Begin typing your search above and press return to search.

ਪਟਿਆਲਾ ਵਿਧਾਇਕ ਨੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਚੁੱਕਿਆ

ਚੰਡੀਗੜ੍ਹ, 11 ਮਾਰਚ, ਨਿਰਮਲ : ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਛੇਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਪਟਿਆਲਾ ਵਿਚ ਧਾਰਮਿਕ ਸਥਾਨਾਂ ਜਾਂ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ਿਆਂ ਦਾ ਮਾਮਲਾ ਚੁੱਕਿਆ। ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਪਿਛਲੇ ਸਮੇਂ ਵਿਚ ਲੈਂਡ ਮਾਫੀਆ ਨੇ ਧਾਰਮਿਕ ਸਥਾਨਾਂ ਦੀ ਜ਼ਮੀਨ ਨੂੰ […]

ਪਟਿਆਲਾ ਵਿਧਾਇਕ ਨੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਚੁੱਕਿਆ
X

Editor EditorBy : Editor Editor

  |  11 March 2024 9:42 AM IST

  • whatsapp
  • Telegram


ਚੰਡੀਗੜ੍ਹ, 11 ਮਾਰਚ, ਨਿਰਮਲ : ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਛੇਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਪਟਿਆਲਾ ਵਿਚ ਧਾਰਮਿਕ ਸਥਾਨਾਂ ਜਾਂ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ਿਆਂ ਦਾ ਮਾਮਲਾ ਚੁੱਕਿਆ। ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਪਿਛਲੇ ਸਮੇਂ ਵਿਚ ਲੈਂਡ ਮਾਫੀਆ ਨੇ ਧਾਰਮਿਕ ਸਥਾਨਾਂ ਦੀ ਜ਼ਮੀਨ ਨੂੰ ਹੜੱਪਣ ਦੀ ਕੋਸ਼ਿਸ਼ ਕੀਤੀ।

ਉਨ੍ਹਾਂ ਕਿਹਾ ਕਿ ਮੰਦਰ-ਗੁਰਦੁਆਰਿਆਂ ਦੀ ਜ਼ਮੀਨ ਨੂੰ ਸ਼ੋਅਰੂਮ-ਦੁਕਾਨਾਂ ਵਿਚ ਤਬਦੀਲ ਕਰਕੇ ਵੇਚ ਦਿੱਤੀ ਜਾਂਦੀ ਹੈ। ਇਸ ’ਤੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰੀ ਜਾਇਦਾਦ ’ਤੇ ਕੋਈ ਨਾਜਾਇਜ਼ ਕਬਜ਼ੇ ਨਹੀਂ ਕਰ ਸਕਦਾ। ਪਟਿਆਲਾ ਨਾਲ ਜੁੜੀ 6 ਪ੍ਰਾਪਰਟੀ ਦੀ ਸੂਚੀ ਉਨ੍ਹਾਂ ਦੇ ਕੋਲ ਆਈ ਹੈ। ਉਨ੍ਹਾਂ ਮਾਲੀਆ ਵਿਭਾਗ ਅਪਣੇ ਅਧੀਨ ਲਵੇਗਾ। ਇਸ ਬਾਰੇ ਵਿਚ ਪਟਿਆਲਾ ਦੇ ਡੀਸੀ ਨੂੰ ਉਹ ਆਦੇਸ਼ ਦੇਣਗੇ। ਵਿਧਾਇਕ ਨੇ ਕੁਝ ਪ੍ਰਾਪਰਟੀ ਵੀ ਦਿਖਾਈ ਜਿੱਥੇ ਧਾਰਮਿਕ ਸਥਾਨਾਂ ਦੀ ਜਗ੍ਹਾ ’ਤੇ ਸ਼ੋਅਰੂਮ ਬਣਾ ਦਿੱਤੇ ਗਏ ਹਨ।
ਵਿਧਾਇਕ ਹਰਮੀਤ ਪਠਾਨਮਾਜਰਾ ਨੇ ਹਲਕਾ ਸਨੌਰ ਖੇਤਰ ਵਿਚ ਜੰਗਲੀ ਜਾਨਵਰਾਂ ਨਾਲ ਜੁੜਿਆ ਸਵਾਲ ਚੁੱਕਿਆ। ਉਨ੍ਹਾਂ ਕਿਹਾ ਕਿ ਉਥੇ ਚਾਰ-ਚਾਰ ਜੰਗਲੀ ਖੇਤਰ ਹਨ। ਜਾਨਵਰਾਂ ਨੂੰ ਰੋਕਣ ਲਈ ਲਗਾਈ ਤਾਰਾਂ ਟੁੱਟੀਆਂ ਹੋਈਆਂ ਹਨ।

ਇਹ ਖਬਰ ਵੀ ਪੜ੍ਹੋ

ਵਿਦੇਸ਼ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਆਸਟ੍ਰੇਲੀਆ ਵਿੱਚ ਇੱਕ ਭਾਰਤੀ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ।

ਸ਼ੁੱਕਰਵਾਰ ਨੂੰ ਵਿਕਟੋਰੀਆ ਰਾਜ ਦੇ ਬਕਲੇ ਇਲਾਕੇ ਤੋਂ ਚੈਤਨਿਆ ਸ਼ਵੇਤਾ ਮਧਾਗਨੀ ਦੀ ਲਾਸ਼ ਬਰਾਮਦ ਹੋਈ। ਪੁਲਸ ਨੇ ਸ਼ਨੀਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ।

‘ਆਸਟ੍ਰੇਲੀਆ ਟੂਡੇ’ ਦੀ ਰਿਪੋਰਟ ’ਚ ਪੁਲਿਸ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ, ਸਾਨੂੰ ਸ਼ੱਕ ਹੈ ਕਿ ਸਵੇਤਾ ਕਾਤਲ ਨੂੰ ਜਾਣਦੀ ਸੀ। ਉਸ ਦੇ ਪਤੀ ਦਾ ਨਾਂ ਅਸ਼ੋਕ ਰਾਜ ਵੈਰੀਕੁੱਪਲਾ ਹੈ। ਉਹ ਕੁਝ ਘੰਟੇ ਪਹਿਲਾਂ ਆਪਣੇ ਪੰਜ ਸਾਲ ਦੇ ਬੇਟੇ ਨਾਲ ਭਾਰਤੀ ਸ਼ਹਿਰ ਹੈਦਰਾਬਾਦ ਲਈ ਰਵਾਨਾ ਹੋਇਆ ਸੀ।

ਰਿਪੋਰਟ ’ਚ ਕਿਸੇ ਦਾ ਨਾਂ ਨਹੀਂ ਲਿਆ ਗਿਆ ਪਰ ਪੁਲਸ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਹੋ ਸਕਦਾ ਹੈ ਕਿ ਕਾਤਲ ਆਸਟ੍ਰੇਲੀਆ ਤੋਂ ਬਾਹਰ ਜਾ ਚੁੱਕਾ ਹੈ।

ਰਿਪੋਰਟ ਮੁਤਾਬਕ ਸ਼ਵੇਤਾ ਦੀ ਹੱਤਿਆ 5 ਤੋਂ 7 ਮਾਰਚ ਦਰਮਿਆਨ ਹੋਣ ਦਾ ਸ਼ੱਕ ਹੈ। ਇਸ ਦੌਰਾਨ ਉਸ ਦਾ ਪਤੀ ਭਾਰਤ ਚਲਾ ਗਿਆ। ਕਰੀਬੀ ਰਿਸ਼ਤੇਦਾਰਾਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਸ ਨੇ ਦੱਸਿਆ ਹੈ ਕਿ ਲਗਭਗ ਉਸ ਸਮੇਂ ਜਦੋਂ ਅਸ਼ੋਕ ਭਾਰਤ ਲਈ ਰਵਾਨਾ ਹੋਇਆ ਤਾਂ ਸਵੇਤਾ ਵੀ ਲਾਪਤਾ ਹੋ ਗਈ।

ਸਕਾਈ ਨਿਊਜ਼ ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਅਸ਼ੋਕ ਨੇ ਆਸਟ੍ਰੇਲੀਆ ’ਚ ਮੌਜੂਦ ਗੁਆਂਢੀਆਂ ਅਤੇ ਆਪਣੇ ਕੁਝ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਸਵੇਤਾ ਬਾਰੇ ਜਾਣਕਾਰੀ ਹਾਸਲ ਕੀਤੀ ਸੀ। ਅਸ਼ੋਕ ਨੇ ਪੁਲਸ ਨਾਲ ਫੋਨ ’ਤੇ ਗੱਲ ਕੀਤੀ ਹੈ ਅਤੇ ਜਾਂਚ ’ਚ ਮਦਦ ਦਾ ਭਰੋਸਾ ਦਿੱਤਾ ਹੈ।

‘ਦਿ ਏਜ’ ਅਖਬਾਰ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਬੁਲਾਰੇ ਨੇ ਕਿਹਾ ਸਾਨੂੰ ਸ਼ੱਕ ਹੈ ਕਿ ਸਵੇਤਾ ਕਾਤਲ ਨੂੰ ਜਾਣਦੀ ਸੀ। ਹਾਲਾਂਕਿ, ਜਾਂਚ ਜਾਰੀ ਹੈ। ਇਸ ਲਈ ਫਿਲਹਾਲ ਕੋਈ ਠੋਸ ਕਹਿਣਾ ਜਲਦਬਾਜ਼ੀ ਹੋਵੇਗੀ। ਅਸੀਂ ਯਕੀਨੀ ਤੌਰ ’ਤੇ ਇਹ ਮੰਨ ਰਹੇ ਹਾਂ ਕਿ ਕਾਤਲ ਆਸਟ੍ਰੇਲੀਆ ਛੱਡ ਗਿਆ ਹੈ।

ਜਦੋਂ ਪੁਲਿਸ ਨੂੰ ਸਵੇਤਾ ਦੀ ਲਾਸ਼ ਮਿਲੀ ਤਾਂ ਉਨ੍ਹਾਂ ਨੇ ਜੰਗਲ ਦੇ ਇਸ ਖੇਤਰ ਨੂੰ ਸੀਲ ਕਰ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਕੁਝ ਸੁਰਾਗ ਮਿਲੇ ਅਤੇ ਜਾਂਚ ਦਾ ਦਾਇਰਾ ਸਵੇਤਾ ਦੇ ਘਰ ਤੋਂ ਲੈ ਕੇ ਉਸ ਜਗ੍ਹਾ ਤੱਕ ਵਧਾ ਦਿੱਤਾ ਗਿਆ ਜਿੱਥੇ ਉਸ ਦੀ ਲਾਸ਼ ਮਿਲੀ ਸੀ। ਇਹ ਦੂਰੀ ਕਰੀਬ 82 ਕਿਲੋਮੀਟਰ ਹੈ। ਪੁਲਿਸ ਮੁਤਾਬਕ ਕਈ ਸਬੂਤ ਮਿਲੇ ਹਨ, ਪਰ ਇਨ੍ਹਾਂ ਦੀ ਜਾਂਚ ਕਰਨੀ ਜ਼ਰੂਰੀ ਹੈ। ਹਰ ਕੋਣ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ।

Next Story
ਤਾਜ਼ਾ ਖਬਰਾਂ
Share it