ਪੁਲਿਸ ਨੇ 4 ਕਿੱਲੋਂ ICE ਡਰੱਗ, 1 ਕਿੱਲੋ ਹੈਰੋਇਨ ਸਮੇਤ 2 ਤਸਕਰ ਕੀਤੇ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 3 ਮਈ, ਪਰਦੀਪ ਸਿੰਘ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ […]
By : Editor Editor
ਚੰਡੀਗੜ੍ਹ/ਅੰਮ੍ਰਿਤਸਰ, 3 ਮਈ, ਪਰਦੀਪ ਸਿੰਘ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਕੱਕੜ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ (ਸੀ.ਆਈ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਕਿ ਮੁਲਜ਼ਮ ਅਵਤਾਰ ਸਿੰਘ ਨੇ ਅਜਨਾਲਾ ਦੇ ਪਿੰਡ ਭਿੰਡੀ ਸੈਦਾਂ ਤੋਂ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ ਅਤੇ ਇਸ ਖੇਪ ਨੂੰ ਛੇਹਰਟਾ ਦੇ ਸ਼ੇਰ ਸ਼ਾਹ ਸੂਰੀ ਰੋਡ ਸਥਿਤ ਹਰਗੋਬਿੰਦ ਐਵੀਨਿਊ ਨੇੜੇ ਪਹੁੰਚਾਉਣ ਜਾ ਰਿਹਾ ਹੈ।
ਇਸ ਤੇ ਤਰੁੰਤ ਕਾਰਵਾਈ ਕਰਦਿਆਂ ਡੀ.ਐਸ.ਪੀ. ਸੀ.ਆਈ ਬਲਬੀਰ ਸਿੰਘ ਦੀ ਅਗਵਾਈ ਵਿੱਚ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਨਿਰਧਾਰਿਤ ਸਥਾਨ ’ਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ’ਚੋਂ 4 ਕਿਲੋ ਆਈ.ਸੀ.ਈ. ਡਰੱਗ ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ।
ਡੀਜੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਅਵਤਾਰ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਸੀ।
ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੀਆਂ -ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਐਫ.ਆਈ.ਆਰ. ਨੰਬਰ 26 ਮਿਤੀ 02.05.2024 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 22 ਅਤੇ 29 ਤਹਿਤ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਅਵਤਾਰ ਸਿੰਘ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲੀਸ ਉਸ ਦੇ ਰਿਮਾਂਡ ਲਈ ਮੰਗ ਕਰੇਗੀ ਤਾਂ ਜੋ ਨਸ਼ਿਆਂ ਦੇ ਇਸ ਕਾਰੋਬਾਰ ਵਿੱਚ ਸ਼ਾਮਲ ਉਸ ਦੇ ਹੋਰਨਾਂ ਸਾਥੀਆਂ ਬਾਰੇ ਵੀ ਅਹਿਮ ਜਾਣਕਾਰੀ ਜੁਟਾਈ ਜਾ ਸਕੇ।
ਇਹ ਵੀ ਪੜ੍ਹੋ:-
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ 1 ਜੂਨ ਨੂੰ ਸੰਗਰੂਰ ਵਾਸੀ ਇਹ ਫੈਸਲਾ ਕਰ ਦੇਣਗੇ ਕਿ ਅਗਲੇ 5 ਸਾਲ ਉਨ੍ਹਾਂ ਸੰਗਰੂਰ ਵਿੱਚ ਰਹਿ ਕੇ ਹੀ ਕੰਮ ਕਰਨੇ ਹਨ, ਕਿਸੇ ਵੀ ਕੰਮ ਲਈ ਹਲਕੇ ਤੋਂ ਬਾਹਰ ਨਹੀਂ ਜਾਣਾ। ਇਸ ਦੇ ਨਾਲ ਹੀ ਲੋਕ ਇਹ ਵੀ ਫੈਸਲਾ ਕਰ ਦੇਣਗੇ ਕਿ ਉਨ੍ਹਾਂ ਨੂੰ ਆਪਣੇ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ।
ਲਹਿਰਾਗਾਗਾ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ ਕਰਦਿਆਂ ਪਿੰਡਾਂ ਵਿੱਚ ਜੁੜੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਦੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬਾ ਵਾਸੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਾਮਿਸਾਲ ਕੰਮ ਕੀਤੇ। 43000 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ, 600 ਯੂਨਿਟ ਮੁਫਤ ਬਿਜਲੀ ਦੇਣ ਨਾਲ 90 ਫੀਸਦੀ ਤੋਂ ਵੱਧ ਲੋਕਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ। ਮੁਫਤ ਇਲਾਜ ਲਈ ਆਮ ਆਦਮੀ ਕਲੀਨਿਕ ਬਣੇ ਜਿੱਥੇ ਦਵਾਈਆਂ ਅਤੇ ਟੈਸਟ ਵੀ ਮੁਫਤ। ਚੰਗੀ ਪੜ੍ਹਾਈ ਲਈ ਸਕੂਲ ਆਫ ਐਮੀਨੈਂਸ ਮਿਲੇ। ਇਸ ਸਾਲ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਦਾ ਪੇਪਰ ਕਲੀਅਰ ਕੀਤਾ। ਪ੍ਰਾਈਵੇਟ ਥਰਮਲ ਪਲਾਂਟ ਸਰਕਾਰ ਨੇ ਖਰੀਦਿਆ। ਨੌਜਵਾਨਾਂ ਨੂੰ ਖੇਡਾਂ ਵਾਲੇ ਪਾਸੇ ਲਗਾਉਣ ਲਈ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂਆਤ ਹੋਈ ਅਤੇ ਦੋ ਸਾਲਾਂ ਵਿੱਚ 25 ਹਜ਼ਾਰ ਖਿਡਾਰੀਆਂ ਨੂੰ 75 ਕਰੋੜ ਰੁਪਏ ਦੇ ਇਨਾਮ ਵੰਡੇ।
ਮੀਤ ਹੇਅਰ ਨੇ ਵਿਰੋਧੀ ਉਮੀਦਵਾਰਾਂ ਉਤੇ ਵਿਅੰਗ ਕਰਦਿਆਂ ਕਿਹਾ ਕਿ ਸਾਰੇ ਬਾਹਰਲੇ ਖੇਤਰਾਂ ਤੋਂ ਆ ਕੇ ਸੰਗਰੂਰ ਚੋਣ ਲੜ ਰਹੇ ਹਨ। ਸੰਗਰੂਰ ਵਾਸੀਆਂ ਨੂੰ ਇਹ ਉਮੀਦਵਾਰ 1 ਜੂਨ ਤੋਂ ਬਾਅਦ ਸੰਗਰੂਰ ਵਿੱਚ ਨਹੀਂ ਲੱਭਣੇ। ਉਨ੍ਹਾਂ ਕਿਹਾ ਕਿ ਸਭ ਉਮੀਦਵਾਰ ਲੋਕ ਲੁਭਾਊ ਤੇ ਲੱਛੇਦਾਰ ਭਾਸ਼ਣ ਦੇਣ ਵਾਲੇ ਹਨ ਪਰ ਆਮ ਆਦਮੀ ਪਾਰਟੀ ਨੇ ਹੇਠਲੇ ਪੱਧਰ ਤੱਕ ਕੰਮ ਕੀਤਾ ਹੈ।
ਅੱਜ ਲਹਿਰਾਗਾਗਾ ਦੇ ਪਿੰਡਾਂ ਖਾਈ, ਲਹਿਲ ਖੁਰਦ, ਲਹਿਲ ਕਲਾਂ, ਬੱਲਰਾਂ, ਮੂਣਕ, ਰਾਮਪੁਰ ਗਨੋਟਾ, ਮਨਿਆਣਾ, ਬਿਸ਼ਨਪੁਰ ਖੋਖਰ, ਹਰੀਗੜ੍ਹ ਗੇਲਾਂ, ਬਾਹਮਨੀਵਾਲਾ, ਭੁਲੱਣ, ਗੁਲਾਹੜੀ, ਕਰੋਦਾ, ਚੱਠਾ ਗੋਬਿੰਦਪੁਰਾ ਵਿਖੇ ਹੋਏ ਭਰਵੇਂ ਇਕੱਠਾਂ ਵਿੱਚ ਸਥਾਨਕ ਐਮ.ਐਲ.ਏ. ਬਰਿੰਦਰ ਕੁਮਾਰ ਗੋਇਲ ਨੇ ਮੀਤ ਹੇਅਰ ਨੂੰ ਲਹਿਰਾ ਹਲਕੇ ਤੋਂ ਵੱਡੀ ਲੀਡ ਦਿਵਾਉਣ ਦਾ ਵਿਸ਼ਵਾਸ ਦਿਵਾਇਆ।