ਚੰਡੀਗੜ੍ਹ ’ਚ ਸਿਹਤ ਕਾਮਿਆਂ ਦੀ ਕਲਮਛੋੜ ਹੜਤਾਲ ਤੀਜੇ ਦਿਨ ਵੀ ਜਾਰੀ
ਚੰਡੀਗੜ, (ਹਮਦਰਦ ਨਿਊਜ਼ ਸਰਵਿਸ) : ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਕੀਤਾ ਜਾ ਰਿਹਾ ਰੋਸ ਮੁਜ਼ਾਹਰਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੁਜ਼ਾਹਰੇ ਦੇ ਤੀਜੇ ਦਿਨ ਅੱਜ ਡਾਇਰੈਕਟੋਰੇਟ ਸਿਹਤ ਦਫ਼ਤਰ ਦੇ ਸਮੂਹ ਕਰਮਚਾਰੀਆਂ ਨੇ ਮੁਕੰਮਲ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਕਰਕੇ ਦਫ਼ਤਰ ਦੇ ਗੇਟ ਅੱਗੇ ਧਰਨਾ ਦਿੱਤਾ। ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ, ਪੰਜਾਬ ਦੇ ਦਫ਼ਤਰ […]
By : Editor Editor
ਚੰਡੀਗੜ, (ਹਮਦਰਦ ਨਿਊਜ਼ ਸਰਵਿਸ) : ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਕੀਤਾ ਜਾ ਰਿਹਾ ਰੋਸ ਮੁਜ਼ਾਹਰਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੁਜ਼ਾਹਰੇ ਦੇ ਤੀਜੇ ਦਿਨ ਅੱਜ ਡਾਇਰੈਕਟੋਰੇਟ ਸਿਹਤ ਦਫ਼ਤਰ ਦੇ ਸਮੂਹ ਕਰਮਚਾਰੀਆਂ ਨੇ ਮੁਕੰਮਲ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਕਰਕੇ ਦਫ਼ਤਰ ਦੇ ਗੇਟ ਅੱਗੇ ਧਰਨਾ ਦਿੱਤਾ।
ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ, ਪੰਜਾਬ ਦੇ ਦਫ਼ਤਰ ਅੱਗੇ ਧਰਨਾ
ਇਸ ਮੌਕੇ ਡੀ.ਐਚ.ਐਸ ਯੂਨੀਅਨ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਉਸ ਸਮੇਂ ਹੋਰ ਹੁਲਾਰਾ ਮਿਲਿਆ ਜਦੋਂ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਡਾਇਰੈਕਟੋਰੇਟ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪੰਜਾਬ, ਡਾਇਰੈਕਟੋਰੇਟ ਆਯੂਰਵੈਦਿਕ ਅਤੇ ਹੋਮਿਓਪੈਥਿਕ ਵਿਭਾਗ ਪੰਜਾਬ ਵੱਲੋਂ ਮੁਜ਼ਾਹਰੇ ਵਿੱਚ ਸ਼ਮੂਲੀਅਤ ਕੀਤੀ ਗਈ।
ਡੀ.ਐਚ.ਐਸ. ਕਾਮਿਆਂ ਸਣੇ 4 ਭਰਾਤਰੀ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰੇ ’ਚ ਸ਼ਮੂਲੀਅਤ
ਇੱਕ ਬੈਨਰ ਹੇਠ ਇੱਕਠੀਆਂ ਹੋਈਆਂ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਮੰਗਾਂ ਪ੍ਰਤੀ ਨਾ-ਪੱਖੀ ਰਵੱਈਏ ਵਿਰੁੱਧ ਜ਼ੋਰਦਾਰ ਪਿੱਟ ਸਿਆਪਾ ਕੀਤਾ ਗਿਆ।ਇਸ ਮੌਕੇ ਰੋਸ਼ ਪ੍ਰਦਰਸ਼ਨ ਨੂੰ ਵੱਖ-ਵੱਖ ਬੁਲਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਆਦਿ ਮੰਗਾਂ ਸਮੇਤ ਹੋਰਨਾਂ ਮੁਲਾਜ਼ਮ ਮੰਗਾਂ ਸਬੰਧੀ ਚੱਲ ਰਹੇ ਧਰਨਾ ਪ੍ਰਦਰਸ਼ਨਾਂ ਉਪਰੰਤ ਵੀ ਇਨ੍ਹਾਂ ਮੰਗਾਂ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਦੀ ਕਥਨੀ ਅਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਫਰਕ ਹੈ।ਕਿਉਂਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੀ ਆਵਾਮ ਸਮੇਤ ਮੁਲਾਜ਼ਮ ਵਰਗ ਨੂੰ ਤਰ੍ਹਾਂ-ਤਰ੍ਹਾਂ ਦੇ ਸਬਜ਼ਬਾਗ ਦਿਖਾਏ ਸਨ, ਪ੍ਰੰਤੂ ਇਸ ਤੋਂ ਉਲਟ ਸੱਤਾ ਤੇ ਕਾਬਜ਼ ਹੋਣ ਉਪਰੰਤ ਬਦਲਾਅ ਨਾਂ ਦੀ ਕੋਈ ਗੱਲ ਪੂਰੀ ਨਹੀਂ ਹੋਈ ਸਗੋਂ ਪਹਿਲਾਂ ਦੀਆਂ ਸਰਕਾਰਾਂ ਵਾਂਗ ਹੀ ਮੁਲਾਜ਼ਮ ਵਰਗ ਨੂੰ ਆਪਣੀਆਂ ਮੰਗਾਂ ਲਈ ਸੜਕਾਂ ਤੇ ਰੁਲਣਾ ਪੈ ਰਿਹਾ ਹੈ ਤੇ ਧਰਨੇ ਲਗਾਉਣੇ ਪੈ ਰਹੇ ਹਨ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ ਮੁਲਾਜ਼ਮ ਮੰਗਾਂ ਸਬੰਧੀ ਕੋਈ ਫੈਸਲਾ ਪ੍ਰਾਪਤ ਨਾ ਹੋਣ ਕਾਰਨ ਜਥੇਬੰਦੀ ਵੱਲੋਂ ਆਰੰਭੀ ਤਿੰਨ ਰੋਜ਼ਾ ਕਲਮ ਛੋੜ ਹੜਤਾਲ ਤੇ ਕੰਪਿਊਟਰ ਬੰਦ ਹੜਤਾਲ ਨੂੰ ਅੱਗੇ ਵਧਾਇਆ ਜਾ ਰਿਹਾ ਹੈ।