ਪਾਣੀਆਂ ਦੀ ਰਾਖੀ ਲਈ ਚੰਡੀਗੜ੍ਹ ਵਿਚ ਲਾਏ ਜਾਣਗੇ ਪੱਕੇ ਮੋਰਚੇ : ਰਾਜੇਵਾਲ
ਚੰਡੀਗੜ੍ਹ, 6 ਜਨਵਰੀ, ਨਿਰਮਲ : ਜੇਕਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਨੂੰ ਚੰਡੀਗੜ੍ਹ ਦੇ ਅੰਦਰ ਪੱਕਾ ਮੋਰਚਾ ਲਗਾਉਣ ਲਈ ਥਾਂ ਨਹੀ ਦਿੱਤੀ ਤਾਂ ਅਸੀ 18 ਜਨਵਰੀ ਨੂੰ ਆਪਣੀ ਮੀਟਿੰਗ ਕਰਕੇ ਪੰਜਾਬ ਦੇ ਪਾਣੀਆਂ ਦੀ ਰਾਖੀ ਚੰਡੀਗੜ੍ਹ ’ਚ ਪਾਕੇ ਮੋਰਚੇ ਲਗਾਵਾਂਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਭਵਨ ਚੰਡੀਗੜ੍ਹ ਵਿਖੇ […]
By : Editor Editor
ਚੰਡੀਗੜ੍ਹ, 6 ਜਨਵਰੀ, ਨਿਰਮਲ : ਜੇਕਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਨੂੰ ਚੰਡੀਗੜ੍ਹ ਦੇ ਅੰਦਰ ਪੱਕਾ ਮੋਰਚਾ ਲਗਾਉਣ ਲਈ ਥਾਂ ਨਹੀ ਦਿੱਤੀ ਤਾਂ ਅਸੀ 18 ਜਨਵਰੀ ਨੂੰ ਆਪਣੀ ਮੀਟਿੰਗ ਕਰਕੇ ਪੰਜਾਬ ਦੇ ਪਾਣੀਆਂ ਦੀ ਰਾਖੀ ਚੰਡੀਗੜ੍ਹ ’ਚ ਪਾਕੇ ਮੋਰਚੇ ਲਗਾਵਾਂਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਆਪਣਾ ਹੱਕ ਮੰਗ ਰਹੇ ਹਾਂ ਤੇ ਹੁਣ ਅਸੀਂ ਦਿੱਲੀ ਸੰਘਰਸ਼ ਦੀ ਤਰਜ਼ ’ਤੇ ਇਹ ਪੱਕੇ ਮੋਰਚੇ ਲਗਾਏ ਜਾਣਗੇ।
ਇਹ ਖ਼ਬਰ ਵੀ ਪੜ੍ਹੋ
ਜਲੰਧਰ ’ਚ ਐਨਆਰਆਈ ਸਭਾ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਵੋਟਿੰਗ ਹੋਈ। ਕੁੱਲ 23 ਹਜ਼ਾਰ 600 ਐਨਆਰਆਈ ਵੋਟਰਾਂ ਵਿੱਚੋਂ ਸਿਰਫ਼ 168 ਵੋਟਰ ਹੀ ਆਪਣੀ ਵੋਟ ਪਾਉਣ ਲਈ ਪੁੱਜੇ। ਕਮਲਜੀਤ ਹੇਅਰ, ਜਸਬੀਰ ਗਿੱਲ ਅਤੇ ਪਰਵਿੰਦਰ ਕੌਰ ਦੇ ਨਾਂ ਮੁਖੀ ਬਣਨ ਦੀ ਦੌੜ ਵਿੱਚ ਸਨ। ਸ਼ਾਮ ਕਰੀਬ 6 ਵਜੇ ਪਰਵਿੰਦਰ ਕੌਰ ਨੂੰ ਜੇਤੂ ਐਲਾਨਿਆ ਗਿਆ। ਪਰਵਿੰਦਰ ਕੌਰ ਕਰੀਬ 147 ਵੋਟਾਂ ਨਾਲ ਜੇਤੂ ਰਹੀ। ਜਦਕਿ ਉਨ੍ਹਾਂ ਦੇ ਵਿਰੋਧੀ ਗਿੱਲ ਨੂੰ ਸਿਰਫ਼ 12 ਵੋਟਾਂ ਮਿਲੀਆਂ। ਇਸ ਦੇ ਨਾਲ ਹੀ 7 ਵੋਟਾਂ ਰੱਦ ਕਰ ਦਿੱਤੀਆਂ ਗਈਆਂ। ਵੋਟਿੰਗ ਸਵੇਰੇ 9 ਵਜੇ ਸ਼ੁਰੂ ਹੋਈ ਸੀ। ਇਹ ਵੋਟਿੰਗ ਸ਼ਾਮ 5 ਵਜੇ ਤੱਕ ਜਾਰੀ ਰਹੀ। ਵੋਟਾਂ ਦੀ ਗਿਣਤੀ ਤੋਂ ਬਾਅਦ ਸ਼ਾਮ ਕਰੀਬ 6 ਵਜੇ ਨਵੇਂ ਮੁਖੀ ਦਾ ਐਲਾਨ ਕਰ ਦਿੱਤਾ ਗਿਆ। ਪਰ ਬਾਅਦ ਦੁਪਹਿਰ ਵੋਟਿੰਗ ਦੌਰਾਨ ਕਾਫੀ ਹੰਗਾਮਾ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਹੋਣ ਵਾਲੀ ਵੋਟਿੰਗ ਲਈ ਰਿਟਰਨਿੰਗ ਅਫ਼ਸਰ ਏਡੀਸੀ ਡਾ: ਅਮਿਤ ਕੁਮਾਰ ਦੀ ਦੇਖ-ਰੇਖ ਹੇਠ ਵੀਰਵਾਰ ਨੂੰ ਵੀ ਰਿਹਰਸਲ ਕਰਵਾਈ ਗਈ ਸੀ।
ਇਸ ਦੌਰਾਨ ਉਨ੍ਹਾਂ ਦੇ ਨਾਲ ਐਸਡੀਐਮ ਅਤੇ ਤਹਿਸੀਲਦਾਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਤੋਂ ਇਲਾਵਾ, ਵੋਟਿੰਗ ਅਤੇ ਗਿਣਤੀ ਦੀ ਡੰਮੀ ਰਿਹਰਸਲ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਜਸਬੀਰ ਸਿੰਘ ਗਿੱਲ, ਜੋ ਕਿ ਸਾਲ 2013 ਵਿੱਚ ਪ੍ਰਧਾਨ ਬਣੇ ਸਨ, ਐਨਆਰਆਈ ਸਭਾ ਦੇ ਦਫ਼ਤਰ ਦੇ ਬਾਹਰ ਹੜਤਾਲ ’ਤੇ ਬੈਠ ਗਏ ਸਨ। ਉਸ ਨੇ ਦੋਸ਼ ਲਾਇਆ ਹੈ ਕਿ ਸਰਕਾਰ ਦੀ ਮਿਲੀਭੁਗਤ ਨਾਲ ਚੋਣਾਂ ਵਿਚ ਗੜਬੜੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਜ਼ਲੀਲ ਵੀ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਹ ਹੜਤਾਲ ’ਤੇ ਬੈਠੇ ਹਨ। ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਸਿਰਫ਼ ਉਹੀ ਵੋਟਾਂ ਪਾਈਆਂ ਜਾ ਰਹੀਆਂ ਹਨ, ਜੋ ਜਲੰਧਰ ਨਾਲ ਸਬੰਧਤ ਹਨ। ਪਰ, ਅਜਿਹਾ ਕੋਈ ਕਾਨੂੰਨ ਨਹੀਂ ਹੈ। ਗਿੱਲ ਨੇ ਦੱਸਿਆ ਕਿ ਜਦੋਂ ਇਸ ਸਬੰਧੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇੱਥੇ ਸਿਰਫ਼ ਜਲੰਧਰ ਦੇ ਵੋਟਰਾਂ ਨੂੰ ਹੀ ਵੋਟ ਪਾਉਣ ਦੀ ਇਜਾਜ਼ਤ ਹੈ। ਗਿੱਲ ਪਾਰਟੀ ਨੇ ਵੀ ਚੋਣਾਂ ਦੌਰਾਨ ਵੋਟਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਐਨਆਰਆਈ ਸਭਾ ਦੇ ਅੰਦਰ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮਾਂ ਵੱਲੋਂ ਚੈਕਿੰਗ ਕਰਨ ਤੋਂ ਬਾਅਦ ਹੀ ਸਾਰਿਆਂ ਨੂੰ ਅੰਦਰ ਜਾਣ ਦਿੱਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਐਨਆਰਆਈ ਸਭਾ ਦੀਆਂ ਚੋਣਾਂ ਲਈ ਕਮਿਸ਼ਨਰੇਟ ਪੁਲਸ ਵੱਲੋਂ ਐਨਆਰਆਈ ਸਭਾ ਦੇ ਦਫ਼ਤਰ ਅਤੇ ਆਲੇ-ਦੁਆਲੇ ਭਾਰੀ ਸੁਰੱਖਿਆ ਤਾਇਨਾਤ ਕੀਤੀ ਗਈ ਸੀ। ਸੁਰੱਖਿਆ ਲਈ ਮੈਟਲ ਡਿਟੈਕਟਰਾਂ ਸਮੇਤ ਹੋਰ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਸਨ। ਪੁਲੀਸ ਸੁਰੱਖਿਆ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀ ਤੇ ਤਹਿਸੀਲਦਾਰ ਵੀ ਮੌਕੇ ’ਤੇ ਤਾਇਨਾਤ ਸਨ। ਸਾਰੇ ਪ੍ਰਵਾਸੀ ਭਾਰਤੀਆਂ ਨੂੰ ਉਨ੍ਹਾਂ ਦੇ ਕਾਰਡ ਦੇਖ ਕੇ ਹੀ ਐਂਟਰੀ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਐਨ.ਆਰ.ਆਈ ਸਭਾ ਦਾ ਗਠਨ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਸੀ। ਇਹ ਪੂਰੀ ਤਰ੍ਹਾਂ ਨਿੱਜੀ ਅਦਾਰਾ ਹੈ, ਪਰ ਵਿਧਾਨ ਸਭਾ ਵਿੱਚ ਡਿਵੀਜ਼ਨਲ ਕਮਿਸ਼ਨਰ ਤੋਂ ਲੈ ਕੇ ਏਡੀਸੀ ਅਤੇ ਮੁੱਖ ਮੰਤਰੀ ਤੱਕ ਸਾਰਿਆਂ ਨੂੰ ਪੈਟਰਨ ਦੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ। ਸਭਾ ਦੇ ਸ਼ੁਰੂਆਤੀ ਸਾਲਾਂ ਵਿੱਚ ਸਰਬਸੰਮਤੀ ਨਾਲ ਮੁਖੀਆਂ ਦੀ ਨਿਯੁਕਤੀ ਕੀਤੀ ਜਾਂਦੀ ਸੀ ਪਰ 2010 ਵਿੱਚ ਪਹਿਲੀ ਵਾਰ ਚੋਣਾਂ ਕਰਵਾਈਆਂ ਗਈਆਂ।