Begin typing your search above and press return to search.

ਬਹਿਸ ਦੀ ਕਹਾਣੀ ਦਿੱਲੀ ਤੋਂ ਲਿਖਵਾਈ ਗਈ : ਬਾਜਵਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਦੀ 'ਮੈਂ ਪੰਜਾਬ ਬੋਲਦਾ ਹਾਂ' ਦੀ ਬਹਿਸ ਖਤਮ ਹੋਣ ਤੋਂ ਬਾਅਦ ਵਿਰੋਧੀਆਂ ਨੇ ਨਿਸ਼ਾਨਾ ਸਾਧਣਾ ਸ਼ੁਰੂ ਕਰ ਦਿੱਤਾ ਹੈ। ਸੱਭ ਤੋ ਪਹਿਲਾਂ ਖੁੱਲ੍ਹੀ ਬਹਿਸ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਿਸ਼ਾਨਾ ਸਾਧਿਆ ਹੈ।ਬਾਜਵਾ ਨੇ ਕਿਹਾ ਕਿ ਇਸ ਬਹਿਸ ਦੇ ਡਰਾਮੇ ਦੀ ਸਾਰੀ ਸਕ੍ਰਿਪਟ ਦਿੱਲੀ ਤੋਂ ਲਿਖੀ […]

ਬਹਿਸ ਦੀ ਕਹਾਣੀ ਦਿੱਲੀ ਤੋਂ ਲਿਖਵਾਈ ਗਈ : ਬਾਜਵਾ
X

Editor (BS)By : Editor (BS)

  |  1 Nov 2023 1:11 PM IST

  • whatsapp
  • Telegram

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਦੀ 'ਮੈਂ ਪੰਜਾਬ ਬੋਲਦਾ ਹਾਂ' ਦੀ ਬਹਿਸ ਖਤਮ ਹੋਣ ਤੋਂ ਬਾਅਦ ਵਿਰੋਧੀਆਂ ਨੇ ਨਿਸ਼ਾਨਾ ਸਾਧਣਾ ਸ਼ੁਰੂ ਕਰ ਦਿੱਤਾ ਹੈ। ਸੱਭ ਤੋ ਪਹਿਲਾਂ ਖੁੱਲ੍ਹੀ ਬਹਿਸ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਿਸ਼ਾਨਾ ਸਾਧਿਆ ਹੈ।
ਬਾਜਵਾ ਨੇ ਕਿਹਾ ਕਿ ਇਸ ਬਹਿਸ ਦੇ ਡਰਾਮੇ ਦੀ ਸਾਰੀ ਸਕ੍ਰਿਪਟ ਦਿੱਲੀ ਤੋਂ ਲਿਖੀ ਗਈ ਹੈ। ਜਿਸ ਲਈ ਕਿਸੇ ਵੀ ਸਿਆਸੀ ਜਮਾਤ ਨੂੰ ਸੱਦਾ ਨਹੀਂ ਦਿੱਤਾ ਗਿਆ। ਬਦਕਿਸਮਤੀ ਦੀ ਗੱਲ ਹੈ ਕਿ ਹਰਿਆਣੇ ਦੀਆਂ ਸਾਰੀਆਂ ਸਿਆਸੀ ਜਮਾਤਾਂ ਇਕੱਠੀਆਂ ਹੋ ਕੇ ਪੰਜਾਬ ਦਾ ਪਾਣੀ ਲੈ ਕੇ ਜਾਣ ਦੀ ਰਣਨੀਤੀ ਬਣਾ ਰਹੀਆਂ ਹਨ ਪਰ ਆਪਾ ਪਾਟੋ ਧਾੜ ਹੋ ਰਹੇ ਹਾਂ। ਦਿੱਲੀ ਤੋਂ ਟਵੀਟ ਕਰਕੇ ਉਨ੍ਹਾਂ ਚਾਰ ਮੁੱਦਿਆਂ ਬਾਰੇ ਦੱਸਿਆ ਜਿਨ੍ਹਾਂ ’ਤੇ ਬਹਿਸ ਕੀਤੀ ਜਾਣੀ ਹੈ ਪਰ ਪੰਜਾਬ ਦੇ ਸਭ ਤੋਂ ਵੱਡੇ ਮੁੱਦੇ SYL ਅਤੇ ਬੇਅਦਬੀ ਨੂੰ ਇਸ ਬਹਿਸ ਵਿਚ ਸ਼ਾਮਲ ਹੀ ਨਹੀਂ ਕੀਤਾ ਗਿਆ।

ਬਾਜਵਾ ਨੇ ਕਿਹਾ ਕਿ ਇਸ ਡਰਾਮੇ ਨੂੰ ਚਲਾਉਣ ਲਈ ਸਾਰੇ ਸ਼ਹਿਰ ਨੂੰ Police ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਜਦਕਿ ਸਰਕਾਰ ਵਲੋਂ ਬਹਿਸ ਵਿਚ ਆਮ ਲੋਕਾਂ ਨੂੰ ਨਹੀਂ ਆਉਣ ਦਿੱਤਾ ਗਿਆ।

Next Story
ਤਾਜ਼ਾ ਖਬਰਾਂ
Share it