ਮੁਹਾਲੀ ਦੇ ਪੀਜ਼ਾ ਸਟੋਰ ਵਿਚ ਲੱਗੀ ਭਿਆਨਕ ਅੱਗ
ਮੁਹਾਲੀ, 16 ਨਵੰਬਰ, ਨਿਰਮਲ : ਮੁਹਾਲੀ ਦੇ ਪੀਜ਼ਾ ਸਟੋਰ ਵਿਚ ਭਿਆਨਕ ਅੱਗ ਲੱਗੀ ਹੈ। ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ। ਅੱਗ ਨੂੰ ਬੁਝਾਉਣ ਲਈ ਸੁਸਾਇਟੀ ਵਲੋਂ ਲਗਾਏ ਗਏ ਉਪਕਰਣ ਨਹੀਂ ਚਲ ਸਕੇ। ਇਸ ਕਾਰਨ ਮੁਹਾਲੀ ਨਗਰ ਨਿਗਮ ਦੀ ਫਾਇਰ ਬ੍ਰਿਗੇਡ ਦੀ ਟੀਮ ਨੂੰ ਬੁਲਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀ ਟੀਮ […]
By : Editor Editor
ਮੁਹਾਲੀ, 16 ਨਵੰਬਰ, ਨਿਰਮਲ : ਮੁਹਾਲੀ ਦੇ ਪੀਜ਼ਾ ਸਟੋਰ ਵਿਚ ਭਿਆਨਕ ਅੱਗ ਲੱਗੀ ਹੈ।
ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ। ਅੱਗ ਨੂੰ ਬੁਝਾਉਣ ਲਈ ਸੁਸਾਇਟੀ ਵਲੋਂ ਲਗਾਏ ਗਏ ਉਪਕਰਣ ਨਹੀਂ ਚਲ ਸਕੇ। ਇਸ ਕਾਰਨ ਮੁਹਾਲੀ ਨਗਰ ਨਿਗਮ ਦੀ ਫਾਇਰ ਬ੍ਰਿਗੇਡ ਦੀ ਟੀਮ ਨੂੰ ਬੁਲਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ਵਿਚ ਅਜੇ ਤੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਮੌਜੂਦ ਹੈ। ਜੋ ਕਿ ਅੱਗ ਨੂੰ ਬੁਝਾਉਦ ਦੀ ਕੋਸ਼ਿਸ਼ ਕਰ ਰਹੀ ਹੈ।