Begin typing your search above and press return to search.

ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ, 25 ਨਵੰਬਰ, ਨਿਰਮਲ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸੌਂਪੀ ਗਈ ਹੈ। […]

Sikh pilgrims left for Pakistan
X

Editor EditorBy : Editor Editor

  |  25 Nov 2023 8:03 AM IST

  • whatsapp
  • Telegram


ਅੰਮ੍ਰਿਤਸਰ, 25 ਨਵੰਬਰ, ਨਿਰਮਲ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸੌਂਪੀ ਗਈ ਹੈ।

ਉਨ੍ਹਾਂ ਨਾਲ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਸ. ਰਣਜੀਤ ਸਿੰਘ, ਜਨਰਲ ਪ੍ਰਬੰਧਕ ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ ਅਤੇ ਇੰਚਾਰਜ ਮਲਕੀਤ ਸਿੰਘ ਬਹਿੜਵਾਲ ਗਏ ਹਨ। ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਅਤੇ ਸਕੱਤਰ ਸ. ਪ੍ਰਤਾਪ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।

Next Story
ਤਾਜ਼ਾ ਖਬਰਾਂ
Share it