Ram Navami News : ਰਾਮਨੌਮੀ ਮੌਕੇ ਸਿਆਸਤਦਾਨ ਹੋਏ ਇਕੱਠੇ

Ram Navami News : ਰਾਮਨੌਮੀ ਮੌਕੇ ਸਿਆਸਤਦਾਨ ਹੋਏ ਇਕੱਠੇ


ਜਲੰਧਰ, 17 ਅਪ੍ਰੈਲ, ਨਿਰਮਲ : ਜਲੰਧਰ ਤੋਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ‘ਆਪ’ ਤੋਂ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਹੈ ਜਦਕਿ ‘ਆਪ’ ਨੇ ਅਕਾਲੀ ਦਲ ਦੇ ਪਵਨ ਟੀਨੂੰ ’ਤੇ ਦਾਅ ਖੇਡਿਆ ਹੈ। ਕਾਂਗਰਸ ਨੇ ਆਪਣੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਜਲੰਧਰ ’ਚ ਲੋਕ ਸਭਾ ਚੋਣਾਂ ਨੂੰ ਲੈ ਕੇ ਚੱਲ ਰਹੇ ਸਿਆਸੀ ਸਰਗਰਮੀਆਂ ਦੇ ਵਿਚਕਾਰ ਸਿਆਸਤ ਦੀ ਚੰਗੀ ਤਸਵੀਰ ਸਾਹਮਣੇ ਆਈ ਹੈ। ਜਲੰਧਰ ਦੇ ਸ਼੍ਰੀ ਸਿੱਧ ਸ਼ਕਤੀਪੀਠ ਦੇਵੀ ਤਾਲਾਬ ਮੰਦਿਰ ਵਿਖੇ ਸ਼੍ਰੀ ਰਾਮ ਨੌਮੀ ਦੇ ਮੌਕੇ ’ਤੇ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਹਿੱਸਾ ਲਿਆ।

ਇਸੇ ਮੰਚ ’ਤੇ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ, ਵਿਧਾਇਕ ਸ਼ੀਤਲ ਅੰਗੁਰਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ, ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਟੀਨੂੰ, ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਮੌਜੂਦ ਸਨ।

ਇਸ ਦੌਰਾਨ ਸਾਬਕਾ ਸੀਐਮ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ। ਉਨ੍ਹਾਂ ਮੰਤਰੀ ਬਲਕਾਰ ਸਿੰਘ ਨੂੰ ਜੱਫੀ ਪਾ ਕੇ ਮਿਲੇ।

ਇਹ ਖ਼ਬਰ ਵੀ ਪੜ੍ਹੋ

ਇਟਲੀ ਦੇ ਸ਼ਹਿਰ ਬਰੇਸ਼ੀਆ ਵਿਚ ਰਹਿ ਰਹੇ ਸਤਪਾਲ ਸਿੰਘ (55) ਪਿੰਡ ਟਾਹਲੀ ਦਾ ਬੀਤੀ ਰਾਤ ਇੱਕ ਇਟਾਲੀਅਨ ਵਿਅਕਤੀ ਯੂਸੇਪੇ ਵੈਲੇਤੀ (75) ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ,ਸਤਪਾਲ ਸਿੰਘ ਆਪਣੇ ਪਿੱਛੇ ਪਤਨੀ ਸਮੇਤ 2 ਪੁੱਤਰ ਛੱਡ ਗਏ ਹਨ, ਪ੍ਰਾਪਤ ਜਾਣਕਾਰੀ ਅਨੁਸਾਰ 13 ਅਪ੍ਰੈਲ ਸ਼ਨੀਵਾਰ ਵਾਲੇ ਦਿਨ ਸਤਪਾਲ ਸਿੰਘ ਸ਼ਾਮ ਨੂੰ ਆਪਣੇ ਘਰ ਵਿਚ ਮੌਜੂਦ ਸੀ, ਜਦੋਂ ਉਥੇ ਉਸ ਦਾ ਇੱਕ ਜਾਣਕਾਰ ਇਟਾਲੀਅਨ ਯੂਸੇਪੇ ਵੇਲੇਤੀ ਉਮਰ 75 ਸਾਲ ਆਇਆ ਜੋ ਨਸ਼ੇ ਦੀ ਹਾਲਤ ਵਿਚ ਸੀ, ਕੁਝ ਬਹਿਸਬਾਜੀ ਤੋਂ ਬਾਦ ਉਸ ਵਲੋਂ ਸਤਪਾਲ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ, ਤੇ ਘਰ ਤੋਂ ਬਾਹਰ ਜਾ ਕੇ ਯੂਸੇਪੇ ਵਲੋਂ ਖੁਦ ਨੂੰ ਗੋਲੀ ਮਾਰ ਲਈ, ਸਤਪਾਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਯੂਸੇਪੇ ਨੂੰ ਜਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਹਾਲਤ ਸਥਿਰ ਹੈ।

ਇਹ ਖਬਰ ਅੱਗ ਵਾਗੂੰ ਜਲਦੀ ਹੀ ਬਰੇਸ਼ੀਆ ਵਿਚ ਫੈਲ ਗਈ ਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਕਿਉਂਕਿ ਉਸ ਦਿਨ ਬਰੇਸ਼ੀਆ ਵਿਚ ਨਗਰ ਕੀਰਤਨ ਹੋਇਆ ਸੀ ਸਤਪਾਲ ਸਿੰਘ ਵੀ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਤੋਂ ਆਪਣੇ ਘਰ ਵਾਪਿਸ ਪਰਤਿਆ ਹੀ ਸੀ ਕਿ ਇਹ ਭਾਣਾ ਵਰਤ ਗਿਆ, ਸਤਪਾਲ ਸਿੰਘ ਪਿੰਡ ਟਾਹਲੀ ਜੋ ਕਿ ਕਾਫੀ ਸਮੇਂ ਤੋਂ ਇਟਲੀ ਵਿਚ ਆਪਣੇ ਪ੍ਰੀਵਾਰ ਸਮੇਤ ਰਹਿ ਰਿਹਾ ਸੀ, ਪੂਰੇ ਇਲਾਕੇ ਵਿਚ ਖਬਰ ਸੁਣ ਕੇ ਦਹਿਸ਼ਤ ਪੈ ਗਈ, ਗੁਰੂ ਘਰ ਦੀਆਂ ਕਮੇਟੀਆਂ ਵਲੋਂ ਅਤੇ ਗੁਰਦੁਆਰਾ ਸਾਹਿਬ ਫਲੈਰੋ ਦੀ ਕਮੇਟੀ ਵਲੋਂ ਘਟਨਾ ਦੀ ਨਿੰਦਾ ਕੀਤੀ ਗਈ ਅਤੇ ਸਤਪਾਲ ਸਿੰਘ ਦੇ ਪ੍ਰੀਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਪ੍ਰਮਾਤਮਾ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨ੍ਹਾ ਵਿਚ ਨਿਵਾਸ ਬਖਸ਼ੇ। ਜਿਕਰਯੋਗ ਹੈ ਕਿ ਇਹ ਅਜਿਹੀ ਤੀਸਰੀ ਘਟਨਾ ਹੋ ਗਈ ਹੈ, ਇਸ ਤੋਂ ਪਹਿਲਾਂ ਇੱਕ ਹੋਰ ਭਾਰਤੀ ਦਾ ਵੀ ਬਰੇਸ਼ੀਆ ਵਿਖੇ ਕੁਝ ਲੋਕਾਂ ਵਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਇੱਕ ਹੋਰ ਘਟਨਾ ਨੋਵੇਲਾਰਾ ਰੀਜੋਮੀਲਿਆ ਸਾਇਡ ਤੇ ਇੱਕ ਗੁਰਸਿੱਖ ਪੰਜਾਬੀ ਵਿਅਕਤੀ ਦਾ ਕੁਝ ਲੁਟੇਰੇ ਕਿਸਮ ਦੇ ਲੋਕਾਂ ਵਲੋਂ ਲੁੱਟ ਖੋਹ ਕਰਨ ਉਪੰਰਤ ਹਰਪਾਲ ਸਿੰਘ ਦਾ ਕਤਲ ਕਰ ਦਿਤਾ ਗਿਆ ਸੀ।

Related post

ਅਮਰੀਕਾ ਵਿਚ ਟਾਰਨੈਡੋ ਕਾਰਨ ਭਾਰੀ ਨੁਕਸਾਨ

ਓਕਲਾਹੋਮਾ, 30 ਅਪੈ੍ਰਲ, ਨਿਰਮਲ : ਅਮਰੀਕਾ ਦੇ ਆਇਓਵਾ ਅਤੇ ਓਕਲਾਹੋਮਾ ਰਾਜਾਂ ਵਿੱਚ ਪਿਛਲੇ ਦੋ ਦਿਨਾਂ ਵਿੱਚ 35 ਤੋਂ ਵੱਧ ਟਾਰਨੈਡੋ ਆਏ…
PSEB 12th Result 2024: ਅੱਜ ਸ਼ਾਮ 4 ਵਜੇ ਐਲਾਨੇ ਜਾਣਗੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

PSEB 12th Result 2024: ਅੱਜ ਸ਼ਾਮ 4 ਵਜੇ ਐਲਾਨੇ…

ਚੰਡੀਗੜ੍ਹ, 30 ਅਪ੍ਰੈਲ, ਪਰਦੀਪ ਸਿੰਘ: ਪੰਜਾਬ ਬੋਰਡ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆ ਦੇ ਨਤੀਜਿਆਂ ਦੀ ਉਡੀਕ ਅੱਜ ਖਤਮ ਹੋਣ…
ਅਮਰੀਕਾ ਵਿਚ ਗੋਲੀਬਾਰੀ ਦੌਰਾਨ 4 ਪੁਲਿਸ ਅਫ਼ਸਰਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੌਰਾਨ 4 ਪੁਲਿਸ ਅਫ਼ਸਰਾਂ ਦੀ ਮੌਤ

ਕੈਰੋਲੀਨਾ, 30 ਅਪੈ੍ਰਲ, ਨਿਰਮਲ : ਅਮਰੀਕਾ ਦੇ ਉਤਰੀ ਕੈਰੋਲੀਨਾ ਵਿੱਚ ਗੋਲੀਬਾਰੀ ਦੌਰਾਨ 4 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਸੀਐਨਐਨ ਨੇ…