Begin typing your search above and press return to search.

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: 'ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ 'ਚ ਭਾਜਪਾ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਨੂੰ ਸਿਖਰਾਂ ਉੱਤੇ ਪਹੁੰਚਾਉਣ ਲਈ ਜਲਦ ਪਹੁੰਚ ਰਹੇ ਹਨ। ਪੀਐੱਮ ਮੋਦੀ ਦੀਆਂ ਚੋਣ ਰੈਲੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਭਾਜਪਾ ਦੇ ਸੂਬਾ ਮਹਾਂਮੰਤਰੀ ਰਾਕੇਸ਼ ਰਠੌਰ ਨੇ […]

Pm modi rally surguja Chhattisgarh
X

Pm modi rally surguja Chhattisgarh

Editor EditorBy : Editor Editor

  |  19 May 2024 12:22 PM IST

  • whatsapp
  • Telegram

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: 'ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ 'ਚ ਭਾਜਪਾ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਨੂੰ ਸਿਖਰਾਂ ਉੱਤੇ ਪਹੁੰਚਾਉਣ ਲਈ ਜਲਦ ਪਹੁੰਚ ਰਹੇ ਹਨ। ਪੀਐੱਮ ਮੋਦੀ ਦੀਆਂ ਚੋਣ ਰੈਲੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਭਾਜਪਾ ਦੇ ਸੂਬਾ ਮਹਾਂਮੰਤਰੀ ਰਾਕੇਸ਼ ਰਠੌਰ ਨੇ ਇੱਕ ਪ੍ਰੈਸ ਨੋਟ ਰਾਹੀ ਦਿੱਤੀ। ਰਠੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ 'ਚ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। 23 ਮਈ ਨੂੰ ਪਟਿਆਲਾ 'ਚ ਪ੍ਰਨੀਤ ਕੌਰ ਤੇ ਪੂਰੇ ਮਾਲਵਾ ਬੈਲਟ ਦੇ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਬਾਅਦ ਦੁਪਹਿਰ ਪਲੇਠੀ ਚੋਣ ਰੈਲੀ ਹੋਵੇਗੀ, ਜਿਸ ਦੌਰਾਨ ਪੀਐੱਮ ਮੋਦੀ ਸੰਬੋਧਨ ਕਰਨਗੇ।ਇਸੇ ਤਰ੍ਹਾਂ 24 ਮਈ ਨੂੰ ਗੁਰਦਾਸਪੁਰ ਵਿਖੇ ਬਾਅਦ ਦੁਪਹਿਰ ਪਹਲੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਤੇ ਮਾਝੇ ਦੇ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਵਿਚਾਰ ਪ੍ਰਗਟ ਕਰਨਗੇ।

ਇਹ ਵੀ ਪੜ੍ਹੋ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ।ਉਨ੍ਹਾਂ ਦੱਸਿਆ ਕਿ ਵੋਟਰ ਇਨ੍ਹਾਂ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਏ ਐਫੀਡੈਬਿਟ ਮੋਬਾਈਲ ਦੇ ਕੇਵਾਈਸੀ ਐਪ ਉੱਤੇ ਦੇਖ ਸਕਦੇ ਹਨ।

ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 14 ਆਜ਼ਾਦ ਉਮੀਦਵਾਰ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ 18 ਹੈ। ਉੱਥੇ ਹੀ ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 18 ਆਜ਼ਾਦ ਉਮੀਦਵਾਰ ਹਨ।

ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ ਆਜ਼ਾਦ ਉਮੀਦਵਾਰਾਂ ਦੀ ਗਿਣਤੀ 4 ਹੈ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 13 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 26 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 7 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 12 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਆਜ਼ਾਦ ਉਮੀਦਵਾਰ ਸ਼ਾਮਲ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 9 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 15 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ। ਸਿਬਿਨ ਸੀ ਨੇ ਦੱਸਿਆ ਕਿ ਚੋਣ ਤਿਆਰੀਆਂ ਅੰਤਿਮ ਪੜਾਅ ਉੱਤੇ ਹਨ ਅਤੇ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

Next Story
ਤਾਜ਼ਾ ਖਬਰਾਂ
Share it