Begin typing your search above and press return to search.

ਪੁਲਿਸ ਨੇ ਗੈਂਗਸਟਰ ਦਾ ਪਿਤਾ ਵੀ ਕੀਤਾ ਗ੍ਰਿਫਤਾਰ

ਰਾਜਪੁਰਾ, 19 ਦਸੰਬਰ, ਨਿਰਮਲ : ਮੋਹਾਲੀ ਪੁਲਸ ਵੱਲੋਂ ਐਨਕਾਊਂਟਰ ਦੌਰਾਨ ਫੜੇ ਗਏ ਗੈਂਗਸਟਰ ਪਰਮਵੀਰ ਸਿੰਘ ਪ੍ਰਿੰਸ ਦੇ ਪਿਤਾ ਡਾ: ਹਰਪਾਲ ਸਿੰਘ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹਰਪਾਲ ਸਿੰਘ ਨੂੰ ਰਾਜਪੁਰਾ ਸਿਟੀ ਥਾਣੇ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਜਿਸ ਤੇ ਪੁਲਿਸ ਨੂੰ ਝੂਠੀ ਸੂਚਨਾ ਦੇ ਕੇ ਪੁਲਿਸ ਦੀ ਡਿਊਟੀ ਵਿਚ ਵਿਘਨ ਪਾਉਣ […]

ਪੁਲਿਸ ਨੇ ਗੈਂਗਸਟਰ ਦਾ ਪਿਤਾ ਵੀ ਕੀਤਾ ਗ੍ਰਿਫਤਾਰ
X

Editor EditorBy : Editor Editor

  |  19 Dec 2023 4:53 AM IST

  • whatsapp
  • Telegram


ਰਾਜਪੁਰਾ, 19 ਦਸੰਬਰ, ਨਿਰਮਲ : ਮੋਹਾਲੀ ਪੁਲਸ ਵੱਲੋਂ ਐਨਕਾਊਂਟਰ ਦੌਰਾਨ ਫੜੇ ਗਏ ਗੈਂਗਸਟਰ ਪਰਮਵੀਰ ਸਿੰਘ ਪ੍ਰਿੰਸ ਦੇ ਪਿਤਾ ਡਾ: ਹਰਪਾਲ ਸਿੰਘ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹਰਪਾਲ ਸਿੰਘ ਨੂੰ ਰਾਜਪੁਰਾ ਸਿਟੀ ਥਾਣੇ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਜਿਸ ਤੇ ਪੁਲਿਸ ਨੂੰ ਝੂਠੀ ਸੂਚਨਾ ਦੇ ਕੇ ਪੁਲਿਸ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ‘ਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੁਲਸ ਨੇ ਹਰਪਾਲ ਸਿੰਘ ਤੋਂ ਇਲਾਵਾ ਉਸ ਦੇ ਲੜਕੇ ਗੈਂਗਸਟਰ ਪਰਮਵੀਰ ਸਿੰਘ ਪ੍ਰਿੰਸ, ਉਸ ਦੇ ਰਿਸ਼ਤੇਦਾਰ ਕਰਮਜੀਤ ਸਿੰਘ ਵਾਸੀ ਕੁਰੂਕਸ਼ੇਤਰ ਹਰਿਆਣਾ ਅਤੇ ਹਰਪ੍ਰੀਤ ਸਿੰਘ ਵਾਸੀ ਪਿੰਡ ਸੈਫਦੀਪੁਰ ਨੂੰ ਮੁਲਜ਼ਮ ਬਣਾਇਆ ਹੈ। ਸਿਟੀ ਰਾਜਪੁਰਾ ਪੁਲਸ ਨੇ ਹਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਹੈ। ਦਰਜ ਕਰਵਾਈ ਗਈ ਐਫਆਈਆਰ ਅਨੁਸਾਰ ਪਰਮਵੀਰ ਸਿੰਘ ਪ੍ਰਿੰਸ ਦੀਆਂ ਅਪਰਾਧਿਕ ਗਤੀਵਿਧੀਆਂ ਬਾਰੇ ਉਸ ਦੇ ਪਿਤਾ ਡਾਕਟਰ ਹਰਪਾਲ ਸਿੰਘ ਨੂੰ ਸੁਰਾਗ ਮਿਲਿਆ ਸੀ। ਪੁਲਿਸ ਤੋਂ ਬਚਣ ਲਈ ਇਹਨਾਂ ਲੋਕਾਂ ਨੇ ਗੈਂਗਸਟਰ ਪ੍ਰਿੰਸ ਦੇ ਅਗਵਾ ਹੋਣ ਦੀ ਝੂਠੀ ਕਹਾਣੀ ਰਚੀ ਅਤੇ ਪੁਲਿਸ ਨੂੰ ਸ਼ਿਕਾਇਤ ਕੀਤੀ। ਸ਼ਿਕਾਇਤ ਵਿੱਚ ਹਰਪਾਲ ਸਿੰਘ ਵੱਲੋਂ ਫਿਰੌਤੀ ਮੰਗਣ ਵਾਲੇ ਸੁਨੇਹੇ ਆਉਣ ਦਾ ਵੀ ਜ਼ਿਕਰ ਕੀਤਾ ਗਿਆ ਸੀ। ਪ੍ਰਿੰਸ ਨੂੰ ਮੋਹਾਲੀ ਪੁਲਿਸ ਨੇ ਫੜਦੇ ਹੀ ਇਸ ਝੂਠ ਦਾ ਪਰਦਾਫਾਸ਼ ਕੀਤਾ। ਕਿਉਂਕਿ ਇਨ੍ਹਾਂ ਵਿਅਕਤੀਆਂ ਨੇ ਪੁਲੀਸ ਸੁਰੱਖਿਆ ਲੈਣ ਲਈ ਥਾਣਾ ਸਿਟੀ ਰਾਜਪੁਰਾ ਵਿੱਚ ਝੂਠੀ ਸ਼ਿਕਾਇਤ ਦਰਜ ਕਰਵਾਈ ਸੀ। ਗੈਂਗਸਟਰ ਪਰਮਵੀਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੇ ਪਿਤਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਉਸ ਦਾ ਪੁੱਤਰ ਬੇਕਸੂਰ ਹੈ। ਥਾਣਾ ਸਿਟੀ ਰਾਜਪੁਰਾ ਦੇ ਐਸਐਚਓ ਪ੍ਰਿੰਸਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਪੁਲਿਸ ਰਿਮਾਂਡ ਤੇ ਲੈ ਕੇ ਜਾਣਕਾਰੀ ਹਾਸਲ ਕਰਾਂਗੇ।

Next Story
ਤਾਜ਼ਾ ਖਬਰਾਂ
Share it