Begin typing your search above and press return to search.

ਮੁੱਖ ਮੰਤਰੀ ਨੇ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ ਦਿੱਤੀਆਂ

ਚੰਡੀਗੜ੍ਹ, 5 ਫਰਵਰੀ, ਨਿਰਮਲ: ਨਵੇਂ ਯੁੱਗ ਦੀ ਸੁਰੂਆਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਨੇ 40 ਸਾਲਾਂ ਬਾਅਦ ਹਾਕੀ ਦੇ ਖੇਤਰ ਵਿੱਚ ਦੇਸ ਲਈ ਕਾਂਸੀ ਦਾ ਤਮਗਾ ਜਿੱਤਿਆ ਅਤੇ ਕ੍ਰਿਕਟ ਤੇ ਸਾਟ ਪੁੱਟ ਦੇ ਖੇਤਰ ਵਿੱਚ ਨਾਮਣਾ […]

ਮੁੱਖ ਮੰਤਰੀ ਨੇ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ ਦਿੱਤੀਆਂ
X

Editor EditorBy : Editor Editor

  |  5 Feb 2024 5:18 AM IST

  • whatsapp
  • Telegram


ਚੰਡੀਗੜ੍ਹ, 5 ਫਰਵਰੀ, ਨਿਰਮਲ: ਨਵੇਂ ਯੁੱਗ ਦੀ ਸੁਰੂਆਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਨੇ 40 ਸਾਲਾਂ ਬਾਅਦ ਹਾਕੀ ਦੇ ਖੇਤਰ ਵਿੱਚ ਦੇਸ ਲਈ ਕਾਂਸੀ ਦਾ ਤਮਗਾ ਜਿੱਤਿਆ ਅਤੇ ਕ੍ਰਿਕਟ ਤੇ ਸਾਟ ਪੁੱਟ ਦੇ ਖੇਤਰ ਵਿੱਚ ਨਾਮਣਾ ਖੱਟਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ, ਜਿਸ ਕਾਰਨ ਉਨ੍ਹਾਂ ਨੇ ਇਹ ਸਮਾਗਮ ਕਰਵਾ ਕੇ ਆਪਣੀ ਸਰਕਾਰੀ ਰਿਹਾਇਸ ਵਿੱਚ ਨਵੇਂ ਬਣੇ ਆਡੀਟੋਰੀਅਮ ਦਾ ਉਦਘਾਟਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਸਟਰੀ ਖੇਡ ਹੋਣ ਦੇ ਬਾਵਜੂਦ ਪਹਿਲਾਂ ਲੋਕ ਹਾਕੀ ਦੀ ਖੇਡ ਪ੍ਰਤੀ ਉਦਾਸੀਨ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਦੇਸ ਅਤੇ ਸੂਬੇ ਵਿਚ ਇਸ ਖੇਡ ਦੀ ਪੁਰਾਣੀ ਸਾਨ ਬਹਾਲ ਕਰ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਹਾਕੀ ਦੇ 9, ਕ੍ਰਿਕਟ ਦੇ ਇਕ ਅਤੇ ਸਾਟ ਪੁੱਟ ਦੇ ਇਕ ਖਿਡਾਰੀ ਸਮੇਤ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀ ਭਰਤੀ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਖਿਡਾਰੀਆਂ ਨੂੰ ਪੀ.ਪੀ.ਐਸ. ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਵਿੱਚ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਸਮਸੇਰ ਸਿੰਘ ਅਤੇ ਦਿਲਪ੍ਰੀਤ ਸਿੰਘ (ਹਾਕੀ ਤੋਂ) ਅਤੇ ਹਰਮਨਪ੍ਰੀਤ ਕੌਰ (ਕ੍ਰਿਕਟ) ਅਤੇ ਤੇਜਿੰਦਰ ਤੂਰ (ਸਾਟ ਪੁੱਟ) ਸਾਮਲ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਚਾਰ ਹਾਕੀ ਖਿਡਾਰੀਆਂ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਅਤੇ ਗੁਰਜੰਟ ਸਿੰਘ ਨੂੰ ਪੀ.ਸੀ.ਐਸ. ਨਿਯੁਕਤ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਰਵਾਸ ਨੂੰ ਪੁੱਠਾ ਗੇੜ ਆਉਣ ਦੀ ਪ੍ਰਕਿਰਿਆ ਪਹਿਲਾਂ ਹੀ ਸੁਰੂ ਹੋ ਚੁੱਕੀ ਹੈ ਕਿਉਂਕਿ ਵਿਦੇਸਾਂ ਵਿੱਚ ਵਸੇ ਨੌਜਵਾਨ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਵਾਪਸ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਪਹਿਲਕਦਮੀ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਇਹੀ ‘ਉਲਟਾ ਰੁਝਾਨ’ ਸੁਰੂ ਹੋ ਜਾਵੇਗਾ ਕਿਉਂਕਿ ਦੂਜੇ ਸੂਬਿਆਂ ਦੇ ਖਿਡਾਰੀ ਪੰਜਾਬ ਸਰਕਾਰ ਦਾ ਹਿੱਸਾ ਬਣਨ ਲਈ ਤਿਆਰ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਹਰ ਖੇਤਰ ਵਿੱਚ ਦੇਸ ਭਰ ਵਿੱਚ ਮੋਹਰੀ ਸੂਬਾ ਬਣੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਨਾ ਸਿਰਫ ਦੇਸ ਦਾ ਅੰਨਦਾਤਾ ਹੋਣ ਦਾ ਮਾਣ ਹਾਸਲ ਹੈ, ਸਗੋਂ ਇਹ ਦੇਸ ਵਿੱਚ ਉੱਘੇ ਖਿਡਾਰੀ ਵੀ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ‘ਤੇ ਸੂਬੇ ਦੇ ਖਿਡਾਰੀਆਂ ਨੇ ਵੱਖ-ਵੱਖ ਮੁਕਾਬਲਿਆਂ ‘ਚ ਸਾਨਦਾਰ ਪ੍ਰਦਰਸਨ ਕਰ ਕੇ ਦੇਸ ਦਾ ਨਾਂ ਰੌਸਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੇਸ ਲਈ ਝੋਨਾ ਪੈਦਾ ਕਰਦਾ ਹੈ, ਜਿਸ ਵਿੱਚੋਂ 99 ਫੀਸਦੀ ਹਿੱਸਾ ਦੂਜੇ ਸੂਬਿਆਂ ਨੂੰ ਵੇਚਿਆ ਜਾ ਰਿਹਾ ਹੈ ਕਿਉਂਕਿ ਅਸੀਂ ਇਸ ਦੀ ਖਪਤ ਨਹੀਂ ਕਰਦੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਦੇਸ ਦੀ ਖੜਗ ਭੁਜਾ ਰਿਹਾ ਹੈ ਕਿਉਂਕਿ ਦੇਸ ਦੀਆਂ ਸਰਹੱਦਾਂ ਦੀ ਰਾਖੀ ਪੰਜਾਬ ਦੇ ਸੂਰਬੀਰ ਪੁੱਤਰਾਂ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬੀਆਂ ਨੇ ਕੌਮੀ ਆਜਾਦੀ ਸੰਘਰਸ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜਾਦੀ ਘੁਲਾਟੀਆਂ ਨੇ ਹਮੇਸਾ ਸਾਨੂੰ ਦੇਸ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਅਥਾਹ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ ਹੈ।

ਮੁੱਖ ਮੰਤਰੀ ਨੇ ਅਫਸੋਸ ਜਾਹਰ ਕੀਤਾ ਕਿ ਪਹਿਲਾਂ ਵਾਲੇ ਮੁੱਖ ਮੰਤਰੀਆਂ ਨੂੰ ਨਾ ਤਾਂ ਸੂਬੇ ਅਤੇ ਨਾ ਹੀ ਇਸ ਦੇ ਲੋਕਾਂ ਦੀ ਚਿੰਤਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਲੋਕਾਂ ਦਾ ਜੀਵਨ ਤਬਾਹ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਖੇਡਾਂ ਅਤੇ ਖਿਡਾਰੀਆਂ ਪ੍ਰਤੀ ਉਦਾਸੀਨ ਰਵੱਈਆ ਰੱਖਦੇ ਸਨ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਜਿਸ ਤਰ੍ਹਾਂ ਮਹਾਨ ਸਹੀਦਾਂ ਨੂੰ ਭਾਰਤ ਰਤਨ ਪੁਰਸਕਾਰ ਦੇਣ ਨਾਲ ਇਸ ਪੁਰਸਕਾਰ ਦਾ ਮਾਣ ਵਧਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਾਨ ਸਹੀਦ ਸੱਚਮੁੱਚ ਇਸ ਪੁਰਸਕਾਰ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਦੇਸ ਨੂੰ ਵਿਦੇਸੀ ਚੁੰਗਲ ਤੋਂ ਮੁਕਤ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਾਮਵਰ ਖਿਡਾਰੀਆਂ ਨੂੰ ਇਹ ਨੌਕਰੀਆਂ ਦੇਣ ਨਾਲ ਇਨ੍ਹਾਂ ਨੌਕਰੀਆਂ ਦੀ ਵੁੱਕਤ ਵਧਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਅਤੇ ਨਸਾ ਵਿਰੋਧੀ ਮੁਹਿੰਮ ਨੂੰ ਆਪਸ ਵਿੱਚ ਜੋੜੇਗੀ, ਜਿਸ ਲਈ ਅਗਲੇ ਵਿੱਤੀ ਵਰ੍ਹੇ ਤੋਂ ਵੱਡਾ ਬਜਟ ਰੱਖਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਭਲੀਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸੈਤਾਨ ਦਾ ਘਰ ਹੁੰਦਾ ਹੈ’, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿਚ ਰੁੱਝੇ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿੱਚ ਹਰ ਸਾਲ 2100 ਅਸਾਮੀਆਂ ਦੀ ਰੈਗੂਲਰ ਭਰਤੀ ਲਈ ਇਸਤਿਹਾਰ ਦਿੱਤਾ ਜਾਂਦਾ ਹੈ, ਜਿਸ ਨਾਲ ਨੌਜਵਾਨ ਸਖਤ ਮਿਹਨਤ ਕਰਨ ਅਤੇ ਪੁਲਿਸ ਵਿੱਚ ਅਫਸਰ ਬਣਨ ਲਈ ਪ੍ਰੇਰਿਤ ਹੁੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੌਮਾਂਤਰੀ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸਨ ਕਰਨ ਵਾਲੇ ਸਾਰੇ 100 ਫੀਸਦੀ ਖਿਡਾਰੀਆਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਮੁਹਿੰਮ ਵਿੱਚ ਖੇਡ ਸੱਭਿਆਚਾਰ ਨੂੰ ਉਤਸਾਹਿਤ ਕਰਨਾ ਸਭ ਤੋਂ ਪ੍ਰਭਾਵਸਾਲੀ ਸਾਧਨ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਾਹਰ ਕੀਤੀ ਕਿ ਇਸ ਨਾਲ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਵਿਸਵ ਪੱਧਰੀ ਸਹੂਲਤਾਂ ਦੇ ਕੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਵਿਸਵ ਪੱਧਰੀ ਗਰਾਊਂਡ ਅਤੇ ਹੋਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਤੋਂ ਇਲਾਵਾ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਦੋਵਾਂ ਮੁਕਾਬਲਿਆਂ ਵਿਚ ਚੰਗੀ ਕਾਰਗੁਜਾਰੀ ਦਿਖਾਉਣ ਵਿਚ ਮਦਦ ਮਿਲੇਗੀ।

ਇਸ ਤੋਂ ਪਹਿਲਾਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਦੇ ਇਸ ਨਿਵੇਕਲੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਹ ਉਭਰਦੇ ਖਿਡਾਰੀਆਂ ਨੂੰ ਵੀ ਵਧੀਆ ਪ੍ਰਦਰਸਨ ਕਰਨ ਲਈ ਪ੍ਰੇਰਿਤ ਕਰੇਗਾ।

ਇਸ ਦੌਰਾਨ ਖਿਡਾਰੀਆਂ ਨੇ ਮੁੱਖ ਮੰਤਰੀ ਦਾ ਇਸ ਉਪਰਾਲੇ ਲਈ ਧੰਨਵਾਦ ਵੀ ਕੀਤਾ। ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਉਸ ਲਈ ਬਹੁਤ ਵੱਡਾ ਦਿਨ ਹੈ, ਉਨ੍ਹਾਂ 2021 ਵਿੱਚ ਤਮਗਾ ਜਿੱਤਿਆ ਸੀ ਪਰ ਅੱਜ ਇਹ ਨੌਕਰੀ ਮਿਲੀ ਹੈ। ਇਹ ਮੁੱਖ ਮੰਤਰੀ ਦੇ ਖੁਦ ਖੇਡ ਪ੍ਰੇਮੀ ਹੋਣ ਕਾਰਨ ਸੰਭਵ ਹੋਇਆ। ਹਰਮਨਪ੍ਰੀਤ ਸਿੰਘ ਨੇ ਸੂਬਾ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਪਹਿਲਕਦਮੀ ਦੀ ਵੀ ਸਲਾਘਾ ਕੀਤੀ।

ਇਕ ਹੋਰ ਖਿਡਾਰੀ ਰੁਪਿੰਦਰਪਾਲ ਸਿੰਘ ਨੇ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੀ.ਸੀ.ਐਸ. ਖਿਡਾਰੀਆਂ ਨੂੰ ਕਿਸੇ ਸੂਬਾ ਸਰਕਾਰ ਵੱਲੋਂ ਸਿੱਧੇ ਤੌਰ ‘ਤੇ ਨਿਯੁਕਤ ਕੀਤਾ ਗਿਆ ਹੈ। ਰੁਪਿੰਦਰਪਾਲ ਸਿੰਘ ਨੇ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਵੀ ਵਧੀਆ ਪ੍ਰਦਰਸਨ ਕਰਨ ਅਤੇ ਦੇਸ ਦਾ ਨਾਮ ਰੌਸਨ ਕਰਨ ਲਈ ਪ੍ਰੇਰਨਾ ਮਿਲੇਗੀ।

Next Story
ਤਾਜ਼ਾ ਖਬਰਾਂ
Share it