Patna Accident News : ਵੱਡਾ ਹਾਦਸਾ, ਕਰੇਨ ਤੇ ਆਟੋ ਦੀ ਭਿਆਨਕ ਟੱਕਰ, ਸੱਤ ਦੀ ਮੌਤ, ਗੁੱਸੇ ‘ਚ ਆਏ ਲੋਕ ਸੜਕ ਕੀਤੀ ਜਾਮ

Patna Accident News : ਵੱਡਾ ਹਾਦਸਾ, ਕਰੇਨ ਤੇ ਆਟੋ ਦੀ ਭਿਆਨਕ ਟੱਕਰ, ਸੱਤ ਦੀ ਮੌਤ, ਗੁੱਸੇ ‘ਚ ਆਏ ਲੋਕ ਸੜਕ ਕੀਤੀ ਜਾਮ

ਪਟਨਾ (16 ਅਪ੍ਰੈਲ), ਰਜਨੀਸ਼ ਕੌਰ : ਬਿਹਾਰ ਦੀ ਰਾਜਧਾਨੀ ਪਟਨਾ (Patna) ਵਿੱਚ ਮੰਗਲਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਕਰੇਨ ਨਾਲ ਆਟੋ ਰਿਕਸ਼ਾ ਦੇ ਵਿਚਾਲੇ ਭਿਆਨਕ ਟੱਕਰ ਕਾਰਨ ਇਸ ਹਾਦਸੇ ‘ਚ ਕਰੀਬ 7 ਲੋਕਾਂ ਦੀ ਮੌਤ ਹੋ ਗਈ ਹੈ।
ਜਾਣਕਾਰੀ ਮੁਤਾਬਕ ਇੱਥੋਂ ਦੇ ਕੰਕੜਬਾਗ ਥਾਣਾ ਖੇਤਰ ‘ਚ ਨਿਊ ਬਾਈਪਾਸ ‘ਤੇ ਰਾਮਲਖਨ ਮਾਰਗ ਮੋੜ ਨੇੜੇ ਇੱਕ ਆਟੋ ਨਾਲ ਕਰੇਨ ਦੀ ਟੱਕਰ ਹੋ ਗਈ। ਆਟੋ ਵਿੱਚ ਕੁੱਲ ਅੱਠ ਲੋਕ ਸਵਾਰ ਸਨ।

ਇਨ੍ਹਾਂ ‘ਚੋਂ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਤਿੰਨ ਹੋਰ ਜ਼ਖ਼ਮੀਆਂ ਦੀ ਹਸਪਤਾਲ ਲੈ ਕੇ ਜਾਂਦੇ ਸਮੇਂ ਮੌਤ ਹੋ ਗਈ। ਇਸ ਦੇ ਨਾਲ ਹੀ ਇੱਕ ਹੋਰ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਆਟੋ ਰਿਕਸ਼ਾ ਮਿੱਠਾਪੁਰ ਤੋਂ ਜ਼ੀਰੋ ਮੀਲ ਵੱਲ ਜਾ ਰਿਹਾ ਸੀ, ਜਦੋਂ ਮੈਟਰੋ ਨਿਰਮਾਣ ਦੇ ਕੰਮ ‘ਚ ਲੱਗੀ ਕਰੇਨ ਨਾਲ ਟਕਰਾਅ ਗਿਆ। ਇੱਥੇ ਹਾਦਸੇ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਹੈ।

Related post

46ਵੇਂ ਨਗਰ ਕੀਰਤਨ ਮੌਕੇ ਟੋਰਾਂਟੋ ਕੇਸਰੀ ਰੰਗ ਵਿਚ ਰੰਗਿਆ ਗਿਆ

46ਵੇਂ ਨਗਰ ਕੀਰਤਨ ਮੌਕੇ ਟੋਰਾਂਟੋ ਕੇਸਰੀ ਰੰਗ ਵਿਚ ਰੰਗਿਆ…

ਟੋਰਾਂਟੋ, 28 ਅਪ੍ਰੈਲ: (ਗੁਰਜੀਤ ਕੌਰ) ਕੈਨੇਡਾ ਦਾ ਤੀਸਰਾ ਸਭ ਤੋਂ ਵੱਡਾ ਨਗਰ ਕੀਰਤਨ 28 ਅਪ੍ਰੈਲ ਨੂੰ ਟੋਰੌਂਟੋ ਵਿਚ ਸਜਾਇਆ ਗਿਆ। ਖ਼ਾਲਸਾ…
ਵਿਕਟੋਰੀਆ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਵੱਡੀ ਗਿਣਤੀ ‘ਚ ਸੰਗਤਾਂ ਨੇ ਕੀਤੀ ਸ਼ਮੂਲੀਅਤ

ਵਿਕਟੋਰੀਆ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਵੱਡੀ ਗਿਣਤੀ…

ਵੈਨਕੂਵਰ, 28 ਅਪ੍ਰੈਲ (ਮਲਕੀਤ ਸਿੰਘ)- ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ‘ਚ ਵਿਸ਼ਾਲ ਨਗਰ…
ਵੈਨਕੂਵਰ ਦੇ ਲਾਈਵ ਸ਼ੋਅ ‘ਚ ਦਲਜੀਤ ਦੋਸਾਂਝ ਨੇ ਕਰਵਾਈ ਬੱਲੇ-ਬੱਲੇ

ਵੈਨਕੂਵਰ ਦੇ ਲਾਈਵ ਸ਼ੋਅ ‘ਚ ਦਲਜੀਤ ਦੋਸਾਂਝ ਨੇ ਕਰਵਾਈ…

ਵੈਨਕੂਵਰ, 28 ਅਪ੍ਰੈਲ (ਮਲਕੀਤ ਸਿੰਘ)- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਲਜੀਤ ਦੋਸਾਂਝ ਦਾ ਇੱਥੋਂ ਦੇ ਬੀ.ਸੀ. ਪੈਲੇਸ ‘ਚ ਸ਼ਨੀਵਾਰ ਰਾਤ ਨੂੰ…