ਪੁਲਿਸ ਵਲੋਂ ਪੰਜ ਡਰੱਗ ਸਮੱਗਲਰ ਕਾਬੂ
ਅੰਮ੍ਰਿਤਸਰ, 31 ਜਨਵਰੀ, ਨਿਰਮਲ : ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐੱਸ ਦੀਆ ਹਦਾਇਤਾ ਪਰ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਏਰੀਆ ਵਿੱਚ ਹੈਰੋਇਨ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਸ੍ਰੀ ਹਰਪ੍ਰੀਤ ਸਿੰਘ ਮੰਡੇਰ, ਸ੍ਰੀ ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਇੰਸਪੈਕਟਰ ਅਮੋਲਕਦੀਪ ਸਿੰਘ, ਇੰਚਾਰਜ ਸੀਆਈਏ ਸਟਾਫ-1 […]
By : Editor Editor
ਅੰਮ੍ਰਿਤਸਰ, 31 ਜਨਵਰੀ, ਨਿਰਮਲ : ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐੱਸ ਦੀਆ ਹਦਾਇਤਾ ਪਰ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਏਰੀਆ ਵਿੱਚ ਹੈਰੋਇਨ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਸ੍ਰੀ ਹਰਪ੍ਰੀਤ ਸਿੰਘ ਮੰਡੇਰ, ਸ੍ਰੀ ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਇੰਸਪੈਕਟਰ ਅਮੋਲਕਦੀਪ ਸਿੰਘ, ਇੰਚਾਰਜ ਸੀਆਈਏ ਸਟਾਫ-1 ਸਮੇਤ ਪੁਲਿਸ ਪਾਰਟੀ ਨੂੰ ਉਸ ਵੇਲੇ ਸਫਲਤਾ ਮਿਲੀ ਜਦੋ ਗੁਪਤ ਸੂਚਨਾ ਦੇ ਅਧਾਰ ਤੇ ਯੋਜਨਾਬੰਦ ਤਰੀਕੇ ਨਾਲ ਦੋਸ਼ੀ ਹਰਮਨਜੀਤ ਸਿੰਘ ਉਰਫ ਹਰਮਨ ਪੁੱਤਰ ਸਰਵਨ ਸਿੰਘ ਵਾਸੀ ਪਿੰਡ ਧੁੰਨ ਢਾਹੇਵਾਲਾ, ਥਾਣਾ ਚੋਹਲਾ ਸਾਹਿਬ ਜਿਲ੍ਹਾ ਤਰਨਤਾਰਨ ਨੂੰ ਕਾਬੂ ਕਰਕੇ ਉਸ ਦੇ ਕਬਜ਼ਾ ਵਿੱਚੋ 02 ਕਿਲੋ ਹੈਰੋਇਨ, ਇੱਕ ਇਲੈਕਟ੍ਰਾਨਿਕ ਕੰਡਾ, ਇੱਕ ਲੱਖ, 25 ਹਜਾਰ ਰੁਪਏ ਡਰੱਗ ਮਨੀ ਸਮੇਤ ਇੱਕ ਆਈ-20 ਕਾਰ ਬਰਾਮਦ ਕਰਕੇ ਕੇਸ ਥਾਣਾ ਗੇਟ ਹਕੀਮਾ ਅੰਮ੍ਰਿਤਸਰ ਦਰਜ ਰਜਿਸਟਰ ਕੀਤਾ ਗਿਆ।
ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀ ਹਰਮਨਜੀਤ ਸਿੰਘ ਉਰਫ ਹਰਮਨ ਨੇ ਦੱਸਿਆ ਕਿ ਇਹ ਹੈਰੋਇਨ ਦੀ ਖੇਪ ਉਹ ਮਨਜੀਤ ਸਿੰਘ ਉਰਫ ਮੰਨਾ ਪੁੱਤਰ ਜਰਨੈਲ ਸਿੰਘ ਕੌਮ ਜੱਟ ਵਾਸੀ ਧੁੰਨ ਢਾਹੇਵਾਲਾ ਜਿਲ੍ਹਾ ਤਰਨਤਾਰਨ, ਹਾਲ ਵਾਸੀ ਮੁਹੱਲਾ ਹਰਗੋਬਿੰਦਪੁਰਾ, ਗੁਰੂ ਕੀ ਵਡਾਲੀ ਛੇਹਰਟਾ ਅੰਮਿਤ੍ਰਸਰ ਪਾਸੋ ਲੈ ਕੇ ਅੱਗੇ ਸਪਲਾਈ ਕਰਨ ਲਈ ਆਇਆ ਹੈ ਜੋ ਹਰਮਨਜੀਤ ਸਿੰਘ ਉਰਫ ਹਰਮਨ ਦੇ ਇੰਕਸ਼ਾਫ ਪਰ ਪੁਲਿਸ ਵੱਲੋਂ ਰੇਡ ਕਰਕੇ ਦੋਸ਼ੀ ਮਨਜੀਤ ਸਿੰਘ ਉੱਕਤ ਅਤੇ ਇਸ ਦੇ ਭਰਾ ਲਵਜੀਤ ਸਿੰਘ ਉਰਫ ਲਵ ਉਰਫ ਲੱਭਾ ਪੁੱਤਰ ਜਰਨੈਲ ਸਿੰਘ ਕੌਮ ਜੱਟ ਵਾਸੀ ਪਿੰਡ ਧੁੰਨ ਢਾਹੇਵਾਲਾ, ਥਾਣਾ ਚੋਹਲਾ ਸਾਹਿਬ ਜਿਲ੍ਹਾ ਤਰਨਤਾਰਨ, ਹਾਲ ਵਾਸੀ ਮੁਹੱਲਾ ਹਰਗੋਬਿੰਦਪੁਰਾ, ਗੁਰੂ ਕੀ ਵਡਾਲੀ ਛੇਹਰਟਾ ਅੰਮਿਤ੍ਰਸਰ ਅਤੇ ਇਹਨਾਂ ਦੇ ਇੱਕ ਹੋਰ ਸਾਥੀ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਧੁੰਨ ਢਾਹੇਵਾਲਾ, ਥਾਣਾ ਚੋਹਲਾ ਸਾਹਿਬ ਜਿਲ੍ਹਾ ਤਰਨਤਾਰਨ ਨੂੰ ਕਾਬੂ ਕਰਕੇ ਇਹਨਾਂ ਦੇ ਕਬਜਾ ਵਿੱਚੋ ਇੱਕ ਕਿੱਲੋ ਹੈਰੋਇਨ, ਇੱਕ ਫਾਰਚੂਨਰ ਗੱਡੀ, ਚਾਰ ਲੱਖ ਡਰੱਗ ਮਨੀ ਅਤੇ ਇੱਕ ਸਪਲੈਡਰ ਮੋਟਰਸਾਈਕਲ ਬਰਾਮਦ ਕਰਕੇ ਉਕਤ ਮੁਕੱਦਮਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ।
ਇਸ ਤੋ ਇਲਾਵਾ ਕੇਸ ਕੌਰ ਉਰਫ ਕੰਸੋ ਪਤਨੀ ਜੱਗਾ ਸਿੰਘ ਵਾਸੀ ਨੇੜੇ ਬਾਬਾ ਚੁੱਪ ਸ਼ਾਹ, ਗੁਰੂ ਕੀ ਵਡਾਲੀ, ਥਾਣਾ ਛੇਹਰਟਾ ਅੰਮਿਤ੍ਰਸਰ ਨੂੰ ਗ੍ਰਿਫਤਾਰ ਕਰਕੇ ਉਸ ਦੀ ਨਿਸ਼ਾਦੇਹੀ ਪਰ ਇੱਕ ਕਾਰ ਬਰਾਮਦ ਕੀਤੀ ਗਈ। ਦੋਸ਼ੀਆ ਨੂੰ ਮਾਨਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਇਹਨਾਂ ਦੇ ਬੈਕਵਰਡ/ਫਾਰਵਰਡ ਵਿਅਕਤੀਆਂ ਬਾਰੇ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹਨਾਂ ਪਾਸੋ ਹੋਰ ਵੀ ਕਈ ਖੁਲਾਸੇ ਹੋਣ ਦੀ ਆਸ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।