ਵੋਟਾਂ ਖ਼ਾਤਰ ਡੇਰਿਆਂ ’ਚ ਜਾਣ ਲੱਗੇ ਸਿਆਸੀ ਨੇਤਾ

ਵੋਟਾਂ ਖ਼ਾਤਰ ਡੇਰਿਆਂ ’ਚ ਜਾਣ ਲੱਗੇ ਸਿਆਸੀ ਨੇਤਾ


ਅੰਮ੍ਰਿਤਸਰ, 27 ਮਾਰਚ, ਨਿਰਮਲ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਲੀਡਰਾਂ ਦੇ ਡੇਰੇ ਸ਼ੁਰੂ ਹੋ ਗਏ ਹਨ। ਇਸ ਦੀ ਸ਼ੁਰੂਆਤ ਅੰਮ੍ਰਿਤਸਰ ਦੇ ਬਿਆਸ ਸਥਿਤ ਰਾਧਾ ਸੁਆਮੀ ਸਤਿਸੰਗ ਡੇਰੇ ਤੋਂ ਹੋਈ ਹੈ। ਸੂਬੇ ਦੇ ਵੱਡੇ ਆਗੂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲਣ ਲਈ ਇੱਥੇ ਪਹੁੰਚ ਰਹੇ ਹਨ।

ਸੂਬਾ ਮੰਤਰੀ ਅਤੇ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਬਿਆਸ ਡੇਰੇ ਪੁੱਜੇ। ਪਿਛਲੇ ਇੱਕ ਹਫ਼ਤੇ ਤੋਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਅਤੇ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਇੱਥੇ ਮੁਲਾਕਾਤ ਕਰਨ ਲਈ ਆਏ ਹਨ।

ਡੇਰੇ ਨਾਲ ਕਰੀਬ ਇੱਕ ਲੱਖ ਲੋਕ ਜੁੜੇ ਹੋਏ ਹਨ। ਇਹ ਆਗੂ ਡੇਰਾ ਮੁਖੀ ਨਾਲ ਆਪਣੀ ਮੁਲਾਕਾਤ ਦੀ ਫੋਟੋ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਰਹੇ ਹਨ ਤਾਂ ਜੋ ਉਹ ਆਪਣੇ ਸ਼ਰਧਾਲੂਆਂ ਦੀਆਂ ਵੋਟਾਂ ਹਾਸਲ ਕਰ ਸਕਣ। ਡੇਰਾ ਬਿਆਸ ਮੁਤਾਬਕ ਦੇਸ਼ ਭਰ ਵਿੱਚ ਉਨ੍ਹਾਂ ਦੀਆਂ 5 ਹਜ਼ਾਰ ਸ਼ਾਖਾਵਾਂ ਹਨ। ਉਨ੍ਹਾਂ ਦੀਆਂ 99 ਦੇਸ਼ਾਂ ਵਿੱਚ ਸ਼ਾਖਾਵਾਂ ਵੀ ਹਨ। ਪੰਜਾਬ ਵਿੱਚ ਉਨ੍ਹਾਂ ਦੇ 80 ਤੋਂ 90 ਸਤਿਸੰਗ ਘਰ ਹਨ। ਇਸ ਤੋਂ ਇਲਾਵਾ ਹਰਿਆਣਾ ਵਿੱਚ ਵੀ ਅਜਿਹੇ ਹੀ ਸਤਿਸੰਗ ਘਰ ਬਣਾਏ ਗਏ ਹਨ।

ਡੇਰੇ ਨਾਲ ਜੁੜੇ ਸੂਤਰਾਂ ਅਨੁਸਾਰ ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਪਟਿਆਲਾ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ ’ਤੇ ਡੇਰੇ ਦਾ ਜ਼ਿਆਦਾ ਪ੍ਰਭਾਵ ਮੰਨਿਆ ਜਾ ਰਿਹਾ ਹੈ।

ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਡੇਰੇ ਦੇ ਸ਼ਰਧਾਲੂਆਂ ਦਾ ਰੁਖ ਕਿਸ ਪਾਰਟੀ ਵੱਲ ਹੋਵੇਗਾ।

ਇਹ ਵੀ ਪੜ੍ਹੋ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਾਕੀ ਰਹਿੰਦੇ ਵਿਅਕਤੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਬਹੁਤ ਦੁੱਖ ਦੀ ਗੱਲ ਹੈ ਕਿ ਜਵਾਨ ਪੁੱਤਰ ਇਸ ਦੁਨੀਆਂ ਤੋਂ ਚਲਾ ਗਿਆ ਹੈ ਪਰ ਪ੍ਰਮਾਤਮਾ ਨੇ ਉਸ ਦੇ ਘਰ ਮੁੜ ਖੁਸ਼ੀਆਂ ਬਖ਼ਸ਼ੀਆਂ ਹਨ। ਇਹ ਗੱਲਾਂ ਮਾਨਸਾ ਪੁੱਜੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਖੁੱਡੀਆਂ ਵਲੋਂ ਕੀਤਾ ਗਿਆ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਉਨ੍ਹਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂਆਤ ਕਰ ਦਿੱਤੀ ਹੈ ਅਤੇ ਅੱਜ ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿੱਚ ਵਰਕਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ, ਕਿਉਂਕਿ ਵਰਕਰ ਹੀ ਪਾਰਟੀ ਦੀ ਬਾਂਹ ਹੁੰਦੇ ਹਨ। ‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਜਲੰਧਰ ਤੋਂ ਸੰਸਦ ਮੈਂਬਰ ਅਤੇ ਵਿਧਾਇਕ ਦੇ ਮਾਮਲੇ ’ਚ ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦੇ ਇਰਾਦੇ ਹੁੰਦੇ ਹਨ ਅਤੇ ਪਤਾ ਨਹੀਂ ਕੀ ਇਰਾਦੇ ਹਨ। ਪਰ ਇਹ ਉਨ੍ਹਾਂ ਦੀ ਇੱਛਾ ਹੈ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਪਰ ਸਾਰੇ ਲੋਕ ਅਜਿਹੇ ਨਹੀਂ ਹਨ।

ਉਨ੍ਹਾਂ ਬੋਲਦਿਆਂ ਕਿਹਾ ਕਿ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਲੰਬੀ ਖੇਤਰ ਦੇ ਲੋਕਾਂ ਨੇ ਹਰਾਇਆ ਸੀ, ਜੋ ਕਿ ਬਹੁਤ ਵੱਡੀ ਸ਼ਖਸੀਅਤ ਸਨ, ਪਰ ਉਥੋਂ ਦੇ ਲੋਕਾਂ ਨੇ ਉਨ੍ਹਾਂ ਨੂੰ ਸਾਢੇ 11 ਹਜ਼ਾਰ ਵੋਟਾਂ ਨਾਲ ਜਿਤਾਇਆ ਹੈ। ਹੁਣ ਵੀ ਉਮੀਦ ਹੈ ਕਿ ਉਹ ਜਿੱਤ ਜਾਣਗੇ।

Related post

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਦੁਰਗਾਪੁਰ, 27 ਅਪ੍ਰੈਲ, ਨਿਰਮਲ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨਿੱਚਰਵਾਰ ਨੂੰ ਹੈਲੀਕਾਪਟਰ ਵਿਚ ਚੜ੍ਹਨ ਦੌਰਾਨ ਡਿੱਗ ਗਈ। ਇਹ…
ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਨਿਰਮਲ ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)- ਬੀਤੀ ਰਾਤ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿਚ ਇੱਕ ਕਾਰ ਸੜਕ ਹਾਦਸੇ ਚ’ ਭਾਰਤ ਦੇ ਕੇਰਲਾ…
ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ ਮੌਤ

ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ…

ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)-ਬੀਤੇਂ ਦਿਨ ਅਮਰੀਕਾ ਦੇ ਅਟਲਾਟਾਂ ਰਾਜ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਕਾਰ…