Begin typing your search above and press return to search.

ਤਰਨ ਤਾਰਨ 'ਚ ਨਸ਼ਾ ਤਸਕਰਾਂ ਦਾ ਪੁਲਿਸ ਮੁਕਾਬਲਾ, ਇਕ ਮਾਰ ਮੁਕਾਇਆ

ਤਰਨ ਤਾਰਨ : ਪੰਜਾਬ ਦੇ ਤਰਨਤਾਰਨ ਦੇ ਪੱਟੀ ਵਿਖੇ ਨਸ਼ਾ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਦੋ-ਪੱਖੀ ਗੋਲੀਬਾਰੀ 'ਚ ਇਕ ਨਸ਼ਾ ਤਸਕਰ ਦੀ ਮੌਤ ਹੋ ਗਈ ਹੈ। ਦੂਜੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮੁਕਾਬਲਾ ਪੱਟੀ ਦੇ ਪਿੰਡ ਕੈਰੋਂ ਵਿੱਚ ਹੋਇਆ। ਇਹ ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। […]

ਤਰਨ ਤਾਰਨ ਚ ਨਸ਼ਾ ਤਸਕਰਾਂ ਦਾ ਪੁਲਿਸ ਮੁਕਾਬਲਾ, ਇਕ ਮਾਰ ਮੁਕਾਇਆ
X

Editor (BS)By : Editor (BS)

  |  12 Aug 2023 4:55 AM GMT

  • whatsapp
  • Telegram

ਤਰਨ ਤਾਰਨ : ਪੰਜਾਬ ਦੇ ਤਰਨਤਾਰਨ ਦੇ ਪੱਟੀ ਵਿਖੇ ਨਸ਼ਾ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਦੋ-ਪੱਖੀ ਗੋਲੀਬਾਰੀ 'ਚ ਇਕ ਨਸ਼ਾ ਤਸਕਰ ਦੀ ਮੌਤ ਹੋ ਗਈ ਹੈ। ਦੂਜੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮੁਕਾਬਲਾ ਪੱਟੀ ਦੇ ਪਿੰਡ ਕੈਰੋਂ ਵਿੱਚ ਹੋਇਆ। ਇਹ ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਦੋਵਾਂ ਵਿਚਾਲੇ ਕਰੀਬ 5 ਰਾਊਂਡ ਫਾਇਰਿੰਗ ਹੋਣ ਦੀ ਸੂਚਨਾ ਹੈ।

ਪੁਲਿਸ ਨੂੰ ਉਨ੍ਹਾਂ 'ਤੇ ਸ਼ੱਕ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਦਾ ਪਿੱਛਾ ਸ਼ੁਰੂ ਕਰ ਦਿੱਤਾ ਗਿਆ। ਪੁਲਿਸ ਨੂੰ ਪਿੱਛਿਓਂ ਆਉਂਦੀ ਦੇਖ ਕੇ ਪਹਿਲਾਂ ਪੁਲਿਸ ਦੀ ਕਾਰ ਨੂੰ ਟੱਕਰ ਮਾਰੀ। ਇਸ ਤੋਂ ਬਾਅਦ ਵੀ ਪੁਲਿਸ ਨੇ ਪਿੱਛਾ ਨਹੀਂ ਛੱਡਿਆ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਤਸਕਰਾਂ ਪਾਸਿਓਂ ਗੋਲੀਬਾਰੀ ਹੋਣ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਗੋਲੀਬਾਰੀ ਵਿੱਚ ਇੱਕ ਤਸਕਰ ਮਾਰਿਆ ਗਿਆ। ਮਾਰੇ ਗਏ ਤਸਕਰ ਦੀ ਪਛਾਣ ਜੋਰਾ ਸਿੰਘ ਵਾਸੀ ਪਿੰਡ ਕੋਟੀ ਸੇਖਾਂ ਵਜੋਂ ਹੋਈ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Next Story
ਤਾਜ਼ਾ ਖਬਰਾਂ
Share it