ਮੋਹਾਲੀ ‘ਚ ਨਵੇਂ ਬਣੇ ਸਟੇਡੀਅਮ ‘ਚ PBKS Vs DC ਮੈਚ ਦੁਪਹਿਰ 3:30 ਵਜੇ

ਮੋਹਾਲੀ ‘ਚ ਨਵੇਂ ਬਣੇ ਸਟੇਡੀਅਮ ‘ਚ PBKS Vs DC ਮੈਚ ਦੁਪਹਿਰ 3:30 ਵਜੇ

ਚੰਡੀਗੜ੍ਹ : ਇੰਡੀਅਨ ਪ੍ਰੀਮੀਅਰ ਲੀਗ (IPL) ਦਾ ਦੂਜਾ ਮੈਚ ਅੱਜ ਸ਼ਨੀਵਾਰ ਨੂੰ ਪੰਜਾਬ ਕਿੰਗਜ਼ (PBKS) ਅਤੇ ਦਿੱਲੀ ਕੈਪੀਟਲਜ਼ (DC) ਦਰਮਿਆਨ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ ਦੇ ਲਈ ਦੋਵੇਂ ਟੀਮਾਂ ਨੇ ਸਵੇਰੇ ਮੈਦਾਨ ‘ਤੇ ਅਭਿਆਸ ਵੀ ਕੀਤਾ।

ਮੈਚ ਦੀਆਂ ਸਾਰੀਆਂ ਸ਼੍ਰੇਣੀਆਂ ਦੀਆਂ ਟਿਕਟਾਂ ਵਿਕ ਚੁੱਕੀਆਂ ਹਨ। ਮੈਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ। ਸਟੇਡੀਅਮ ‘ਚ ਐਂਟਰੀ ਸ਼ੁਰੂ ਹੋ ਗਈ ਹੈ। ਵੱਡੀ ਗਿਣਤੀ ‘ਚ ਦਰਸ਼ਕ ਆਪਣੀ-ਆਪਣੀ ਟੀਮ ਦਾ ਸਮਰਥਨ ਕਰਨ ਲਈ ਪਹੁੰਚੇ ਹੋਏ ਹਨ। ਨੌਜਵਾਨਾਂ ਦੇ ਟੋਲੇ ਨੇ ਮੈਚ ਦੇਖਣ ਆਏ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਵੀ ਕੀਤਾ।

ਚੰਡੀਗੜ੍ਹ ਅਤੇ ਮੁਹਾਲੀ ਪੁਲੀਸ ਨੇ ਮੈਚ ਸਬੰਧੀ ਰੂਟ ਪਲਾਨ ਜਾਰੀ ਕਰ ਦਿੱਤਾ ਹੈ। ਯੋਜਨਾ ਅਨੁਸਾਰ, ਆਵਾਜਾਈ ਨੂੰ ਓਮੈਕਸ ਸਿਟੀ, ਕੁਰਾਲੀ ਤੋਂ ਚੰਡੀਗੜ੍ਹ ਅਤੇ ਚੰਡੀਗੜ੍ਹ ਤੋਂ ਕੁਰਾਲੀ ਵੱਲ ਮੋੜ ਦਿੱਤਾ ਗਿਆ ਹੈ। ਕੁਰਾਲੀ ਤੋਂ ਆਉਣ ਵਾਲੀ ਟਰੈਫ਼ਿਕ ਨੂੰ ਬੂਥਗੜ੍ਹ, ਸਿਸਵਾਂ ਟੀ ਪੁਆਇੰਟ ਅਤੇ ਚੰਡੀਗੜ੍ਹ ਬੈਰੀਅਰ ਰਾਹੀਂ ਚੰਡੀਗੜ੍ਹ ਆਉਣਾ ਪਵੇਗਾ।

ਇਸੇ ਤਰ੍ਹਾਂ ਚੰਡੀਗੜ੍ਹ ਤੋਂ ਕੁਰਾਲੀ ਜਾਣ ਵਾਲੇ ਟਰੈਫਿਕ ਨੂੰ ਚੰਡੀਗੜ੍ਹ ਬੈਰੀਅਰ, ਸਿਸਵਾਂ ਟੀ ਪੁਆਇੰਟ ਅਤੇ ਬੂਥਗੜ੍ਹ ਰਾਹੀਂ ਕੁਰਾਲੀ ਜਾਣਾ ਪਵੇਗਾ।

Related post

ਵਾਲ-ਵਾਲ ਬਚੇ ਚਿਰਾਗ ਪਾਸਵਾਨ, ਹੈਲੀਪੈਡ ‘ਤੇ ਹੈਲੀਕਾਪਟਰ ਦਾ ਪਹੀਆ ਧਸਿਆ, ਸਾਹਮਣੇ ਆਈਆਂ ਤਸਵੀਰਾਂ

ਵਾਲ-ਵਾਲ ਬਚੇ ਚਿਰਾਗ ਪਾਸਵਾਨ, ਹੈਲੀਪੈਡ ‘ਤੇ ਹੈਲੀਕਾਪਟਰ ਦਾ ਪਹੀਆ…

Chirag Paswan Helicopter : ਲੋਕ ਜਨਸ਼ਕਤੀ ਪਾਰਟੀ ਦੇ ਮੁਖੀ ਚਿਰਾਗ ਪਾਸਵਾਨ ਵੀਰਵਾਰ ਨੂੰ ਵਾਲ-ਵਾਲ ਬਚ ਗਏ। ਉਸ ਦਾ ਹੈਲੀਕਾਪਟਰ ਹੈਲੀਪੈਡ ‘ਤੇ ਹੀ…
ਡੀਸੀ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਕਿਸਾਨਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਹੁਕਮ ਜਾਰੀ

ਡੀਸੀ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ…

ਸੰਗਰੂਰ, 9 ਮਈ, ਪਰਦੀਪ ਸਿੰਘ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ…
ਏਅਰ ਫੋਰਸ ‘ਚ ਏਅਰਮੈਨ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਕਰੋ ਜਲਦ ਅਪਲਾਈ

ਏਅਰ ਫੋਰਸ ‘ਚ ਏਅਰਮੈਨ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਕਰੋ…

ਨਵੀਂ ਦਿੱਲੀ, 9ਮਈ, ਪਰਦੀਪ ਸਿੰਘ: ਭਾਰਤੀ ਏਅਰ ਫੋਰਸ ਵੱਲੋਂ ਏਅਰਮੈਨ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਉਮੀਦਵਾਰ ਭਾਰਤੀ ਹਵਾਈ ਸੈਨਾ…