Begin typing your search above and press return to search.

ਰਵਨੀਤ ਬਿੱਟੂ ਲਈ ਵੋਟਾਂ ਮੰਗਣਗੇ ਕੇਂਦਰੀ ਮੰਤਰੀ ਪੀਯੂਸ਼ ਗੋਇਲ

ਲੁਧਿਆਣਾ, 29 ਮਈ, ਨਿਰਮਲ : ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਲਗਾਤਾਰ ਜਾਰੀ ਹੈ। ਪੰਜਾਬ ਵਿਚ ਲੋਕ ਸਭਾ ਲਈ ਵੋਟਿੰਗ ਇੱਕ ਜੂਨ ਨੂੰ ਹੋਵੇਗੀ। ਇਸੇ ਤਰ੍ਹਾਂ ਅੱਜ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਲੁਧਿਆਣਾ ਤੋਂ ਬੀਜੇਪੀ ਦੇ ਉਮੀਦਵਾਰ ਰਵਨੀਤ ਬਿੱਟੂ ਲਈ ਵੋਟਾਂ ਮੰਗਣਗੇ। ਤੁਹਾਨੂੰ ਦੱਸ ਦੇਈਏ ਕਿ ਪੀਯੂਸ਼ ਗੋਇਲ ਦੀ 40 ਸਾਲਾਂ ਦੀ ਰਾਜਨੀਤੀ ਵਿੱਚ […]

ਰਵਨੀਤ ਬਿੱਟੂ ਲਈ ਵੋਟਾਂ ਮੰਗਣਗੇ ਕੇਂਦਰੀ ਮੰਤਰੀ ਪੀਯੂਸ਼ ਗੋਇਲ
X

Editor EditorBy : Editor Editor

  |  29 May 2024 6:06 AM IST

  • whatsapp
  • Telegram


ਲੁਧਿਆਣਾ, 29 ਮਈ, ਨਿਰਮਲ : ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਲਗਾਤਾਰ ਜਾਰੀ ਹੈ। ਪੰਜਾਬ ਵਿਚ ਲੋਕ ਸਭਾ ਲਈ ਵੋਟਿੰਗ ਇੱਕ ਜੂਨ ਨੂੰ ਹੋਵੇਗੀ। ਇਸੇ ਤਰ੍ਹਾਂ ਅੱਜ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਲੁਧਿਆਣਾ ਤੋਂ ਬੀਜੇਪੀ ਦੇ ਉਮੀਦਵਾਰ ਰਵਨੀਤ ਬਿੱਟੂ ਲਈ ਵੋਟਾਂ ਮੰਗਣਗੇ।

ਤੁਹਾਨੂੰ ਦੱਸ ਦੇਈਏ ਕਿ ਪੀਯੂਸ਼ ਗੋਇਲ ਦੀ 40 ਸਾਲਾਂ ਦੀ ਰਾਜਨੀਤੀ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਉਹ ਖੁਦ ਲੋਕ ਸਭਾ ਚੋਣ ਲੜ ਰਹੇ ਹਨ। ਭਾਜਪਾ ਨੇ ਉਨ੍ਹਾਂ ਨੂੰ ਮਹਾਰਾਸ਼ਟਰ ਦੀ ਮੁੰਬਈ ਉੱਤਰੀ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਮੁਕਾਬਲਾ ਕਾਂਗਰਸ ਦੇ ਭੂਸ਼ਣ ਪਾਟਿਲ ਨਾਲ ਹੈ।

ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਪਿਊਸ਼ ਗੋਇਲ ਅੱਜ ਲੁਧਿਆਣਾ ਆ ਰਹੇ ਹਨ। ਉਹ ਬਾਅਦ ਦੁਪਹਿਰ ਕਰੀਬ 2 ਵਜੇ ਸਨਅਤਕਾਰਾਂ ਨਾਲ ਮੀਟਿੰਗ ਵੀ ਕਰਨਗੇ। ਪੀਯੂਸ਼ ਪੱਤਰਕਾਰਾਂ ਨਾਲ ਵੀ ਗੱਲਬਾਤ ਕਰਨਗੇ। ਉਹ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਵਿਰੋਧੀਆਂ ਨੂੰ ਵੀ ਤਿੱਖਾ ਨਿਸ਼ਾਨਾ ਬਣਾਉਣਗੇ। ਪੀਯੂਸ਼ ਗੋਇਲ ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਲਈ ਚੋਣ ਪ੍ਰਚਾਰ ਕਰਨਗੇ।

ਤੁਹਾਨੂੰ ਦੱਸ ਦੇਈਏ ਕਿ ਪੀਯੂਸ਼ ਗੋਇਲ ਦੀ 40 ਸਾਲਾਂ ਦੀ ਰਾਜਨੀਤੀ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਉਹ ਖੁਦ ਲੋਕ ਸਭਾ ਚੋਣ ਲੜ ਰਹੇ ਹਨ। ਭਾਜਪਾ ਨੇ ਉਨ੍ਹਾਂ ਨੂੰ ਮਹਾਰਾਸ਼ਟਰ ਦੀ ਮੁੰਬਈ ਉੱਤਰੀ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਮੁਕਾਬਲਾ ਕਾਂਗਰਸ ਦੇ ਭੂਸ਼ਣ ਪਾਟਿਲ ਨਾਲ ਹੈ। ਇਸ ਸੀਟ ਤੇ 20 ਮਈ ਨੂੰ ਵੋਟਿੰਗ ਹੋਈ ਸੀ। ਪੀਯੂਸ਼ ਗੋਇਲ ਰਾਜ ਸਭਾ ਵਿੱਚ ਆਪਣਾ ਤੀਜਾ ਕਾਰਜਕਾਲ ਚਲਾ ਰਹੇ ਹਨ। ਸਦਨ ਦੇ ਨੇਤਾ ਦੀ ਜ਼ਿੰਮੇਵਾਰੀ ਹੁੰਦੀ ਹੈ।

ਕੁਝ ਦਿਨ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਗੋਇਲ ਨੇ ਕਿਹਾ ਸੀ ਕਿ ਉਹ ਪਹਿਲੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ ਪਰ ਉਹ ਘਬਰਾਉਣ ਵਾਲੇ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਨੂੰ ਉਨ੍ਹਾਂ ਦੇ ਖਿਲਾਫ ਕੋਈ ਉਮੀਦਵਾਰ ਨਹੀਂ ਮਿਲਿਆ, ਇਸ ਲਈ ਉਨ੍ਹਾਂ ਨੇ ਇੱਕ ਸਥਾਨਕ ਬਿਲਡਰ ਨੂੰ ਮੈਦਾਨ ਵਿੱਚ ਉਤਾਰਿਆ।

ਕਾਂਗਰਸ ਛੱਡ ਭਾਜਪਾ ਵਿੱਚ ਸ਼ਾਮਿਲ ਹੋਏ ਰਵਨੀਤ ਬਿੱਟੂ ਲਈ ਚੋਣ ਪ੍ਰਚਾਰ ਕਰਨ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਸਨ। ਉਹਨਾਂ ਨੇ ਲੁਧਿਆਣਾ ਦੇ ਲੋਕਾਂ ਨੂੰ ਰਵਨੀਤ ਬਿੱਟੂ ਦੇ ਹੱਕ ਵਿੱਚ ਵੋਟਿੰਗ ਕਰਨ ਦੀ ਅਪੀਲ ਕੀਤੀ ਸੀ। ਉੱਥੇ ਹੀ ਉਹਨਾਂ ਨੇ ਬਿੱਟੂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਬਾਰੇ ਬੋਲਦਿਆਂ ਕਿਹਾ ਕਿ ਉਹ ਬਿੱਟੂ ਨੂੰ ਵੱਡਾ ਬੰਦਾ ਬਣਾਉਣਗੇ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਚੋਣਾਂ ਮਗਰੋਂ ਭਾਜਪਾ ਬਿੱਟੂ ਨੂੰ ਕੋਈ ਵੱਡੀ ਜ਼ਿੰਮੇਦਾਰੀ ਸੌਂਪ ਸਕਦੀ ਹੈ।

Next Story
ਤਾਜ਼ਾ ਖਬਰਾਂ
Share it