Begin typing your search above and press return to search.
ਪਾਰਟੀ ਵਰਕਰਾਂ ਦੀ ਰਾਏ ਤੋਂ ਬਾਅਦ ਸਿਆਸਤ ਬਾਰੇ ਲਿਆ ਜਾਵੇਗਾ ਫੈਸਲਾ : ਸੁਖਦੇਵ ਸਿੰਘ ਢੀਂਡਸਾ
ਚੰਡੀਗੜ੍ਹ , 27 ਦਸੰਬਰ, ਨਿਰਮਲ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ। ਇਸ ਵਿਚ ਸਰਬਸੰਮਤੀ ਨਾਲ ਮੌਜੂਦਾ ਸਿਆਸੀ ਹਾਲਾਤ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੀ ਅਗਲੀ ਰਣਨੀਤੀ ਉਲੀਕਣ ਲਈ ਪਾਰਟੀ ਵਰਕਰਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀ ਰਾਇ ਲੈਣ ਲਈ ਇਕ […]
By : Editor Editor
ਚੰਡੀਗੜ੍ਹ , 27 ਦਸੰਬਰ, ਨਿਰਮਲ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ। ਇਸ ਵਿਚ ਸਰਬਸੰਮਤੀ ਨਾਲ ਮੌਜੂਦਾ ਸਿਆਸੀ ਹਾਲਾਤ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੀ ਅਗਲੀ ਰਣਨੀਤੀ ਉਲੀਕਣ ਲਈ ਪਾਰਟੀ ਵਰਕਰਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀ ਰਾਇ ਲੈਣ ਲਈ ਇਕ ਕਮੇਟੀ ਗਠਿਤ ਕਰਨ ਦੇ ਪੂਰਨ ਅਧਿਕਾਰ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੇ ਗਏ ਸਨ। ਜਿਸ ਤੋਂ ਬਾਅਦ ਇਸ ਸਬੰਧੀ ਮੰਗਲਵਾਰ ਨੂੰ ਢੀਂਡਸਾ ਵੱਲੋ ਪਾਰਟੀ ਦੇ ਸੀਨੀਅਰ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।
ਕਮੇਟੀ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੈਂਬਰਾਂ ਵਜੋਂ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਔਲਖ , ਜਰਨਲ ਸਕੱਤਰ ਮਨਜੀਤ ਸਿੰਘ ਦਸੂਹਾ, ਜਨਰਲ ਸਕੱਤਰ ਸੁਖਵੰਤ ਸਿੰਘ ਸਰਾਓ ਅਤੇ ਅਗਜੈਕਟਿਵ ਮੈਂਬਰ (ਐਸਜੀਪੀਸੀ) ਜਸਵੰਤ ਸਿੰਘ ਪੜੈਣ ਦਾ ਨਾਮ ਸ਼ਾਮਲ ਹੈ। ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਕਮੇਟੀ 15 ਦਿਨਾਂ ਦੇ ਅੰਦਰ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ ਪਾਰਟੀ ਵਰਕਰਾਂ ਨਾਲ ਗੱਲਬਾਤ ਕਰ ਕੇ ਇਕ ਰਿਪੋਰਟ ਉਨ੍ਹਾਂ ਨੂੰ ਸੌਂਪੇਗੀ। ਜਿਸ ਤੋਂ ਬਾਅਦ ਸੀਨੀਅਰ ਆਗੂਆਂ ਦੀ ਮੀਟਿੰਗ ਸੱਦ ਕੇ ਇਸ ਰਿਪੋਰਟ ’ਤੇ ਫ਼ੈਸਲਾ ਲਿਆ ਜਾਵੇਗਾ ਅਤੇ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਖੰਨਾ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਸ ਨੂੰ ਮੁਲਜ਼ਮਾਂ ’ਤੇ ਸਰਹੱਦ ਪਾਰ ਤੋਂ ਤਸਕਰੀ ਕਰਨ ਦਾ ਵੀ ਸ਼ੱਕ ਹੈ। ਸ਼ੁਰੂਆਤੀ ਜਾਂਚ ’ਚ ਅਹਿਮ ਖੁਲਾਸੇ ਹੋਏ ਹਨ। ਫਿਲਹਾਲ ਦੋਵਾਂ ਦਾ ਰਿਮਾਂਡ ਹਾਸਲ ਕਰਕੇ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਹੁਣ ਤੱਕ ਇਨ੍ਹਾਂ ਦੋਵਾਂ ਤਸਕਰਾਂ ਦੇ ਕਬਜ਼ੇ ’ਚੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਬਰੇਜ਼ਾ ਕਾਰ ’ਚੋਂ 12 ਲੱਖ 30 ਹਜ਼ਾਰ ਰੁਪਏ ਦੀ ਨਸ਼ੀਲੇ ਪਦਾਰਥ ਬਰਾਮਦ ਹੋਏ। ਉਸ ਦਾ ਇੱਕ ਸਾਥੀ ਫਰਾਰ ਹੈ। ਉਸ ਦੀ ਭਾਲ ਜਾਰੀ ਹੈ
ਜਾਣਕਾਰੀ ਅਨੁਸਾਰ ਐਸਐਸਪੀ ਅਮਨੀਤ ਕੌਂਡਲ ਦੇ ਹੁਕਮਾਂ ’ਤੇ ਪੁਲਸ ਨੇ ਖੰਨਾ-ਸਮਰਾਲਾ ਰੋਡ ’ਤੇ ਟੀ ਪੁਆਇੰਟ ਨੌਲੱਦੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਬ੍ਰੇਜ਼ਾ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਕਾਰ ਵਿੱਚ ਆਕਾਸ਼ਪ੍ਰੀਤ ਸਿੰਘ ਆਕਾਸ਼ ਵਾਸੀ ਘਰਿੰਡਾ (ਅੰਮ੍ਰਿਤਸਰ) ਅਤੇ ਜਸਪਾਲ ਸਿੰਘ ਜੱਸਾ ਵਾਸੀ ਭਿੱਖੀਵਿੰਡ (ਤਰਨਤਾਰਨ) ਜਾ ਰਹੇ ਸਨ। ਕਾਰ ਦੀ ਤਲਾਸ਼ੀ ਲੈਣ ’ਤੇ 10 ਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ। ਦੋਵਾਂ ਕੋਲੋਂ 12 ਲੱਖ 30 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਗਏ।
ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਕਾਰ ’ਚੋਂ ਬਰਾਮਦ ਹੋਏ ਪੈਸਿਆਂ ਬਾਰੇ ਪੁੱਛਗਿੱਛ ਕੀਤੀ। ਮੁਲਜ਼ਮ ਨੇ ਦੱਸਿਆ ਕਿ ਉਹ ਚਿੱਟਾ ਸਪਲਾਈ ਕਰਦਾ ਹੈ। ਗੁਰਪ੍ਰੀਤ ਸਿੰਘ ਗੁਰੀ ਵਾਸੀ ਖੇੜੀ ਗੁੱਜਰਾਂ (ਪਟਿਆਲਾ) ਨੂੰ 1 ਕਿਲੋ ਚੂਰਾ-ਪੋਸਤ ਸਪਲਾਈ ਕਰਕੇ ਆਇਆ ਹੈ। ਜਿਸ ਦੇ ਬਦਲੇ ਉਹ 12 ਲੱਖ 30 ਹਜ਼ਾਰ ਰੁਪਏ ਲੈ ਕੇ ਜਾ ਰਹੇ ਸਨ।
ਉਸ ਨੇ ਆਪਣੀ ਕਾਰ ਵਿੱਚ ਸੈਂਪਲ ਵਜੋਂ 10 ਗ੍ਰਾਮ ਨਸ਼ੀਲਾ ਪਾਊਡਰ ਰੱਖਿਆ ਹੋਇਆ ਸੀ। ਮੰਨਿਆ ਜਾ ਰਿਹਾ ਹੈ ਕਿ ਉਹ ਤਰਨਤਾਰਨ ਅਤੇ ਅੰਮ੍ਰਿਤਸਰ ਨਾਲ ਸਬੰਧਤ ਹੋਣ ਕਾਰਨ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਵੀ ਸ਼ਾਮਲ ਹੋ ਸਕਦੇ ਹਨ। ਇਸ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
Next Story