Begin typing your search above and press return to search.

Gurdas Mann ਗੁਰਦਾਸ ਮਾਨ ਖ਼ਿਲਾਫ਼ ਹਾਈ ਕੋਰਟ ਵਿਚ ਪਟੀਸ਼ਨ ਦਾਇਰ

ਚੰਡੀਗੜ੍ਹ, 22 ਮਈ, ਨਿਰਮਲ : ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸਾਲ 2021 ਵਿਚ ਗੁਰਦਾਸ ਮਾਨ ਨੇ ਨਕੋਦਰ ਸਥਿਤ ਦਰਗਾਹ ਦੇ ਗੱਦੀਨਸ਼ੀਨ ਰਹੇ ਲਾਡੀ ਸਾਈਂ ਜੀ ਨੂੰ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੇ ਵੰਸ਼ਜ ਦੱਸੇ ਜਾਣ ਦੇ ਮਾਮਲੇ ਵਿਚ ਸਿੱਖ ਭਾਈਚਾਰੇ ਨੇ ਐਫਆਈਆਰ ਦਰਜ ਕਰਵਾਈ ਸੀ। […]

Gurdas Mann ਗੁਰਦਾਸ ਮਾਨ ਖ਼ਿਲਾਫ਼ ਹਾਈ ਕੋਰਟ ਵਿਚ ਪਟੀਸ਼ਨ ਦਾਇਰ
X

Editor EditorBy : Editor Editor

  |  22 May 2024 6:07 AM IST

  • whatsapp
  • Telegram


ਚੰਡੀਗੜ੍ਹ, 22 ਮਈ, ਨਿਰਮਲ : ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸਾਲ 2021 ਵਿਚ ਗੁਰਦਾਸ ਮਾਨ ਨੇ ਨਕੋਦਰ ਸਥਿਤ ਦਰਗਾਹ ਦੇ ਗੱਦੀਨਸ਼ੀਨ ਰਹੇ ਲਾਡੀ ਸਾਈਂ ਜੀ ਨੂੰ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੇ ਵੰਸ਼ਜ ਦੱਸੇ ਜਾਣ ਦੇ ਮਾਮਲੇ ਵਿਚ ਸਿੱਖ ਭਾਈਚਾਰੇ ਨੇ ਐਫਆਈਆਰ ਦਰਜ ਕਰਵਾਈ ਸੀ। ਜਿਸ ਨੂੰ ਨਕੋਦਰ ਕੋਰਟ ਨੇ ਰੱਦ ਕਰਨ ਦੇ ਆਦੇਸ਼ ਦਿੱਤੇ ਸੀ।

ਪ੍ਰੰਤੂ ਐਫਆਈਆਰ ਦਰਜ ਕਰਾਉਣ ਵਾਲੇ ਵਿਅਕਤੀ ਨੇ ਨਕੋਦਰ ਕੋਰਟ ਦੇ ਉਕਤ ਫੈਸਲੇ ਨੂੰ ਪੰਜਾਬ ਐਂਡ ਹਰਿਆਣਾ ਹਾਈ ਕਰਟ ਵਿਚ ਚੈਲੰਜ ਕੀਤਾ ਹੈ।
ਹਰਿੰਦਜਰ ਸਿੰਘ ਉਰਫ ਜਿੰਦਾ ਨਾਂ ਦੇ ਵਿਅਕਤੀ ਦੀ ਹਾਈ ਕੋਰਟ ਨੇ ਪਟੀਸ਼ਨ ਸਵੀਕਾਰ ਕਰਦੇ ਹੋਏ ਸਾਰੀ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕੀਤਾ। ਨੋਟਿਸ ਵਿਚ ਜਾਰੀ ਕਰਕੇ ਹਾਈ ਕੋਰਟ ਨੇ 13 ਜੂਨ ਤੱਕ ਸਾਰੀ ਧਿਰਾਂ ਤੋਂ ਜਵਾਬ ਮੰਗਿਆ ਹੈ। ਪਟੀਸ਼ਨਕਰਤਾ ਨੇ ਸਪਸ਼ਟ ਕੀਤਾ ਕਿ ਗੁਰਦਾਸ ਮਾਨ ਨੇ ਲਾਡੀ ਸਾਈਂ ਨੂੰ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ਜ ਦੱਸਿਆ। ਜਿਸ ਨਾਲ ਸਿੱਖ ਭਾਈਚਾਰੇ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ।

ਦੱਸ ਦੇਈਏ ਕਿ ਜਦ ਇਹ ਮਾਮਲਾ ਜ਼ਿਆਦਾ ਭਖਿਆ ਸੀ ਤਾਂ ਗੁਰਦਾਸ ਮਾਨ ਨੇ ਲਾਈਵ ਹੋ ਕੇ ਅਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਮੁਆਫ਼ੀ ਮੰਗੀ ਸੀ। ਜਿਸ ਵਿਚ ਗੁਰਦਾਸ ਮਾਨ ਨੇ ਕਿਹਾ ਸੀ ਕਿ ਮੈਨੂੰ ਸਿੱਖ ਸੰਗਤ ਮੁਆਫ਼ ਕਰ ਦੇਵੇ। ਉਹ ਗੁਰੂ ਦੇ ਅਪਮਾਨ ਬਾਰੇ ਕਦੇ ਸੋਚ ਨਹੀਂ ਸਕਦੇ। ਮੈਂ ਅਪਣੇ ਗੁਰੂਆਂ ਤੋਂ ਬਹੁਤ ਕੁਝ ਸਿੱਖਿਆ ਹੈ, ਉਨ੍ਹਾਂ ਦਾ ਅਪਮਾਨ ਕਰਨਾ ਮੇਰੀ ਮਨਸ਼ਾ ਨਹੀਂ ਹੈ, ਨਾ ਹੀ ਸੀ। ਜੇਕਰ ਮੇਰੀ ਗੱਲ ਨਾਲ ਕਿਸੇ ਨੂੰ ਠੇਸ ਪੁੱਜੀ ਹੈ ਤਾਂ ਮੈਂ 100 ਵਾਰ ਮੁਆਫ਼ੀ ਮੰਗਦਾ ਹਾਂ।

ਇਹ ਖ਼ਬਰ ਵੀ ਪੜ੍ਹੋ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਚੋਣ ਪ੍ਰਚਾਰ ਲਈ ਪੰਜਾਬ ਆ ਰਹੇ ਹਨ ਅਤੇ ਇਸ ਦੌਰਾਨ ਉਹ 24 ਮਈ ਨੂੰ ਜਲੰਧਰ ਵਿੱਚ ਰੈਲੀ ਕਰਨਗੇ। ਸੰਭਾਵਿਤ ਰੈਲੀ ਪੀਏਪੀ ਗਰਾਊਂਡ ਦੇ ਅੰਦਰ ਕੀਤੀ ਜਾਵੇਗੀ। ਸੁਰੱਖਿਆ ਏਜੰਸੀਆਂ ਨੇ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਥਾਨਕ ਪੁਲਿਸ ਪ੍ਰਸ਼ਾਸਨ ਨੇ ਮੋਦੀ ਦੇ ਪ੍ਰੋਗਰਾਮ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਸੁਰੱਖਿਆ ਨੂੰ ਪਹਿਲਾਂ ਨਾਲੋਂ ਵੀ ਵਧਾ ਦਿੱਤਾ ਹੈ। ਪੀਐਮ ਦੇ ਦੌਰੇ ਦੇ ਮੱਦੇਨਜ਼ਰ ਐਤਵਾਰ ਨੂੰ ਗੁਜਰਾਤ ਪੁਲਿਸ ਦੀਆਂ ਕੰਪਨੀਆਂ ਜਲੰਧਰ ਪਹੁੰਚੀਆਂ।

ਹਥਿਆਰਾਂ ਨਾਲ ਲੈਸ ਗੁਜਰਾਤ ਪੁਲਿਸ ਦੀਆਂ ਦੋ ਕੰਪਨੀਆਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਅਧੀਨ ਕੰਮ ਕਰਨ ਲਈ ਐਤਵਾਰ ਨੂੰ ਰੇਲ ਗੱਡੀ ਰਾਹੀਂ ਸਿਟੀ ਰੇਲਵੇ ਸਟੇਸ਼ਨ ’ਤੇ ਪਹੁੰਚੀਆਂ। ਸੂਤਰਾਂ ਮੁਤਾਬਕ ਪੀਐਮ ਮੋਦੀ ਦੀ ਰੈਲੀ ਦੀ ਪੂਰੀ ਨਿਗਰਾਨੀ ਗੁਜਰਾਤ ਪੁਲਿਸ ਦੇ ਹੱਥ ਵਿੱਚ ਹੋਵੇਗੀ। ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਲਈ ਦੂਜੇ ਰਾਜਾਂ ਤੋਂ ਪੁਲਿਸ ਕੰਪਨੀਆਂ ਪੰਜਾਬ ਆ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ 19 ਮਈ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਭਾਰੀ ਫੋਰਸ ਜਲੰਧਰ ਪਹੁੰਚੀ ਸੀ। ਉਕਤ ਕੰਪਨੀਆਂ ਦੂਜੇ ਰਾਜਾਂ ਵਿੱਚ ਚੋਣਾਂ ਕਰਵਾਉਣ ਤੋਂ ਬਾਅਦ ਐਤਵਾਰ ਨੂੰ ਪੰਜਾਬ ਆਈਆਂ ਹਨ। ਸੰਭਾਵਨਾ ਹੈ ਕਿ ਉਹ 4 ਜੂਨ ਤੋਂ ਬਾਅਦ ਵਾਪਸ ਆ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਕੁੱਲ 7 ਕੰਪਨੀਆਂ ਪੰਜਾਬ ਪਹੁੰਚ ਚੁੱਕੀਆਂ ਹਨ। ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ।

ਜਲੰਧਰ ਪਹੁੰਚੀਆਂ ਦੋਵੇਂ ਕੰਪਨੀਆਂ ਰਾਜਸਥਾਨ, ਗੁਜਰਾਤ ਅਤੇ ਆਂਧਰਾ ਪ੍ਰਦੇਸ਼ ਦੀਆਂ ਚੋਣਾਂ ਦੇ ਵੱਖ-ਵੱਖ ਪੜਾਵਾਂ ਤੋਂ ਬਾਅਦ ਪੰਜਾਬ ਆਈਆਂ ਹਨ। ਉਹ ਪੰਜਾਬ ਵਿੱਚ ਸੱਤਵੇਂ ਪੜਾਅ ਦੀ ਵੋਟਿੰਗ ਵਿੱਚ ਡਿਊਟੀ ’ਤੇ ਹਨ।

ਲੋਕ ਸਭਾ ਚੋਣਾਂ ਦੇ ਤਹਿਤ ਚਾਰ ਪੜਾਵਾਂ ਦੀ ਵੋਟਿੰਗ ਹੋ ਚੁੱਕੀ ਹੈ ਅਤੇ ਪੰਜਵੇਂ ਪੜਾਅ ਦੀ ਵੋਟਿੰਗ 20 ਮਈ ਨੂੰ ਹੋਈ। ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਚੋਣਾਂ ਵਾਲੇ ਰਾਜਾਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਤੋਂ ਬਾਅਦ ਕੰਪਨੀਆਂ ਨੂੰ ਦੂਜੇ ਰਾਜਾਂ ਵਿੱਚ ਸ਼ਿਫਟ ਕਰ ਦਿੱਤਾ ਜਾਂਦਾ ਹੈ।

Next Story
ਤਾਜ਼ਾ ਖਬਰਾਂ
Share it