ਬੀਜੇਪੀ ਵਿਚ ਸ਼ਾਮਲ ਹੋਈ ਪਰਨੀਤ ਕੌਰ
ਨਵੀਂ ਦਿੱਲੀ, 14 ਮਾਰਚ, ਨਿਰਮਲ : ਕੈਪਟਨ ਅਮਰਿੰਦਰ ਦੀ ਪਤਨੀ ਪਰਨੀਤ ਕੌਰ ਬੀਜੇਪੀ ਵਿਚ ਸ਼ਾਮਲ ਹੋ ਗਏ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸਾਂਸਦ ਪਰਨੀਤ ਕੌਰ ਭਾਜਪਾ ਵਿਚ ਸ਼ਾਮਲ ਹੋ ਗਈ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਪਰਨੀਤ ਕੌਰ ਨੇ ਕਿਹਾ ਕਿ ਮੈਂ ਪੀਐਮ ਮੋਦੀ ਦੀ ਅਗਵਾਈ ਵਿਚ ਅਪਣੇ […]
By : Editor Editor
ਨਵੀਂ ਦਿੱਲੀ, 14 ਮਾਰਚ, ਨਿਰਮਲ : ਕੈਪਟਨ ਅਮਰਿੰਦਰ ਦੀ ਪਤਨੀ ਪਰਨੀਤ ਕੌਰ ਬੀਜੇਪੀ ਵਿਚ ਸ਼ਾਮਲ ਹੋ ਗਏ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸਾਂਸਦ ਪਰਨੀਤ ਕੌਰ ਭਾਜਪਾ ਵਿਚ ਸ਼ਾਮਲ ਹੋ ਗਈ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਪਰਨੀਤ ਕੌਰ ਨੇ ਕਿਹਾ ਕਿ ਮੈਂ ਪੀਐਮ ਮੋਦੀ ਦੀ ਅਗਵਾਈ ਵਿਚ ਅਪਣੇ ਚੋਣ ਖੇਤਰ, ਅਪਣੇ ਰਾਜ ਅਤੇ ਦੇਸ਼ ਦੇ ਲਈ ਕੰਮ ਕਰਾਂਗੀ।
ਕਾਂਗਰਸ ਪਾਰਟੀ ਦੇ ਨਾਲ ਮੇਰੀ ਚੰਗੀ ਪਾਰੀ ਰਹੀ ਅਤੇ ਮੈਨੂੰ ਉਮੀਦ ਹੈ ਕਿ ਬੀਜੇਪੀ ਦੇ ਨਾਲ ਵੀ ਮੇਰੀ ਪਾਰੀ ਬਿਹਤਰ ਹੋਵੇਗੀ। ਲੋਕ ਸਭਾ ਚੋਣ ਲੜਨ ਦਾ ਫੈਸਲਾ ਪਾਰਟੀ ’ਤੇ ਹੈ।
ਮੰਨਿਆ ਜਾ ਰਿਹਾ ਕਿ ਬੀਜੇਪੀ ਉਨ੍ਹਾਂ ਨੂੰ ਪਟਿਆਲਾ ਸੀਟ ਤੋਂ ਆੳਣ ਵਾਲੀ ਲੋਕ ਸਭਾ ਚੋਣਾਂ ਲਈ ਮੈਦਾਨ ਵਿਚ ਉਤਾਰ ਸਕਦੀ ਹੈ। ਬੀਤੇ ਦਿਨੀਂ ਬੇਟੀ ਜੈਇੰਦਰ ਕੌਰ ਨੇ ਬਿਆਨ ਦੇ ਕੇ ਸਾਫ ਕਰ ਦਿੱਤਾ ਸੀ ਕਿ ਉਨ੍ਹਾਂ ਦੀ ਮਾਤਾ ਪਰਨੀਤ ਕੌਰ ਜਲਦ ਹੀ ਭਾਜਪਾ ਵਿਚ ਸ਼ਾਮਲ ਹੋਵੇਗੀ।ਕੈਪਟਨ ਅਮਰਿੰਦਰ ਸਿੰਘ ਨੇ ਸਤੰਬਰ 2022 ਵਿੱਚ ਆਪਣੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਸੀ। ਰਣਇੰਦਰ ਸਿੰਘ ਅਤੇ ਜੈ ਇੰਦਰ ਕੌਰ ਦੇ ਦੋਵੇਂ ਬੱਚੇ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਦੋਂ ਇਹ ਸਪੱਸ਼ਟ ਹੋ ਗਿਆ ਸੀ ਕਿ ਪ੍ਰਨੀਤ ਕੌਰ 2019-24 ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਹੀ ਭਾਜਪਾ ਵਿੱਚ ਸ਼ਾਮਲ ਹੋਵੇਗੀ।
ਪੰਜਾਬ ਦੀ ਸੰਸਦ ਮੈਂਬਰ ਪ੍ਰਨੀਤ ਨੇ 1999 ਵਿੱਚ ਪਟਿਆਲਾ ਤੋਂ ਆਪਣੀ ਪਹਿਲੀ ਚੋਣ ਜਿੱਤੀ ਸੀ। ਉਦੋਂ ਤੋਂ ਉਹ ਲੋਕ ਸਭਾ ਵਿੱਚ ਪਟਿਆਲਾ ਦੀ ਨੁਮਾਇੰਦਗੀ ਕਰ ਰਹੀ ਹੈ। ਇਸ ਤੋਂ ਬਾਅਦ ਉਹ 2004, 2009 ਅਤੇ 2019 ਵਿੱਚ ਪਟਿਆਲਾ ਤੋਂ ਸੰਸਦ ਮੈਂਬਰ ਚੁਣੀ ਗਈ। ਉਹ 2014 ਤੋਂ 2017 ਤੱਕ ਪਟਿਆਲਾ ਤੋਂ ਵਿਧਾਇਕ ਵੀ ਰਹੀ।
ਸਾਲ 2014 ਵਿੱਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਬਣਾਇਆ ਸੀ। ਉਦੋਂ ਭਾਜਪਾ ਦੇ ਸੀਨੀਅਰ ਆਗੂ ਅਰੁਣ ਜੇਤਲੀ ਨੂੰ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ। ਉਦੋਂ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਦਾਅ ਲਾਉਂਦੇ ਹੋਏ ਉਨ੍ਹਾਂ ਨੂੰ ਮੈਦਾਨ ’ਚ ਉਤਾਰਿਆ ਸੀ। ਕੈਪਟਨ ਨੇ ਆਸਾਨੀ ਨਾਲ ਭਾਰੀ ਬਹੁਮਤ ਨਾਲ ਸੀਟ ਜਿੱਤ ਲਈ ਸੀ।