ਜਲੰਧਰ ਵਿਚ ਨਗਰ ਕੀਰਤਨ ਦੌਰਾਨ ਲੋਕਾਂ ਨੇ ਫੜਿਆ ਚੋਰ
ਜਲੰਧਰ, 26 ਨਵੰਬਰ, ਨਿਰਮਲ : ਜਲੰਧਰ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਸ਼ਹਿਰ ਦੇ ਕੇਂਦਰੀ ਕਸਬੇ ਸ੍ਰੀ ਗੁਰੂਦੁਆਰਾ ਸਾਹਿਬ ਨੇੜੇ ਲੋਕਾਂ ਨੇ ਇਕ ਵਿਅਕਤੀ ਤੋਂ ਮੋਬਾਈਲ ਫੋਨ ਚੋਰੀ ਕਰਨ ਵਾਲੇ ਨੌਜਵਾਨ ਨੂੰ ਕਾਬੂ ਕਰ ਲਿਆ। ਬਾਅਦ ਵਿਚ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ […]
By : Editor Editor
ਜਲੰਧਰ, 26 ਨਵੰਬਰ, ਨਿਰਮਲ : ਜਲੰਧਰ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਸ਼ਹਿਰ ਦੇ ਕੇਂਦਰੀ ਕਸਬੇ ਸ੍ਰੀ ਗੁਰੂਦੁਆਰਾ ਸਾਹਿਬ ਨੇੜੇ ਲੋਕਾਂ ਨੇ ਇਕ ਵਿਅਕਤੀ ਤੋਂ ਮੋਬਾਈਲ ਫੋਨ ਚੋਰੀ ਕਰਨ ਵਾਲੇ ਨੌਜਵਾਨ ਨੂੰ ਕਾਬੂ ਕਰ ਲਿਆ। ਬਾਅਦ ਵਿਚ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।
ਮਹਿਲਾ ਮੀਨਾਕਸ਼ੀ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸਜਾਏ ਗਏ ਨਗਰ ਕੀਰਤਨ ਵਿਚ ਪੁੱਜੀ ਸੀ। ਉਹ ਪਰਿਵਾਰ ਨਾਲ ਲੰਗਰ ਛਕ ਰਹੀ ਸੀ, ਜਦੋਂ ਉਸ ਦੇ ਪਤੀ ਨੂੰ ਲੱਗਾ ਕਿ ਕਿਸੇ ਨੇ ਉਸ ਦੀ ਜੇਬ ਵਿਚ ਹੱਥ ਪਾ ਦਿੱਤਾ ਹੈ। ਪਤੀ ਨੇ ਪਿੱਛੇ ਮੁੜ ਕੇ ਦੇਖਿਆ ਤਾਂ ਇੱਕ ਨੌਜਵਾਨ ਫ਼ੋਨ ਲੈ ਕੇ ਖੜ੍ਹਾ ਸੀ।
ਲੋਕਾਂ ਨੇ ਰੌਲਾ ਪਾਇਆ ਤਾਂ ਉਸ ਨੂੰ ਫੜ ਲਿਆ। ਦੋਸ਼ੀ ਨੌਜਵਾਨ ਨੇ ਕਹਿਣਾ ਸ਼ੁਰੂ ਕਰ ਦਿੱਤਾ ਕਿ ਉਸ ਦੀ ਜੇਬ ’ਚੋਂ ਫੋਨ ਡਿੱਗ ਗਿਆ ਹੈ। ਉਹ ਉਸ ਨੂੰ ਹੀ ਦੇ ਰਿਹਾ ਸੀ। ਜਦੋਂ ਲੋਕਾਂ ਨੇ ਚੋਰ ਦੀ ਕੁੱਟਮਾਰ ਕੀਤੀ ਤਾਂ ਉਸ ਨੇ ਮੰਨਿਆ ਕਿ ਉਸ ਦੀ ਜੇਬ ਵਿੱਚੋਂ ਫ਼ੋਨ ਚੋਰੀ ਕੀਤਾ ਹੈ। ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ।
ਫੜੇ ਗਏ ਮੁਲਜ਼ਮ ਨੇ ਮੰਨਿਆ ਕਿ ਉਹ ਨਸ਼ੇ ਦਾ ਆਦੀ ਸੀ। ਉਸ ਨੇ ਆਪਣੇ ਨਸ਼ੇ ਦੀ ਪੂਰਤੀ ਲਈ ਚੋਰੀ ਕੀਤੀ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਭਾਰਗਵ ਕੈਂਪ ਦੇ ਰਹਿਣ ਵਾਲੇ ਰਿੱਕੀ ਵਜੋਂ ਹੋਈ ਹੈ। ਥਾਣਾ ਡਿਵੀਜ਼ਨ ਨੰਬਰ 3 ਦੇ ਐਸਐਚਓ ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਤੋਂ ਬਾਅਦ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।