ਪੰਜਾਬ-ਹਰਿਆਣਾ ਹਾਈਕੋਰਟ 'ਚ ਅੱਜ ਕੰਮ ਠੱਪ
ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਅੱਜ ਕੰਮਕਾਜ ਠੱਪ ਰਹੇਗਾ ਕਿਉਂਕਿ ਸ੍ਰੀ ਮੁਕਤਸਰ ਸਾਹਿਬ ਬਾਰ ਐਸੋਸੀਏਸ਼ਨ ਦੇ ਮੈਂਬਰ ਵਕੀਲ ਨੂੰ ਪੰਜਾਬ ਪੁਲਿਸ ਦੇ ਅਣਮਨੁੱਖੀ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਹੈ। ਇਸ ਦੇ ਵਿਰੋਧ ਵਿੱਚ ਪੰਜਾਬ-ਹਰਿਆਣਾ ਬਾਰ ਕੌਂਸਲ ਨੇ ਅਣਮਿੱਥੇ ਸਮੇਂ ਲਈ ਕੰਮ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਬਾਰ ਐਸੋਸੀਏਸ਼ਨ […]
By : Editor (BS)
ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਅੱਜ ਕੰਮਕਾਜ ਠੱਪ ਰਹੇਗਾ ਕਿਉਂਕਿ ਸ੍ਰੀ ਮੁਕਤਸਰ ਸਾਹਿਬ ਬਾਰ ਐਸੋਸੀਏਸ਼ਨ ਦੇ ਮੈਂਬਰ ਵਕੀਲ ਨੂੰ ਪੰਜਾਬ ਪੁਲਿਸ ਦੇ ਅਣਮਨੁੱਖੀ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਹੈ। ਇਸ ਦੇ ਵਿਰੋਧ ਵਿੱਚ ਪੰਜਾਬ-ਹਰਿਆਣਾ ਬਾਰ ਕੌਂਸਲ ਨੇ ਅਣਮਿੱਥੇ ਸਮੇਂ ਲਈ ਕੰਮ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ।
ਬਾਰ ਐਸੋਸੀਏਸ਼ਨ ਵੱਲੋਂ ਪੰਜਾਬ ਅਤੇ ਹਰਿਆਣਾ ਦੀਆਂ ਅਦਾਲਤਾਂ ਵਿੱਚ ਕੰਮਕਾਜ ਠੱਪ ਹੋਣ ਦਾ ਪਤਾ ਲੱਗਣ ਤੋਂ ਬਾਅਦ ਦੇਰ ਰਾਤ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ। ਇਸ ਤੋਂ ਤੁਰੰਤ ਬਾਅਦ ਬੀਤੀ ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਦੇ ਐਸਪੀ (ਡੀ) ਰਮਨਦੀਪ ਸਿੰਘ ਭੁੱਲਰ ਸਮੇਤ CIA ਇੰਚਾਰਜ ਰਮਨ ਕੰਬੋਜ ਅਤੇ ਚਾਰ ਕਾਂਸਟੇਬਲ ਹਰਬੰਸ ਸਿੰਘ, ਭੁਪਿੰਦਰ, ਗੁਰਪ੍ਰੀਤ ਸਿੰਘ ਅਤੇ ਦਾਰਾ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਪੰਜਾਬ-ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੂੰ ਅਦਾਲਤੀ ਕੰਮ ਤੋਂ ਦੂਰ ਰਹਿਣ ਦੀ ਸੂਚਨਾ ਭੇਜੀ ਸੀ। ਵਕੀਲਾਂ ਨੇ ਕੰਮ 'ਤੇ ਪਰਤਣ ਤੋਂ ਪਹਿਲਾਂ ਕਈ ਮੰਗਾਂ ਰੱਖੀਆਂ ਹਨ।
ਵਕੀਲਾਂ ਦੀਆਂ ਇਹ ਹਨ ਮੰਗਾਂ:
- ਕੇਸ ਦੀ ਜਾਂਚ ਪੰਜਾਬ ਤੋਂ ਬਾਹਰ, ਹਰਿਆਣਾ ਜਾਂ ਚੰਡੀਗੜ੍ਹ ਦੀ ਕਿਸੇ ਆਜ਼ਾਦ ਏਜੰਸੀ ਨੂੰ ਸੌਂਪੀ ਜਾਵੇ।
- ਵਕੀਲ ਦੇ ਖਿਲਾਫ ਦਰਜ FIR ਤੁਰੰਤ ਪ੍ਰਭਾਵ ਨਾਲ ਰੱਦ ਕੀਤੀ ਜਾਵੇ।
- ਪੀੜਤ ਵਕੀਲ ’ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਦੋਸ਼ੀ ਅਫਸਰਾਂ ਖਿਲਾਫ ਐਫਆਈਆਰ ਦਰਜ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।
- ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ।