦ ਹਰਿਆਣਾ ਵਿੱਚ ਸੜਕਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ। ਪਹਿਲਾਂ, ਦਿੱਲੀ ਪੁਲਿਸ ਨੇ ਹਰਿਆਣਾ ਨਾਲ ਲੱਗਦੇ ਸਿੰਘੂ ਅਤੇ ਟਿੱਕਰੀ ਸਰਹੱਦਾਂ ਨੂੰ ਅਸਥਾਈ ਤੌਰ ’ਤੇ ਖੋਲ੍ਹਿਆ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਕੁਰੂਕਸ਼ੇਤਰ ਵਿੱਚ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ਦੀ ਸਰਵਿਸ ਰੋਡ ਦਿੱਲੀ ਤੋਂ ਚੰਡੀਗੜ੍ਹ ਨੂੰ ਖੋਲ੍ਹ ਦਿੱਤੀ ਹੈ। ਇੱਥੇ ਲਗਾਏ ਗਏ ਸੀਮਿੰਟ ਦੀ ਬੈਰੀਕੇਡਿੰਗ ਨੂੰ ਜੇਸੀਬੀ ਨਾਲ ਹਟਾ ਦਿੱਤਾ ਗਿਆ ਹੈ।
ਖਨੌਰੀ ਸਰਹੱਦ ’ਤੇ ਮਾਰੇ ਗਏ ਕਿਸਾਨ ਸ਼ੁਭਕਰਨ ਦਾ ਪੋਸਟਮਾਰਟਮ ਅਜੇ ਤੱਕ ਨਹੀਂ ਹੋ ਸਕਿਆ ਹੈ। ਕਿਸਾਨ ਆਗੂ ਤੇ ਪਰਿਵਾਰ ਉਸ ਨੂੰ ਗੋਲੀ ਮਾਰਨ ਵਾਲਿਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ’ਤੇ ਅੜੇ ਹੋਏ ਹਨ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਅਤੇ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ।