ਪ੍ਰਤਾਪ ਬਾਜਵਾ ਨੇ ਵਿਧਾਨ ਸਭਾ ’ਚ ਪਾਤਾ ਗਾਹ!
ਚੰਡੀਗੜ੍ਹ, 1 ਮਾਰਚ : ਪੰਜਾਬ ਸਰਕਾਰ ਦਾ ਬਜਟ ਸੈਸ਼ਨ ਸ਼ੁਰੂ ਹੋ ਚੁੱਕਿਆ ਏ। ਵਿਧਾਨ ਸਭਾ ਦੇ ਪਹਿਲੇ ਦਿਨ ਕਾਂਗਰਸ ਪਾਰਟੀ ਵੱਲੋਂ ਕਾਫ਼ੀ ਹੰਗਾਮਾ ਕੀਤਾ ਅਤੇ ਕਿਸਾਨੀ ਅੰਦੋਲਨ ਦਾ ਮੁੱਦਾ ਉਠਾਇਆ ਗਿਆ। ਇਸ ਦੌਰਾਨ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਜਿੱਕੇ ਸਦਨ ਦੇ ਅੰਦਰ ਰਾਜਪਾਲ ਦਾ ਭਾਸ਼ਣ ਵਿਚਾਲੇ ਰੋਕਿਆ ਗਿਆ, ਉਥੇ […]
By : Makhan Shah
ਚੰਡੀਗੜ੍ਹ, 1 ਮਾਰਚ : ਪੰਜਾਬ ਸਰਕਾਰ ਦਾ ਬਜਟ ਸੈਸ਼ਨ ਸ਼ੁਰੂ ਹੋ ਚੁੱਕਿਆ ਏ। ਵਿਧਾਨ ਸਭਾ ਦੇ ਪਹਿਲੇ ਦਿਨ ਕਾਂਗਰਸ ਪਾਰਟੀ ਵੱਲੋਂ ਕਾਫ਼ੀ ਹੰਗਾਮਾ ਕੀਤਾ ਅਤੇ ਕਿਸਾਨੀ ਅੰਦੋਲਨ ਦਾ ਮੁੱਦਾ ਉਠਾਇਆ ਗਿਆ। ਇਸ ਦੌਰਾਨ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਜਿੱਕੇ ਸਦਨ ਦੇ ਅੰਦਰ ਰਾਜਪਾਲ ਦਾ ਭਾਸ਼ਣ ਵਿਚਾਲੇ ਰੋਕਿਆ ਗਿਆ, ਉਥੇ ਹੀ ਉਨ੍ਹਾਂ ਨੇ ਸਦਨ ਤੋਂ ਬਾਹਰ ਆ ਕੇ ਵੀ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ।
ਸਦਨ ਦੇ ਬਾਹਰ ਪੱਤਰਕਾਰਾਂ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ ਮਾਨ ਸਰਕਾਰ ਵੱਲੋਂ ਕਿਸਾਨਾਂ ਦਾ ਕੇਸ ਕਮਜ਼ੋਰ ਕਰਨ ਵਾਸਤੇ ਹਰਿਆਣਾ ਸਰਕਾਰ ਨਾਲ ਮਿਲ ਕੇ ਸਾਰੀ ਖੇਡ ਖੇਡੀ ਜਾ ਰਹੀ ਐ। ਉਨ੍ਹਾਂ ਆਖਿਆ ਕਿ ਜਦੋਂ ਤੁਸੀਂ ਬਰਗਾੜੀ ਮਾਮਲੇ ਵਿਚ ਅਣਪਛਾਤੀ ਪੁਲਿਸ ’ਤੇ ਪਰਚਾ ਹੋਣ ’ਤੇ ਸਵਾਲ ਉਠਾਉਂਦੇ ਹੋ ਤਾਂ ਫਿਰ ਤੁਸੀਂ ਖ਼ੁਦ ਕਿਉਂ ਅਜਿਹਾ ਕਰ ਰਹੇ ਹੋ, ਜਦਕਿ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ’ਤੇ ਪਰਚਾ ਦਰਜ ਹੋਣਾ ਚਾਹੀਦਾ ਏ।
ਇਸ ਦੇ ਨਾਲ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ ਸੀਐਮ ਮਾਨ ਨੇ ਖ਼ੁਦ ਇਹ ਗੱਲ ਆਖੀ ਸੀ ਕਿ ਜੇਕਰ ਕੇਂਦਰ ਸਰਕਾਰ ਐਮਐਸਪੀ ਨਹੀਂ ਦੇਵੇਗੀ ਤਾਂ ਪੰਜਾਬ ਸਰਕਾਰ ਐਮਐਸਪੀ ਦੇਵੇਗੀ। ਇਸ ਦੌਰਾਨ ਉਨ੍ਹਾਂ ਵੱਲੋਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਬਿਆਨ ਦਾ ਵੀ ਜ਼ਿਕਰ ਕੀਤਾ ਗਿਆ।
ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਹ ਵੀ ਆਖਿਆ ਕਿ ਸੀਐਮ ਮਾਨ ਦਾ ਚਿਹਰਾ ਨੰਗਾ ਹੋ ਗਿਆ ਏ, ਉਹ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਲਈ ਕੰਮ ਕਰ ਰਹੇ ਨੇ। ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ ਅਸੀਂ ਕਿਸਾਨਾਂ ਦੇ ਹੱਕਾਂ ਲਈ ਲੜ ਰਹੇ ਆਂ, ਜਦੋਂ ਤੱਕ ਉਹ ਮਿਲ ਨਹੀਂ ਜਾਂਦੇ, ਅਸੀਂ ਇਸੇ ਤਰ੍ਹਾਂ ਡਟੇ ਰਹਾਂਗੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਅੰਦਰ ਵੀ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਵੱਲੋਂ ਕਿਸਾਨਾਂ ਦੇ ਮੁੱਦੇ ’ਤੇ ਆਵਾਜ਼ ਬੁਲੰਦ ਕੀਤੀ ਗਈ।