ਅੰਮ੍ਰਿਤਸਰ 'ਚ ਪੁਲਿਸ ਨੇ ਫੜਿਆ ਫਰਜ਼ੀ ਫ਼ੌਜੀ ਅਫ਼ਸਰ
ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਫਰਜ਼ੀ ਫੌਜੀ ਅਫਸਰ ਨੂੰ ਫੜਿਆ ਹੈ। ਮੁਲਜ਼ਮ ਮੇਜਰ ਰੈਂਕ ਦੀ ਵਰਦੀ ਪਾ ਕੇ ਅੰਮ੍ਰਿਤਸਰ ਦੇ ਗੋਲਬਾਗ ਇਲਾਕੇ ਵਿੱਚ ਘੁੰਮ ਰਿਹਾ ਸੀ। ਸਥਾਨਕ ਪੁਲਿਸ ਨੂੰ ਉਸ ਦੀਆਂ ਹਰਕਤਾਂ 'ਤੇ ਸ਼ੱਕ ਹੋਇਆ ਅਤੇ ਉਸ ਨੂੰ ਪੁੱਛਗਿੱਛ ਲਈ ਰੋਕਿਆ। ਪਹਿਲਾਂ ਤਾਂ ਮੁਲਜ਼ਮ ਨੇ ਆਪਣੀ ਪਛਾਣ ਮੇਜਰ ਵਜੋਂ ਦੱਸੀ ਪਰ ਸਖ਼ਤੀ ਨਾਲ ਪੁੱਛਣ ’ਤੇ ਮੁਲਜ਼ਮ ਨੇ ਆਪਣੀ […]
By : Editor (BS)
ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਫਰਜ਼ੀ ਫੌਜੀ ਅਫਸਰ ਨੂੰ ਫੜਿਆ ਹੈ। ਮੁਲਜ਼ਮ ਮੇਜਰ ਰੈਂਕ ਦੀ ਵਰਦੀ ਪਾ ਕੇ ਅੰਮ੍ਰਿਤਸਰ ਦੇ ਗੋਲਬਾਗ ਇਲਾਕੇ ਵਿੱਚ ਘੁੰਮ ਰਿਹਾ ਸੀ। ਸਥਾਨਕ ਪੁਲਿਸ ਨੂੰ ਉਸ ਦੀਆਂ ਹਰਕਤਾਂ 'ਤੇ ਸ਼ੱਕ ਹੋਇਆ ਅਤੇ ਉਸ ਨੂੰ ਪੁੱਛਗਿੱਛ ਲਈ ਰੋਕਿਆ। ਪਹਿਲਾਂ ਤਾਂ ਮੁਲਜ਼ਮ ਨੇ ਆਪਣੀ ਪਛਾਣ ਮੇਜਰ ਵਜੋਂ ਦੱਸੀ ਪਰ ਸਖ਼ਤੀ ਨਾਲ ਪੁੱਛਣ ’ਤੇ ਮੁਲਜ਼ਮ ਨੇ ਆਪਣੀ ਗ਼ਲਤੀ ਕਬੂਲੀ।
ਅੰਮ੍ਰਿਤਸਰ ਦੀ DSP ਸਿਟੀ ਪ੍ਰਗਿਆ ਜੈਨ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਚਿਕਨਾ ਵਾਸੀ ਸੰਦੀਪ ਸਿੰਘ ਵਜੋਂ ਹੋਈ ਹੈ। ਉਸ ਕੋਲੋਂ ਵਰਦੀਆਂ, ਪਛਾਣ ਪੱਤਰ ਅਤੇ ਮੈਡਲ ਮਿਲੇ ਹਨ। ਪੁਲਿਸ ਅਨੁਸਾਰ ਮੁਲਜ਼ਮਾਂ ਕੋਲੋਂ ਕਈ ਰੈਂਕ ਦੀਆਂ ਵਰਦੀਆਂ ਬਰਾਮਦ ਹੋਈਆਂ ਹਨ। ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਵਰਦੀਆਂ ਪਾ ਕੇ ਲੋਕਾਂ ’ਤੇ ਹਾਵੀ ਹੁੰਦਾ ਸੀ।
ਉਹ ਇਹ ਵਰਦੀਆਂ ਆਪਣੇ ਬੈਗ ਵਿੱਚ ਲੈ ਕੇ ਘੁੰਮ ਰਿਹਾ ਸੀ। ਫੜੇ ਜਾਣ ਤੋਂ ਬਾਅਦ ਜਦੋਂ ਦੋਸ਼ੀ ਨੂੰ ਫ਼ੌਜ ਵਿਚ ਆਪਣੀ ਹੋਂਦ ਸਾਬਤ ਕਰਨ ਲਈ ਕਿਹਾ ਗਿਆ ਤਾਂ ਉਹ ਇਹ ਦਿਖਾਉਣ ਵਿਚ ਅਸਮਰੱਥ ਰਿਹਾ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਆਧਾਰ ਕਾਰਡ, ਇੱਕ ਡਰਾਈਵਿੰਗ ਲਾਇਸੈਂਸ ਅਤੇ ਪੈਨ ਕਾਰਡ ਵੀ ਬਰਾਮਦ ਕੀਤਾ ਹੈ। ਫਿਲਹਾਲ ਪੁਲਿਸ ਨੇ ਉਸ ਦਾ ਮੋਬਾਇਲ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ ਹੈ। ਉਸ ਕੋਲੋਂ ਫੌਜ ਦੇ ਕੁਝ ਮੈਡਲ ਵੀ ਮਿਲੇ ਹਨ, ਜੋ ਫਰਜ਼ੀ ਹਨ।
ਇਹ ਖ਼ਬਰ ਵੀ ਪੜ੍ਹੋ
ਕੋਟਕਪੂਰਾ ਵਿਚ ਚੱਕੀ ਚਲਾਉਣ ਵਾਲੇ ਕਾਰੋਬਾਰੀ ਦੇ ਘਰ ਐਨਆਈਏ ਨੇ ਰੇਡ ਮਾਰੀ ਹੈ। ਐਨਆਈਏ ਨੇ ਮੋਗਾ ਵਿਚ ਵੀ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।ਫਰੀਦਕੋਟ ਦੇ ਕੋਟਕਪੂਰਾ ਵਿਚ ਮੰਗਲਵਾਰ ਸਵੇਰੇ ਐਨਆਈਏ ਦੀ ਟੀਮ ਨੇ ਕਾਰੋਬਾਰੀ ਦੇ ਘਰ ’ਤੇ ਛਾਪਾਮਾਰੀ ਕੀਤੀ। ਇਹ ਜਾਂਚ ਪਿਛਲੇ ਕਈ ਘੰਟੇ ਤੋਂ ਜਾਰੀ ਹੈ ਅਤੇ ਅਧਿਕਾਰੀਆਂ ਵਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।
ਦੱਸਦੇ ਚਲੀਏ ਕਿ ਮੰਗਲਵਾਰ ਸਵੇਰੇ ਲਗਭਗ ਛੇ ਵਜੇ ਐਨਆਈਏ ਦੀ ਟੀਮ ਵਲੋਂ ਕੋਟਕਪੂਰਾ ਦੇ ਕਾਰੋਬਾਰੀ ਨਰੇਸ਼ ਕੁਮਾਰ ਉਰਫ ਗੋਲਡੀ ਦੇ ਘਰ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਉਰਫ ਗੋਲਡੀ ਆਟਾ ਚੱਕੀ ਚਲਾਉਂਦਾ ਹੈ। ਹਾਲਾਂਕਿ ਅਧਿਕਾਰੀਆਂ ਦੁਆਰਾ ਇਸ ਦੇ ਬਾਰੇ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਲੇਕਿਨ ਸੂਤਰਾਂ ਅਨੁਸਾਰ ਨਰੇਸ਼ ਕੁਮਾਰ ਦੇ ਰਿਸ਼ਤੇਦਾਰ ਦੇ ਨਾਲ Çਲੰਕ ਨਿਕਲਣ ਦੇ ਚਲਦਿਆਂ ਐਨਆਈਏ ਨੇ ਉਸ ਦੇ ਘਰ ਰੇਡ ਮਾਰੀ।
ਫਿਲਹਾਲ ਐਨਆਈਏ ਟੀਮ ਜਾਂਚ ਵਿਚ ਲੱਗੀ ਹੋਈ ਹੈ। ਦੂਜੇ ਪਾਸੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਵਿਲਾਸਪੁਰ ਵਿਚ ਰਵਿੰਦਰ ਸਿੰਘ ਨਾਂ ਦੇ ਨੌਜਵਾਨ ਦੇ ਘਰ ਐਨਆਈਏ ਨੇ ਰੇਡ ਮਾਰੀ। ਟੀਮ ਰਵਿੰਦਰ ਦੇ ਨਾਂ ’ਤੇ ਚਲ ਰਹੇ ਮੋਬਾਈਲ ਨੰਬਰ ਦੇ ਬਾਰੇ ਵਿਚ ਜਾਣਕਾਰੀ ਲੈਣ ਪਹੁੰਚੀ ਸੀ। ਮੋਗਾ ਦੇ ਚੌਗਾਵਾਂ ਵਿਚ ਵੀ ਟੀਮ ਨੇ ਇੱਕ ਘਰ ਵਿਚ ਰੇਡ ਮਾਰੀ।
ਹਰਿਆਣਾ ਦੇ ਹਿਸਾਰ ਵਿਚ ਐਨਆਈਏ ਦੀ ਟੀਮ ਪਹੁੰਚੀ ਹੈ। ਜਾਣਕਾਰੀ ਅਨੁਸਾਰ ਟੀਮ ਨੇ ਸਿਵਾਨੀ ਦੇ ਦਰਿਆਪੁਰ ਢਾਣੀ ਵਿਚ ਟਰਾਂਸਪੋਰਟਰ ਦੇ ਘਰ ਛਾਪੇਮਾਰੀ ਕੀਤੀ। ਅਧਿਕਾਰੀਆਂ ਦੁਆਰਾ ਇਸ ਸਬੰਧ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।