ਪੇਰੂ 'ਚ ਭਿਆਨਕ ਹਾਦਸਾ, ਖੱਡ ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 24 ਦੀ ਮੌਤ
ਪੇਰੂ, 19 ਸਤੰਬਰ, ਐੱਸ.ਕੇ: ਪੇਰੂ ਵਿੱਚ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਇੱਥੇ ਸਵਾਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ 'ਚ 24 ਲੋਕਾਂ ਦੀ ਮੌਤ ਦੀ ਖ਼ਬਰ ਹੈ ਜਦਕਿ 35 ਲੋਕ ਜ਼ਖਮੀ ਹੋਏ ਹਨ।ਮੀਡਿਆ ਰਿਪੋਰਟਾਂ ਮੁਤਾਬਕ ਇਹ ਘਟਨਾ ਦੱਖਣੀ-ਪੂਰਬੀ ਪੇਰੂ ਦੇ ਹੁਆਨਕਾਵੇਲਿਕਾ ਵਿੱਚ ਹੋਈ ਹੈ। ਹੁਆਨਕਾਵੇਲਿਕਾ 'ਚ ਯਾਤਰੀਆਂ ਨਾਲ ਭਰੀ ਬੱਸ ਡੂੰਘੀ […]

ਪੇਰੂ, 19 ਸਤੰਬਰ, ਐੱਸ.ਕੇ: ਪੇਰੂ ਵਿੱਚ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਇੱਥੇ ਸਵਾਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ 'ਚ 24 ਲੋਕਾਂ ਦੀ ਮੌਤ ਦੀ ਖ਼ਬਰ ਹੈ ਜਦਕਿ 35 ਲੋਕ ਜ਼ਖਮੀ ਹੋਏ ਹਨ।ਮੀਡਿਆ ਰਿਪੋਰਟਾਂ ਮੁਤਾਬਕ ਇਹ ਘਟਨਾ ਦੱਖਣੀ-ਪੂਰਬੀ ਪੇਰੂ ਦੇ ਹੁਆਨਕਾਵੇਲਿਕਾ ਵਿੱਚ ਹੋਈ ਹੈ।

ਹੁਆਨਕਾਵੇਲਿਕਾ 'ਚ ਯਾਤਰੀਆਂ ਨਾਲ ਭਰੀ ਬੱਸ ਡੂੰਘੀ ਖੱਡ 'ਚ ਡਿੱਗ ਗਈ।ਇੱਥੇ ਦੇ ਸਿਹਤ ਮੰਤਰਾਲੇ ਨੇ ਸੋਸ਼ਲ ਮੀਡੀਆ 'ਤੇ ਘਟਨਾ ਦੀ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਸੜਕ ਹਾਦਸਿਆਂ ਵਿੱਚ 24 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਨੇੜਲੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।