ਪਰਨੀਤ ਕੌਰ ਵਲੋਂ ਬੇਅਦਬੀ ਮਾਮਲੇ ’ਚ ਕਾਰਵਾਈ ਦੀ ਮੰਗ

ਪਰਨੀਤ ਕੌਰ ਵਲੋਂ ਬੇਅਦਬੀ ਮਾਮਲੇ ’ਚ ਕਾਰਵਾਈ ਦੀ ਮੰਗ


ਘਨੌਰ 20 ਅਪ੍ਰੈਲ, ਨਿਰਮਲ : ਘਨੌਰ ਦੇ ਪਿੰਡ ਸੰਜਰਪੁਰ ਤੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦੇ ਹੀ ਵਿਅਕਤੀ ਵੱਲੋਂ ਗੁਟਕਾ ਸਾਹਿਬ, ਬਿਰਧ ਗੁਟਕਾ ਸਾਹਿਬ ਅਤੇ ਹਿੰਦੂ ਮੱਤ ਦੀਆਂ ਧਾਰਮਿਕ ਪੁਸਤਕਾਂ ਦੇ ਅੰਗ ਫਾੜ ਕੇ ਪਿੰਡ ਦੇ ਹੀ ਤਿੰਨ ਘਰਾਂ ਦੇ ਬਾਹਰ ਅਤੇ ਗੁਰਦੁਆਰਾ ਸਾਹਿਬ ਅਤੇ ਨਾਲੀਆਂ ਦੇ ਵਿਚ ਸੁੱਟੇ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਘਨੌਰ ਦੇ ਐਸਐਚਓ ਜਗਜੀਤ ਸਿੰਘ ਸਮੇਤ ਪੁਲਸ ਪਾਰਟੀ ਨੇ ਪਹੁੰਚ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਸੰਜਰਪੁਰ ਦੇ ਵਿਚ ਦੋ-ਢਾਈ ਵਜੇ ਦੇ ਕਰੀਬ ਪਿੰਡ ਦੇ ਹੀ ਇੱਕ ਵੱਲੋਂ ਗੁਟਕਾ ਸਾਹਿਬ, ਬਿਰਧ ਗੁਟਕਾ ਸਾਹਿਬ ਅਤੇ ਹਿੰਦੂ ਮੱਤ ਦੀਆਂ ਧਾਰਮਿਕ ਪੁਸਤਕਾਂ ਦੇ ਅੰਗ ਫਾੜ ਕੇ ਸਰਪੰਚ ਦੇ ਘਰ ਅਤੇ ਇੱਕ ਵਿਅਕਤੀ ਦੇ ਡੰਗਰਾਂ ਵਾਲੇ ਘਰ ਬਾਹਰ ਅਤੇ ਗੁਰਦੁਆਰਾ ਸਾਹਿਬ ਦੇ ਬਾਹਰ ਨਾਲੀਆਂ ਦੇ ਵਿਚ ਸੁੱਟ ਦਿੱਤੇ।

ਉਨ੍ਹਾਂ ਕਿਹਾ ਕਿ ਜਦੋਂ ਸਵਾ ਤਿੰਨ ਵਜੇ ਦੇ ਕਰੀਬ ਸੇਵਾਦਾਰ ਗੁਰਦੁਆਰਾ ਸਾਹਿਬ ਜਾ ਰਹੇ ਸਨ ਤਾਂ ਉਨ੍ਹਾਂ ਦੇਖਿਆ ਕਿ ਰਸਤੇ ਦੇ ਵਿਚ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਸੁੱਟੇ ਹੋਏ ਸਨ। ਜਿਨ੍ਹਾਂ ਨੂੰ ਇਕੱਠੇ ਕਰਕੇ ਸਤਿਕਾਰ ਦੇ ਨਾਲ ਗੁਰਦੁਆਰਾ ਸਾਹਿਬ ਲਿਆਂਦਾ ਗਿਆ। ਜਦੋਂ ਸਵੇਰੇ 7 ਵਜੇ ਸਿੱਖ ਸੰਗਤਾਂ ਦੇ ਵੱਲੋਂ ਇਕੱਠ ਕੀਤਾ ਗਿਆ ਤਾਂ ਪਿੰਡ ਦੇ ਹੀ ਇਕ ਵਿਅਕਤੀ ਜੋ ਸ਼ਮਸ਼ਾਨ ਘਾਟ ਦੇ ਵਿਚ ਅੱਗ ਦੀ ਧੂਣੀ ਬਾਲ ਕੇ ਬੈਠਾ ਸੀ, ਉਸ ਨੂੰ ਮੌਕੇ ’ਤੇ ਹੀ ਪਿੰਡ ਵਾਸੀਆਂ ਵੱਲੋਂ ਨੂੰ ਕਾਬੂ ਕੀਤਾ ਗਿਆ ਅਤੇ ਥਾਣਾ ਘਨੌਰ ਪੁਲਸ ਨੂੰ ਸੂਚਨਾ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਨਰਿੰਦਰ ਸਿੰਘ ਨੂੰ ਮੌਕੇ ’ਤੇ ਹੀ ਥਾਣਾ ਘਨੌਰ ਪੁਲਸ ਹਵਾਲੇ ਕੀਤਾ ਗਿਆ।

ਪਟਿਆਲਾ ਤੋਂ ਬੀਜੇਪੀ ਉਮੀਦਵਾਰ ਪ੍ਰਨੀਤ ਕੌਰ ਨੇ ਆਪਣੇ ਸ਼ੋਸਲ ਮੀਡੀਆ ਅਕਾਊਂਟ ਐਕਸ ’ਤੇ ਪੋਸਟ ਕਰਦਿਆਂ ਲਿਖਿਆ ਕਿ ਘਨੌਰ ਦੇ ਪਿੰਡ ਸੰਜਰਪੁਰ ਵਿਖੇ ਬੇਅਦਬੀ ਦੀ ਘਟਨਾ ਬਹੁਤ ਮੰਦਭਾਗੀ ਅਤੇ ਦੁਖਦਾਈ ਹੈ। ਮੈਂ ਪੰਜਾਬ ਪੁਲਿਸ ਨੂੰ ਅਪੀਲ ਕਰਦੀ ਹਾਂ ਕਿ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ

ਬਰਨਾਲਾ ’ਚ ਤੇਜ਼ ਰਫਤਾਰ ਸਕੂਲੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ’ਚ ਬੱਸ ਦੇ ਡਰਾਈਵਰ ਤੇ ਹੈਲਪਰ ਸਮੇਤ 14 ਸਕੂਲੀ ਬੱਚੇ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਬਰਨਾਲਾ-ਚੰਡੀਗੜ੍ਹ ਮੁੱਖ ਸੜਕ ’ਤੇ ਧਨੌਲਾ ਨੇੜੇ ਵਾਪਰਿਆ।

ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਬੱਸ ਪਿੰਡ ਦਾਨਗੜ੍ਹ ਦੇ ਗਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਸੀ। ਇਹ ਘਟਨਾ ਅੱਜ ਸਵੇਰੇ 8 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਬੱਸ ਵੱਖ-ਵੱਖ ਪਿੰਡਾਂ ਤੋਂ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ।

ਬੱਸ ਚਾਲਕ ਨੇ ਦੱਸਿਆ ਕਿ ਉਹ ਗ੍ਰੀਨ ਫੀਲਡ ਸਕੂਲ ਦਾਨਗੜ੍ਹ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ ਜਦੋਂ ਉਹ ਆਪਣੇ ਬੱਚਿਆਂ ਨਾਲ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਬੱਸ ਦੀ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਬੱਸ ਵਿੱਚ 40 ਦੇ ਕਰੀਬ ਬੱਚੇ ਸਵਾਰ ਸਨ, ਜਿਨ੍ਹਾਂ ਵਿੱਚੋਂ 14 ਬੱਚੇ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਇਸ ਤੋਂ ਇਲਾਵਾ ਬੱਸ ਦਾ ਡਰਾਈਵਰ ਅਤੇ ਹੈਲਪਰ ਵੀ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਚਸ਼ਮਦੀਦ ਇੰਦਰਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ-ਚੰਡੀਗੜ੍ਹ ਰੋਡ ’ਤੇ ਪਿੰਡ ਭੱਠਲ ਨੇੜੇ ਸਕੂਲ ਬੱਸ ਅਤੇ ਟਰੱਕ ਵਿਚਕਾਰ ਹਾਦਸਾ ਵਾਪਰ ਗਿਆ। ਉਸ ਨੇ ਦੱਸਿਆ ਕਿ ਸਕੂਲ ਬੱਸ ਦੀ ਰਫਤਾਰ ਤੇਜ਼ ਹੋਣ ਕਾਰਨ ਬੱਸ ਪਿੱਛੇ ਤੋਂ ਆ ਰਹੇ ਕੈਂਟਰ ਨਾਲ ਟਕਰਾ ਗਈ।

ਇਸ ਸਬੰਧੀ ਸਰਕਾਰੀ ਹਸਪਤਾਲ ਧਨੌਲਾ ਦੇ ਡਾਕਟਰ ਨੇ ਦੱਸਿਆ ਕਿ ਅੱਜ ਸਵੇਰੇ 8 ਵਜੇ ਦੇ ਕਰੀਬ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਵਿੱਚ ਕਈ ਬੱਚੇ ਅਤੇ ਸਟਾਫ਼ ਮੈਂਬਰ ਹਸਪਤਾਲ ਵਿੱਚ ਦਾਖ਼ਲ ਸਨ। ਉਸ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ। 4 ਦੇ ਕਰੀਬ ਬੱਚਿਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

Related post

ਸੀਐਮ ਮਾਨ ਦੀ ਰਿਹਾਇਸ਼ ਵਾਲੀ ਸੜਕ ਖੋਲ੍ਹਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਸੁਣਵਾਈ

ਸੀਐਮ ਮਾਨ ਦੀ ਰਿਹਾਇਸ਼ ਵਾਲੀ ਸੜਕ ਖੋਲ੍ਹਣ ਦੇ ਮਾਮਲੇ…

ਚੰਡੀਗੜ੍ਹ, 3 ਮਈ, ਨਿਰਮਲ : ਸੀਐਮ ਮਾਨ ਦੀ ਰਿਹਾਇਸ਼ ਵਾਲੀ ਸੜਕ ਖੋਲ੍ਹਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਹੋਵੇਗੀ।…
ਤੁਰਕੀ ਨੇ ਇਜ਼ਰਾਈਲ ਨਾਲ ਵਪਾਰ ਰੋਕਿਆ

ਤੁਰਕੀ ਨੇ ਇਜ਼ਰਾਈਲ ਨਾਲ ਵਪਾਰ ਰੋਕਿਆ

ਅੰਕਾਰਾ, 3 ਮਈ, ਨਿਰਮਲ : ਤੁਰਕੀ ਨੇ ਇਹ ਐਲਾਨ ਉਦੋਂ ਕੀਤਾ ਜਦੋਂ ਇਜ਼ਰਾਈਲ ਦੇ ਵਿਦੇਸ਼ ਮੰਤਰੀ ਇਜ਼ਰਾਈਲ ਕਾਟਜ਼ ਵੱਲੋਂ ਤੁਰਕੀ ਦੇ…
ਪਾਕਿਸਤਾਨੀ ਸਰਹੱਦ ’ਤੇ ਘੁਸਪੈਠੀਆ ਫੜਿਆ

ਪਾਕਿਸਤਾਨੀ ਸਰਹੱਦ ’ਤੇ ਘੁਸਪੈਠੀਆ ਫੜਿਆ

ਅੰਮ੍ਰਿਤਸਰ, 3 ਮਈ, ਨਿਰਮਲ : ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਜਵਾਨਾਂ ਨੇ ਪੰਜਾਬ ਦੇ ਅੰਮ੍ਰਿਤਸਰ ’ਚ ਹਥਿਆਰਾਂ ਸਮੇਤ ਭਾਰਤੀ ਸਰਹੱਦ ’ਚ…