Begin typing your search above and press return to search.

ਅਮਰੀਕਾ ’ਚ ਭਾਰਤੀ ਦੂਤਾਵਾਸ ’ਤੇ ਹਮਲਾ ਕਰਨ ਵਾਲਿਆਂ ਦੀਆਂ ਤਸਵੀਰਾਂ ਜਾਰੀ

ਨਵੀਂ ਦਿੱਲੀ, 21 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਨਿੱਝਰ ਮਾਮਲੇ ਨੂੰ ਲੈ ਕੇ ਭਾਰਤ ਤੇ ਕੈਨੇਡਾ ਵਿਚਾਲੇ ਤਲਖੀ ਲਗਾਤਾਰ ਵਧਦੀ ਜਾ ਰਹੀ ਹੈ। ਉੱਧਰ ਐਨਆਈਏ ਨੇ ਅਮਰੀਕਾ ਵਿੱਚ ਭਾਰਤੀ ਦੂਤਾਵਾਸ ’ਤੇ ਹਮਲਾ ਕਰਨ ਵਾਲੇ 10 ਲੋਕਾਂ ਦੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ। ਇਸ ਦੇ ਨਾਲ ਹੀ ਏਜੰਸੀ ਨੇ ਆਮ ਲੋਕਾਂ ਕੋਲੋਂ ਇਨ੍ਹਾਂ ਬਾਰੇ ਜਾਣਕਾਰੀ ਮੰਗੀ ਹੈ। […]

ਅਮਰੀਕਾ ’ਚ ਭਾਰਤੀ ਦੂਤਾਵਾਸ ’ਤੇ ਹਮਲਾ ਕਰਨ ਵਾਲਿਆਂ ਦੀਆਂ ਤਸਵੀਰਾਂ ਜਾਰੀ
X

Hamdard Tv AdminBy : Hamdard Tv Admin

  |  21 Sept 2023 2:08 PM IST

  • whatsapp
  • Telegram

ਨਵੀਂ ਦਿੱਲੀ, 21 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਨਿੱਝਰ ਮਾਮਲੇ ਨੂੰ ਲੈ ਕੇ ਭਾਰਤ ਤੇ ਕੈਨੇਡਾ ਵਿਚਾਲੇ ਤਲਖੀ ਲਗਾਤਾਰ ਵਧਦੀ ਜਾ ਰਹੀ ਹੈ। ਉੱਧਰ ਐਨਆਈਏ ਨੇ ਅਮਰੀਕਾ ਵਿੱਚ ਭਾਰਤੀ ਦੂਤਾਵਾਸ ’ਤੇ ਹਮਲਾ ਕਰਨ ਵਾਲੇ 10 ਲੋਕਾਂ ਦੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ। ਇਸ ਦੇ ਨਾਲ ਹੀ ਏਜੰਸੀ ਨੇ ਆਮ ਲੋਕਾਂ ਕੋਲੋਂ ਇਨ੍ਹਾਂ ਬਾਰੇ ਜਾਣਕਾਰੀ ਮੰਗੀ ਹੈ।


ਐਨਆਈਏ ਯਾਨੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਸੈਨਫਰਾਂਸਿਸਕੋ ਵਿੱਚ ਭਾਰਤੀ ਦੂਤਾਵਾਸ ’ਤੇ ਹਮਲਾ ਕਰਨ ਵਾਲਿਆਂ ਦੀ ਤਸਵੀਰਾਂ ਜਾਰੀ ਕਰਦਿਆਂ ਕਿਹਾ ਕਿ ਜਿਸ ਕਿਸੇ ਕੋਲ ਕੋਈ ਵੀ ਇਨ੍ਹਾਂ ਬਾਰੇ ਕੋਈ ਮਹੱਤਵਪੂਰਨ ਜਾਣਕਾਰੀ ਹੈ ਤਾਂ ਉਹ ਏਜੰਸੀ ਨਾਲ ਜ਼ਰੂਰ ਸਾਂਝੀ ਕਰੇ। ਇਸ ਸਬੰਧੀ ਜਾਣਕਾਰੀ ਦੇਣ ਲਈ ਐਨਆਈਏ ਨੇ ਫੋਨ ਨੰਬਰ ਅਤੇ ਈਮੇਲ ਆਈਡੀ ਵੀ ਜਾਰੀ ਕਰ ਦਿੱਤੀ। ਏਜੰਸੀ ਨੇ ਇਨ੍ਹਾਂ ਲੋਕਾਂ ਬਾਰੇ ਜਾਣਕਾਰੀ ਸਾਂਝੀ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਪਛਾਣ ਗੁਪਤ ਰੱਖਣ ਦਾ ਵੀ ਵਾਅਦਾ ਕੀਤਾ ਹੈ।


ਸੈਨ ਫਰਾਂਸਿਸਕੋ ਵਿੱਚ ਭਾਰਤੀ ਵਣਜ ਦੂਤਾਵਾਸ ’ਤੇ ਇਸੇ ਸਾਲ 18 ਅਤੇ 19 ਮਾਰਚ ਦੀ ਦਰਮਿਆਨ ਰਾਤ ਹਮਲਾ ਹੋਇਆ ਸੀ। ਕੁਝ ਖਾਲਿਸਤਾਨੀ ਸਮਰਥਕ ਦੂਤਾਵਾਸ ਵਿੱਚ ਦਾਖਲ ਹੋ ਗਏ ਸੀ ਅਤੇ ਉਨ੍ਹਾਂ ਨੇ ਉੱਥੇ ਤੋੜਭੰਨ ਕਰਨ ਦੇ ਨਾਲ ਹੀ ਆਪਣਾ ਝੰਡਾ ਵੀ ਲਗਾ ਦਿੱਤਾ ਸੀ। ਇਮਾਰਤ ਨੂੰ ਵੀ ਨੁਕਸਾਨ ਪਹੁੰਚਾਏ ਜਾਣ ਦੀਆਂ ਖ਼ਬਰਾਂ ਆਈਆਂ ਸੀ।


ਇਸ ਮਾਮਲੇ ਵਿੱਚ ਐਨਆਈਏ ਨੇ 16 ਜੂਨ 2023 ਨੂੰ ਕਾਰਵਾਈ ਕਰਦੇ ਹੋਏ ਆਈਪੀਸੀ ਦੀ ਧਾਰਾ 109, 120-ਬੀ, 147, 148, 149, 323, 436, 448 ਅਤੇ 452, ਯੂਏ (ਪੀ) ਐਕਟ ਦੀ ਧਾਰਾ 13 ਆਦਿ ਦੇ ਤਹਿਤ ਮਾਮਲਾ ਦਰਜ ਕਰਨ ਮਗਰੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਉਕਤ ਮਾਮਲੇ ਦੀ ਜਾਂਚ ਲਈ ਐਨਆਈਏ ਦੀ ਟੀਮ ਨੇ ਅਗਸਤ ਮਹੀਨੇ ਵਿੱਚ ਸੈਨ ਫਰਾਂਸਿਸਕੋ ਦਾ ਦੌਰਾ ਵੀ ਕੀਤਾ ਸੀ।


ਸੋ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਹੁਣ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਹਮਲਾ ਕਰਨ ਵਾਲੇ 10 ਲੋਕਾਂ ਦੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ ਅਤੇ ਉਨ੍ਹਾਂ ਦੀ ਪਛਾਣ ਲਈ ਲੋਕਾਂ ਕੋਲੋਂ ਮਦਦ ਦੀ ਮੰਗ ਕੀਤੀ ਹੈ।


ਦੱਸ ਦੇਈਏ ਕਿ ਬੀਤੇ ਦਿਨ ਐਨਆਈਏ ਨੇ 43 ਲੋਕਾਂ ਦੀ ਸੂਚੀ ਵੀ ਜਾਰੀ ਕੀਤੀ ਸੀ, ਜਿਸ ਵਿੱਚ ਕੈਨੇਡਾ ਫਰਾਰ ਹੋਏ ਗੈਂਗਸਟਰ ਅਤੇ ਹੋਰ ਕਈ ਮੁਲਜ਼ਮ ਸ਼ਾਮਲ ਹਨ।

Next Story
ਤਾਜ਼ਾ ਖਬਰਾਂ
Share it