Begin typing your search above and press return to search.

ਅੰਮ੍ਰਿਤਸਰ 'ਚ ਵੱਢੀ ਲੈਣ ਵਾਲਾ ਪਟਵਾਰੀ ਗ੍ਰਿਫਤਾਰ

CM ਦੇ ਪੋਰਟਲ 'ਤੇ ਦਰਜ ਸ਼ਿਕਾਇਤ, ਇੰਤਕਾਲ ਬਦਲੇ 42,000 ਰੁਪਏ ਦੀ ਮੰਗਅੰਮਿ੍ਤਸਰ : ਅੰਮ੍ਰਿਤਸਰ, ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਨੂੰ ਗ੍ਰਿਫ਼ਤਾਰ ਕੀਤਾ ਹੈ। ਸੁਨੀਲ ਖਿਲਾਫ 42,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।ਇਸ […]

ਅੰਮ੍ਰਿਤਸਰ ਚ ਵੱਢੀ ਲੈਣ ਵਾਲਾ ਪਟਵਾਰੀ ਗ੍ਰਿਫਤਾਰ
X

Editor (BS)By : Editor (BS)

  |  9 Feb 2024 2:52 PM IST

  • whatsapp
  • Telegram

CM ਦੇ ਪੋਰਟਲ 'ਤੇ ਦਰਜ ਸ਼ਿਕਾਇਤ, ਇੰਤਕਾਲ ਬਦਲੇ 42,000 ਰੁਪਏ ਦੀ ਮੰਗ
ਅੰਮਿ੍ਤਸਰ : ਅੰਮ੍ਰਿਤਸਰ, ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਨੂੰ ਗ੍ਰਿਫ਼ਤਾਰ ਕੀਤਾ ਹੈ। ਸੁਨੀਲ ਖਿਲਾਫ 42,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪਟਵਾਰੀ ਸੁਨੀਲ ਦੱਤ ਦੇ ਖਿਲਾਫ ਇਹ ਕਾਰਵਾਈ ਗੁਰਸਾਹਿਬ ਸਿੰਘ ਵਾਸੀ ਪਿੰਡ ਜੱਲੋਕੇ, ਜ਼ਿਲਾ ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਗੁਰਸਾਹਿਬ ਸਿੰਘ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ। ਕਾਰਵਾਈ ਦੇ ਹਿੱਸੇ ਵਜੋਂ ਪਟਵਾਰੀ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦੀ ਇੰਤਕਾਲ ਕਰਵਾਉਣ ਬਦਲੇ ਉਸ ਤੋਂ 42,000 ਰੁਪਏ ਦੀ ਰਿਸ਼ਵਤ ਲਈ ਹੈ।ਦੱਸ ਦੇਈਏ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ ਸਨ। ਇਸ ਰਿਪੋਰਟ ਦੇ ਆਧਾਰ 'ਤੇ ਦੋਸ਼ੀ ਪਟਵਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ 'ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ

ਡੈਟਰਾਇਟ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਤੋਂ ਕੈਨੇਡਾ ਵੱਲ ਆ ਰਹੇ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਸ਼ਨਾਖਤ ਗਗਨਦੀਪ ਸਿੰਘ ਵਜੋਂ ਕੀਤੀ ਗਈ ਹੈ ਜਿਸ ਕੋਲੋਂ 87 ਲੱਖ ਡਾਲਰ ਮੁੱਲ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਅਮਰੀਕਾ ਦੇ ਕਸਟਮਜ਼ ਅਤੇ ਬਾਰਡ ਪ੍ਰੋਟੈਕਸ਼ਨ ਅਫਸਰਾਂ ਵੱਲੋਂ ਡੈਟਰਾਇਟ ਵਿਖੇ ਅੰਬੈਸਡਰ ਬ੍ਰਿਜ ਵੱਲ ਜਾ ਰਹੇ ਇਕ ਟਰੱਕ ਨੂੰ ਰੋਕਿਆ ਜਿਸ ਨੂੰ ਇਕ ਭਾਰਤੀ ਨਾਗਰਿਕ ਚਲਾ ਰਿਹਾ ਸੀ।

ਗਗਨਦੀਪ ਸਿੰਘ ਵਜੋਂ ਹੋਈ ਡਰਾਈਵਰ ਦੀ ਸ਼ਨਾਖਤ

ਸੀ.ਟੀ.ਵੀ. ਦੀ ਰਿਪੋਰਟ ਮੁਤਾਬਕ ਅਫਸਰਾਂ ਵੱਲੋਂ ਇਸ਼ਾਰਾ ਕਰਨ ਦੇ ਬਾਵਜੂਦ ਟਰੱਕ ਡਰਾਈਵਰ ਟੋਲਜ਼ ਵੱਲ ਵਧਦਾ ਰਿਹਾ ਜਿਸ ਮਗਰੋਂ ਬਾਰਡਰ ਪ੍ਰੋਟੈਕਸ਼ਨ ਦਾ ਕੇ-9 ਦਸਤਾ ਹਰਕਤ ਵਿਚ ਆ ਗਿਆ ਅਤੇ ਟਰੱਕ ਨੂੰ ਰੋਕਿਆ ਗਿਆ। ਹੋਮਲੈਂਡ ਸਕਿਉਰਟੀ ਵਿਭਾਗ ਦੇ ਇਕ ਸਪੈਸ਼ਲ ਏਜੰਟ ਮੁਤਾਬਕ ਟਰੱਕ ਨੂੰ ਇਕ ਪਾਸੇ ਲਿਜਾਣ ਮਗਰੋਂ ਇਸ ਦੀ ਤਲਾਸ਼ੀ ਲਈ ਜਿਸ ਵਿਚੋਂ ਟੇਪ ਨਾਲ ਸੀਲ ਕੀਤੇ ਗੱਤੇ ਦੇ 13 ਡੱਬੇ ਮਿਲੇ। ਡੱਬਿਆਂ ਨੂੰ ਖੋਲ੍ਹਣ ’ਤੇ ਇਨ੍ਹਾਂ ਵਿਚੋਂ 290 ਕਿਲੋ ਸਫੈਦ ਪਾਊਡਰ ਨਿਕਲਿਆ ਜਿਸ ਦੇ ਟੈਸਟ ਦੌਰਾਨ ਕੋਕੀਨ ਹੋਣ ਦੀ ਤਸਦੀਕ ਹੋ ਗਈ। ਕੋਕੀਨ ਦੀ ਅੰਦਾਜ਼ਨ ਕੀਮਤ 87 ਲੱਖ ਡਾਲਰ ਬਣਦੀ ਹੈ ਅਤੇ ਸਪੈਸ਼ਲ ਏਜੰਟ ਜੈਫਰੀ ਰਿਚਰਡਸਨ ਵੱਲੋਂ ਦਾਇਰ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਟਰੱਕ ਦੇ ਕੈਬਿਨ ਵਿਚੋਂ ਮਿਲੀ ਟੇਪ ਅਤੇ ਕੈਂਚੀਆਂ, ਗੱਤੇ ਦੇ ਡੱਬਿਆਂ ’ਤੇ ਲੱਗੀ ਟੇਪ ਨਾਲ ਮੇਲ ਖਾ ਰਹੀਆਂ ਸਨ।

ਕਸਟਮਜ਼ ਅਫਸਰਾਂ ਵੱਲੋਂ 87 ਲੱਖ ਡਾਲਰ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ

7 ਫਰਵਰੀ ਨੂੰ ਅਦਾਲਤ ਵਿਚ ਪੇਸ਼ੀ ਦੌਰਾਨ ਰਿਚਰਡਸਨ ਨੇ ਦੱਸਿਆ ਕਿ ਟਰੱਕ ਵਿਚ ਬੁਨਿਆਦੀ ਤੌਰ ’ਤੇ ਖੇਤੀ ਵਾਲਾ ਸਮਾਨ ਲੱਦਿਆ ਹੋਇਆ ਸੀ ਪਰ ਟਰੇਲਰ ’ਤੇ ਲੱਗੀ ਸੀਲ ਉਪਰ ਕੈਨੇਡੀਅਨ ਹੈਲਥ ਐਂਡ ਬਿਊਟੀ ਕੇਅਰ ਕੰਪਨੀ ਦਾ ਟੈਗ ਨਜ਼ਰ ਆਇਆ। ਗਗਨਦੀਪ ਸਿੰਘ ਵਿਰੁੱਧ ਪਾਬੰਦੀਸ਼ੁਦਾ ਪਦਾਰਥ ਦੀ ਤਸਕਰੀ ਦੇ ਦੋਸ਼ ਆਇਦ ਕੀਤੇ ਗਏ ਹਨ ਅਤੇ ਫਿਲਹਾਲ ਕੋਈ ਵੀ ਦੋਸ਼ ਅਦਾਲਤ ਵਿਚ ਸਾਬਤ ਨਹੀਂ ਕੀਤਾ ਗਿਆ।

Next Story
ਤਾਜ਼ਾ ਖਬਰਾਂ
Share it