ਪੀਐਮ ਦੀ ਸੁਰੱਖਿਆ ਮਾਮਲਾ : ਐਸਪੀ ਤੋਂ ਬਾਅਦ ਦੋ ਡੀਐਸਪੀ, ਤਿੰਨ ਇੰਸਪੈਕਟਰ ਅਤੇ ਏਐਸਆਈ ਮੁਅੱਤਲ
ਅੰਮ੍ਰਿਤਸਰ, 26 ਨਵੰਬਰ, ਨਿਰਮਲ : ਪੰਜਾਬ ਸਰਕਾਰ ਨੇ ਜਨਵਰੀ 2022 ਵਿੱਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ। ਫ਼ਿਰੋਜ਼ਪੁਰ ਦੇ ਤਤਕਾਲੀ ਐਸਪੀ ਅਪਰੇਸ਼ਨ ਗੁਰਬਿੰਦਰ ਸਿੰਘ ਨੂੰ ਮੁਅੱਤਲ ਕਰਨ ਤੋਂ ਬਾਅਦ ਛੇ ਹੋਰ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। […]
By : Editor Editor
ਅੰਮ੍ਰਿਤਸਰ, 26 ਨਵੰਬਰ, ਨਿਰਮਲ : ਪੰਜਾਬ ਸਰਕਾਰ ਨੇ ਜਨਵਰੀ 2022 ਵਿੱਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ। ਫ਼ਿਰੋਜ਼ਪੁਰ ਦੇ ਤਤਕਾਲੀ ਐਸਪੀ ਅਪਰੇਸ਼ਨ ਗੁਰਬਿੰਦਰ ਸਿੰਘ ਨੂੰ ਮੁਅੱਤਲ ਕਰਨ ਤੋਂ ਬਾਅਦ ਛੇ ਹੋਰ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਗੁਰਬਿੰਦਰ ਸਿੰਘ ਨੂੰ ਡਿਊਟੀ ਵਿੱਚ ਅਣਗਹਿਲੀ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਉਹ ਇਸ ਵੇਲੇ ਬਠਿੰਡਾ ਵਿੱਚ ਐਸਪੀ ਵਜੋਂ ਤਾਇਨਾਤ ਸਨ। ਸਰਕਾਰ ਨੇ ਇਹ ਕਾਰਵਾਈ 18 ਅਕਤੂਬਰ 2023 ਨੂੰ ਭੇਜੀ ਡੀਜੀਪੀ ਰਿਪੋਰਟ ਦੇ ਆਧਾਰ ’ਤੇ ਕੀਤੀ ਹੈ। ਗੁਰਬਿੰਦਰ ਸਿੰਘ ਤੋਂ ਇਲਾਵਾ ਡੀਐਸਪੀ ਪਰਸਨ ਸਿੰਘ, ਡੀਐਸਪੀ ਜਗਦੀਸ਼ ਕੁਮਾਰ, ਇੰਸਪੈਕਟਰ ਤੇਜਿੰਦਰ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ, ਇੰਸਪੈਕਟਰ ਜਤਿੰਦਰ ਸਿੰਘ ਅਤੇ ਏਐਸਆਈ ਰਾਕੇਸ਼ ਕੁਮਾਰ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।
5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰੋਜ਼ਪੁਰ ਦੇ ਦੌਰੇ ’ਤੇ ਸਨ। ਉਨ੍ਹਾਂ ਨੇ ਹੁਸੈਨੀਵਾਲਾ ਜਾਣਾ ਸੀ। ਭਾਰੀ ਬਰਸਾਤ ਕਾਰਨ ਪ੍ਰਧਾਨ ਮੰਤਰੀ ਸੜਕ ਰਾਹੀਂ ਉਥੋਂ ਜਾ ਰਹੇ ਸਨ ਪਰ ਇਸ ਦੌਰਾਨ ਹੁਸੈਨੀਵਾਲਾ ਤੋਂ 30 ਕਿਲੋਮੀਟਰ ਪਹਿਲਾਂ ਰਸਤੇ ਵਿੱਚ ਹੀ ਪ੍ਰਦਰਸ਼ਨਕਾਰੀ ਆ ਗਏ ਸਨ। ਇਸ ਕਾਰਨ ਪ੍ਰਧਾਨ ਮੰਤਰੀ ਦਾ ਕਾਫਲਾ ਬੇਹੱਦ ਅਸੁਰੱਖਿਅਤ ਇਲਾਕੇ ਤਲਵੰਡੀ ਭਾਈ-ਫ਼ਿਰੋਜ਼ਪੁਰ ਹਾਈਵੇਅ ’ਤੇ ਫਲਾਈਓਵਰ ’ਤੇ ਕਰੀਬ 20 ਮਿੰਟ ਤੱਕ ਫਸਿਆ ਰਿਹਾ। ਇੱਥੋਂ ਪਾਕਿਸਤਾਨ ਬਾਰਡਰ ਦੀ ਦੂਰੀ ਸਿਰਫ਼ 10 ਕਿਲੋਮੀਟਰ ਸੀ।