Begin typing your search above and press return to search.

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਪਟਿਆਲਾ ਦੇ ਨੌਜਵਾਨ ਦੀ ਮੌਤ

ਪਟਿਆਲਾ : ਸਟੱਡੀ ਵੀਜ਼ੇ 'ਤੇ ਕੈਨੇਡਾ ਗਏ ਪਿੰਡ ਖੇੜਕੀ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰ ਨੇ ਗੁਰਵਿੰਦਰ ਸਿੰਘ ਨਾਂ ਦੇ ਨੌਜਵਾਨ ਨੂੰ 25 ਲੱਖ ਰੁਪਏ ਖਰਚ ਕੇ ਕੈਨੇਡਾ ਭੇਜਿਆ ਸੀ। ਗੁਰਵਿੰਦਰ ਸਿੰਘ ਕੈਨੇਡਾ ਵਿੱਚ ਪੜ੍ਹਦਿਆਂ ਪਾਰਸਲ ਡਿਲੀਵਰੀ ਦਾ ਕੰਮ ਕਰਦਾ ਸੀ। ਇਨ੍ਹੀਂ ਦਿਨੀਂ ਕਾਲਜ ਬੰਦ ਹੋਣ ਕਾਰਨ ਉਹ ਰੋਜ਼ਾਨਾ ਦੀ ਤਰ੍ਹਾਂ ਕੰਮ […]

ਕੈਨੇਡਾ ਚ ਦਿਲ ਦਾ ਦੌਰਾ ਪੈਣ ਕਾਰਨ ਪਟਿਆਲਾ ਦੇ ਨੌਜਵਾਨ ਦੀ ਮੌਤ
X

Editor (BS)By : Editor (BS)

  |  12 Oct 2023 12:43 PM IST

  • whatsapp
  • Telegram

ਪਟਿਆਲਾ : ਸਟੱਡੀ ਵੀਜ਼ੇ 'ਤੇ ਕੈਨੇਡਾ ਗਏ ਪਿੰਡ ਖੇੜਕੀ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰ ਨੇ ਗੁਰਵਿੰਦਰ ਸਿੰਘ ਨਾਂ ਦੇ ਨੌਜਵਾਨ ਨੂੰ 25 ਲੱਖ ਰੁਪਏ ਖਰਚ ਕੇ ਕੈਨੇਡਾ ਭੇਜਿਆ ਸੀ। ਗੁਰਵਿੰਦਰ ਸਿੰਘ ਕੈਨੇਡਾ ਵਿੱਚ ਪੜ੍ਹਦਿਆਂ ਪਾਰਸਲ ਡਿਲੀਵਰੀ ਦਾ ਕੰਮ ਕਰਦਾ ਸੀ। ਇਨ੍ਹੀਂ ਦਿਨੀਂ ਕਾਲਜ ਬੰਦ ਹੋਣ ਕਾਰਨ ਉਹ ਰੋਜ਼ਾਨਾ ਦੀ ਤਰ੍ਹਾਂ ਕੰਮ 'ਤੇ ਜਾ ਰਿਹਾ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਉਹ ਪੈਟਰੋਲ ਪੰਪ 'ਤੇ ਪੈਟਰੋਲ ਪੰਪ 'ਤੇ ਤੇਲ ਭਰਨ ਲਈ ਗਿਆ, ਜਿੱਥੇ ਗੁਰਵਿੰਦਰ ਸਿੰਘ ਦੀ ਦਿੱਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਗੁਰਵਿੰਦਰ ਸਿੰਘ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਜਿਸ ਏਜੰਟ ਰਾਹੀਂ ਗੁਰਵਿੰਦਰ ਸਿੰਘ ਵਿਦੇਸ਼ ਗਿਆ ਸੀ, ਉਸ ਨੇ ਕਾਲਜ ਬਦਲਣ ਸਮੇਂ 10 ਲੱਖ ਰੁਪਏ ਦੀ ਫੀਸ ਵਾਪਸ ਨਹੀਂ ਕੀਤੀ। ਅਜਿਹੇ 'ਚ ਗੁਰਵਿੰਦਰ ਸਿੰਘ ਅਕਸਰ ਪ੍ਰੇਸ਼ਾਨ ਰਹਿਣ ਲੱਗ ਪਿਆ। ਇਸ ਕਾਰਨ ਪਰਿਵਾਰ ਨੇ ਦਲਾਲਾਂ ਤੋਂ ਵਿਆਜ 'ਤੇ ਪੈਸੇ ਲੈ ਕੇ ਕਰੀਬ 15 ਲੱਖ ਰੁਪਏ ਭੇਜ ਦਿੱਤੇ ਸਨ।

ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਚੰਗੇ ਭਵਿੱਖ ਲਈ ਵਿਦੇਸ਼ ਗਿਆ ਸੀ। ਏਜੰਟ ਨੇ ਪੈਸੇ ਠੱਗ ਲਏ ਸਨ ਅਤੇ ਗੁਰਵਿੰਦਰ ਸਿੰਘ ਇਸ ਗੱਲ ਨੂੰ ਲੈ ਕੇ ਪ੍ਰੇਸ਼ਾਨ ਸੀ। ਉਹ ਰਾਤ ਨੂੰ ਸਿਰਫ਼ ਤਿੰਨ-ਚਾਰ ਘੰਟੇ ਹੀ ਸੌਂਦਾ ਸੀ ਅਤੇ ਅਕਸਰ ਕਹਿੰਦਾ ਸੀ ਕਿ ਉਹ ਵਿਦੇਸ਼ ਤੋਂ ਵਾਪਸ ਆ ਕੇ ਪਿੰਡ ਹੀ ਰਹੇਗਾ।

Next Story
ਤਾਜ਼ਾ ਖਬਰਾਂ
Share it