ਗੈਂਗਸਟਰ ਸਚਿਨ ਬਿਸ਼ਨੋਈ ਮਾਨਸਾ ਪੁਲਿਸ ਦੀ ਹਿਰਾਸਤ ਵਿਚ

ਗੈਂਗਸਟਰ ਸਚਿਨ ਬਿਸ਼ਨੋਈ ਮਾਨਸਾ ਪੁਲਿਸ ਦੀ ਹਿਰਾਸਤ ਵਿਚ


ਮਾਨਸਾ, 30 ਸਤੰਬਰ, ਹ.ਬ. : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਕਥਿਤ ਤੌਰ ’ਤੇ ਸ਼ਾਮਲ ਗੈਂਗਸਟਰ ਸਚਿਨ ਬਿਸ਼ਨੋਈ ਉਰਫ਼ ਸਚਿਨ ਥਾਪਨ ਨੂੰ ਸ਼ੁੱਕਰਵਾਰ ਨੂੰ ਮਾਨਸਾ ਦੀ ਅਦਾਲਤ ਨੇ 6 ਅਕਤੂਬਰ ਤੱਕ ਪੰਜਾਬ ਪੁਲਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਬਿਸ਼ਨੋਈ ਨੂੰ ਪਿਛਲੇ ਮਹੀਨੇ ਅਜ਼ਰਬਾਈਜਾਨ ਤੋਂ ਸਪੁਰਦ ਕੀਤਾ ਗਿਆ ਸੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਪੰਜਾਬ ਪੁਲਸ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਦਿੱਲੀ ਤੋਂ ਮਾਨਸਾ ਲੈ ਕੇ ਆਈ। ਮਾਨਸਾ ਦੀ ਅਦਾਲਤ ਨੇ ਉਸ ਨੂੰ 6 ਅਕਤੂਬਰ ਤੱਕ ਪੁਲਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਮਾਮਲੇ ’ਚ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਗੈਂਗਸਟਰ ਕਥਿਤ ਤੌਰ ’ਤੇ ਕਤਲ ਦੀ ਯੋਜਨਾ ਬਣਾਉਣ ਅਤੇ ਸਾਜੋ ਸਮਾਨ ਨੂੰ ਸੰਭਾਲਣ ਵਿਚ ਸ਼ਾਮਲ ਸੀ। ਕਤਲ ਦੇ ਸਮੇਂ ਉਹ ਵਿਦੇਸ਼ ਵਿੱਚ ਸੀ ਪਰ ਉਸ ਨੇ ਮੂਸੇਵਾਲਾ ਨੂੰ ਗੋਲੀ ਮਾਰਨ ਦਾ ਦਾਅਵਾ ਕਰਕੇ ਜਾਂਚਕਰਤਾਵਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਦਿੱਲੀ ਪੁਲਸ ਨੇ ਪਹਿਲਾਂ ਕਿਹਾ ਸੀ ਕਿ ਬਿਸ਼ਨੋਈ ਫਰਜ਼ੀ ਪਾਸਪੋਰਟ ’ਤੇ ਭਾਰਤ ਤੋਂ ਭੱਜ ਕੇ ਅਜ਼ਰਬਾਈਜਾਨ ਪਹੁੰਚ ਗਿਆ ਸੀ, ਜਿੱਥੋਂ ਉਸ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਦਿੱਲੀ ਅਤੇ ਆਸ-ਪਾਸ ਦੇ ਰਾਜਾਂ ’ਚ ਫੈਲੇ ਆਪਣੇ ਸੰਗਠਿਤ ਅਪਰਾਧ ਸਮੂਹ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ।

ਉਸ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਬਾਅਦ ਵਿਚ ਦਿੱਲੀ ਪੁਲਿਸ ਦੀ ਟੀਮ ਉਸ ਨੂੰ ਅਜ਼ਰਬਾਈਜਾਨ ਤੋਂ ਵਾਪਸ ਲੈ ਆਈ ਸੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੁਆਰਾ ਜਾਂਚ ਕੀਤੇ ਜਾ ਰਹੇ ਕੁਝ ਮਾਮਲਿਆਂ ਵਿੱਚ ਉਸ ਦਾ ਨਾਮ ਵੀ ਹੈ। ਸ਼ੁਭਦੀਪ ਸਿੰਘ ਸਿੱਧੂ, ਜੋ ਕਿ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਹੈ, ਦੀ ਮਾਨਸਾ ਜ਼ਿਲ੍ਹੇ ਵਿੱਚ 29 ਮਈ, 2022 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Related post

ਕੀ ਕੇਜਰੀਵਾਲ ਨੂੰ ਮਿਲੇਗੀ ਰਾਹਤ ਜਾਂ ਵਧੇਗੀ ਹਿਰਾਸਤ?, ਸੁਪਰੀਮ ਕੋਰਟ ‘ਚ ਅੱਜ ਸੁਣਵਾਈ

ਕੀ ਕੇਜਰੀਵਾਲ ਨੂੰ ਮਿਲੇਗੀ ਰਾਹਤ ਜਾਂ ਵਧੇਗੀ ਹਿਰਾਸਤ?, ਸੁਪਰੀਮ…

ਨਵੀਂ ਦਿੱਲੀ, 29 ਅਪ੍ਰੈਲ, ਪਰਦੀਪ ਸਿੰਘ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਦਾਇਰ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ…
ਈ.ਡੀ. ਦੀ ਹਿਰਾਸਤ ਵਿਚ ਕੇਜਰੀਵਾਲ ਨੇ ਘਰ ਦਾ ਖਾਣਾ ਖਾਧਾ

ਈ.ਡੀ. ਦੀ ਹਿਰਾਸਤ ਵਿਚ ਕੇਜਰੀਵਾਲ ਨੇ ਘਰ ਦਾ ਖਾਣਾ…

ਨਵੀਂ ਦਿੱਲੀ, 23 ਮਾਰਚ, ਨਿਰਮਲ : ਦਿੱਲੀ ਸ਼ਰਾਬ ਨੀਤੀ ਕੇਸ ਵਿਚ ਪੀਐਮਐਲਏ ਕੋਰਟ ਨੇ 22 ਮਾਰਚ ਨੂੰ ਮੁੱਖ ਮੰਤਰੀ ਕੇਜਰੀਵਾਲ ਨੂੰ…