ਕੈਨੇਡਾ ’ਚ 3 ਤੋਂ 6 ਲੱਖ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਪੱਕਾ ਕਰਨ ਦੀ ਯੋਜਨਾ
ਟੋਰਾਂਟੋ,15 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਨਾਜਾਇਜ਼ ਤਰੀਕੇ ਨਾਲ ਰਹਿ ਰਹੇ ਲੱਖਾਂ ਪ੍ਰਵਾਸੀਆਂ ਵਿਚੋਂ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਪੱਕਾ ਕੀਤਾ ਜਾ ਸਕਦਾ ਹੈ ਜੋ ਕਾਨੂੰਨੀ ਤਰੀਕੇ ਨਾਲ ਮੁਲਕ ਵਿਚ ਦਾਖਲ ਹੋਏ ਪਰ ਵੀਜ਼ਾ ਖ਼ਤਮ ਹੋਣ ਮਗਰੋਂ ਵਾਪਸੀ ਨਾ ਕੀਤੀ। ‘ਦਾ ਗਲੋਬ ਐਂਡ ਮੇਲ’ ਦੀ ਰਿਪੋਰਟ ਮੁਤਾਬਕ ਇਸ ਵੇਲੇ ਤਕਰੀਬਨ 3 ਲੱਖ ਤੋਂ 6 […]
By : Editor Editor
ਟੋਰਾਂਟੋ,15 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਨਾਜਾਇਜ਼ ਤਰੀਕੇ ਨਾਲ ਰਹਿ ਰਹੇ ਲੱਖਾਂ ਪ੍ਰਵਾਸੀਆਂ ਵਿਚੋਂ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਪੱਕਾ ਕੀਤਾ ਜਾ ਸਕਦਾ ਹੈ ਜੋ ਕਾਨੂੰਨੀ ਤਰੀਕੇ ਨਾਲ ਮੁਲਕ ਵਿਚ ਦਾਖਲ ਹੋਏ ਪਰ ਵੀਜ਼ਾ ਖ਼ਤਮ ਹੋਣ ਮਗਰੋਂ ਵਾਪਸੀ ਨਾ ਕੀਤੀ। ‘ਦਾ ਗਲੋਬ ਐਂਡ ਮੇਲ’ ਦੀ ਰਿਪੋਰਟ ਮੁਤਾਬਕ ਇਸ ਵੇਲੇ ਤਕਰੀਬਨ 3 ਲੱਖ ਤੋਂ 6 ਲੱਖ ਪ੍ਰਵਾਸੀ ਗੈਰਕਾਨੂੰਨੀ ਤਰੀਕੇ ਨਾਲ ਕੈਨੇਡਾ ਵਿਚ ਮੌਜੂਦ ਹਨ ਜਿਨ੍ਹਾਂ ਵਿਚੋਂ ਜ਼ਿਆਦਾਤਰ ਉਪਰ ਡਿਪੋਰਟੇਸ਼ਨ ਦਾ ਖਤਰਾ ਮੰਡਰਾਅ ਰਿਹਾ ਹੈ। ਪਰ ਇੰਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਦਾ ਕਹਿਣਾ ਹੈ ਕਿ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਪੱਕਾ ਕਰਨ ਦੀ ਯੋਜਨਾ ਬਸੰਤ ਰੁੱਤ ਤੋਂ ਪਹਿਲਾਂ ਆਉਣੀ ਸੰਭਵ ਨਹੀਂ। ਇੰਮੀਗ੍ਰੇਸ਼ਨ ਮੰਤਰੀ ਨੇ ਇਹ ਵੀ ਕਿਹਾ ਹਰ ਗੈਰਕਾਨੂੰਨੀ ਪ੍ਰਵਾਸੀ ਨੂੰ ਪੱਕਾ ਨਹੀਂ ਕੀਤਾ ਜਾਵੇਗਾ, ਖਾਸ ਤੌਰ ’ਤੇ ਉਨ੍ਹਾਂ ਨੂੰ ਬਿਲਕੁਲ ਨਹੀਂ ਜੋ ਹਾਲ ਹੀ ਵਿਚ ਕੈਨੇਡਾ ਪੁੱਜੇ। ‘ਦਾ ਗਲੋਬ ਐਂਡ ਮੇਲ’ ਦੀ ਰਿਪੋਰਟ ਕਹਿੰਦੀ ਹੈ ਕਿ ਮਾਰਕ ਮਿਲਰ ਵੱਲੋਂ ਬਸੰਤ ਰੁੱਤ ਵਿਚ ਗੈਰਕਾਨੂੰਨੀ ਪ੍ਰਵਾਸੀਆਂ ਬਾਰੇ ਤਜਵੀਜ਼ ਫੈਡਰਲ ਕੈਬਨਿਟ ਵਿਚ ਪੇਸ਼ ਕੀਤੀ ਜਾਵੇਗੀ ਅਤੇ ਫੈਸਲਾ ਸਰਬਸੰਮਤੀ ਨਾਲ ਹੀ ਹੋਵੇਗਾ।