ਡਿਵਾਈਡਰ ਨਾਲ ਟਕਰਾਈ ਪੋਰਸ਼ ਗੱਡੀ, ਡਰਾਈਵਰ ਫਰਾਰ
ਚੰਡੀਗੜ੍ਹ, 21 ਮਾਰਚ, ਨਿਰਮਲ : ਚੰਡੀਗੜ੍ਹ ਦੇ ਸੈਕਟਰ 35 ਸਥਿਤ ਜੇਡਬਲਿਊ ਮੈਰਿਟ ਹੋਟਲ ਦੇ ਕੋਲ ਇੱਕ ਪੋਰਸ਼ ਗੱਡੀ ਡਿਵਾਈਡਰ ਨਾਲ ਟਕਰਾ ਕੇ ਉਥੇ ਲੱਗੀ ਗ੍ਰਿਲ ਵਿਚ ਜਾ ਕੇ ਫਸ ਗਈ। ਜਦ ਲੋਕਾਂ ਨੇ ਇਸ ਗੱਲ ਨੂੰ ਦੇਖਿਆ ਤਾਂ ਗੱਡੀ ਦਾ ਡਰਾਈਵਰ ਮੌਕੇ ’ਤੇ ਮੌਜੂਦ ਨਹੀਂ ਸੀ। ਇਸ ਦੀ ਸੂਚਨ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ […]
By : Editor Editor
ਚੰਡੀਗੜ੍ਹ, 21 ਮਾਰਚ, ਨਿਰਮਲ : ਚੰਡੀਗੜ੍ਹ ਦੇ ਸੈਕਟਰ 35 ਸਥਿਤ ਜੇਡਬਲਿਊ ਮੈਰਿਟ ਹੋਟਲ ਦੇ ਕੋਲ ਇੱਕ ਪੋਰਸ਼ ਗੱਡੀ ਡਿਵਾਈਡਰ ਨਾਲ ਟਕਰਾ ਕੇ ਉਥੇ ਲੱਗੀ ਗ੍ਰਿਲ ਵਿਚ ਜਾ ਕੇ ਫਸ ਗਈ। ਜਦ ਲੋਕਾਂ ਨੇ ਇਸ ਗੱਲ ਨੂੰ ਦੇਖਿਆ ਤਾਂ ਗੱਡੀ ਦਾ ਡਰਾਈਵਰ ਮੌਕੇ ’ਤੇ ਮੌਜੂਦ ਨਹੀਂ ਸੀ।
ਇਸ ਦੀ ਸੂਚਨ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ’ਤੇ ਆ ਕੇ ਦੇਖਿਆ ਤਾਂ ਗੱਡੀ ਦੀ ਦੋਵੇਂ ਨੰਬਰ ਪਲੇਟਾਂ ਗਾਇਬ ਸੀ। ਲੇਕਿਨ ਗੱਡੀ ਦੇ ਅੰਦਰ ਇੱਕ ਨੰਬਰ ਪਲੇਟ ਪਈ ਹੋਈ ਸੀ। ਜੋ ਕਿ ਹਿਮਾਚਲ ਨੰਬਰ ਦੀ ਸੀ। ਪੁਲਿਸ ਉਸ ਨੰਬਰ ਦੇ ਆਧਾਰ ’ਤੇ ਹੁਣ ਇਸ ਦੀ ਜਾਂਚ ਕਰ ਰਹੀ ਹੈ।
ਪੁਲਿਸ ਨੇ ਇਸ ਘਟਨਾ ਤੋਂ ਬਾਅਦ ਗੱਡੀ ਨੂੰ ਅਪਣੇ ਕਬਜ਼ੇ ਵਿਚ ਲੈ ਲਿਆ। ਪੁਲਿਸ ਹੁਣ ਇਸ ਮਾਮਲੇ ਵਿਚ ਡਰਾਈਵਰ ਦੀ ਭਾਲ ਕਰ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਦੇਰ ਰਾਤ ਡਰਾਈਵਰ ਨਸ਼ੇ ਦੀ ਹਾਲਤ ਵਿਚ ਹੋ ਸਕਦਾ ਹੈ। ਇਸ ਕਾਰਨ ਇਸ ਤਰ੍ਹਾਂ ਦਾ ਹਾਦਸਾ ਹੋਇਆ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਗੱਡੀ ਦੇ ਅੰਦਰ ਮਿਲੀ ਨੰਬਰ ਪਲੇਟ ਦੇ ਆਧਾਰ ’ਤੇ ਗੱਡੀ ਦੇ ਮਾਲਕ ਦੀ ਪਛਾਣ ਕਰਨ ਵਿਚ ਲੱਗੀ ਹੈ।
ਇਹ ਖ਼ਬਰ ਵੀ ਪੜ੍ਹੋ
ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈ ਮੌਤ ਦੇ ਮਾਮਲੇ ਦੀ ਜਾਂਚ ਲਈ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਰਿਪੋਰਟ 72 ਘੰਟਿਆਂ ਦੇ ਅੰਦਰ ਸੌਂਪੀ ਜਾਵੇਗੀ। ਇਸ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਸੰਗਰੂਰ ਦੇ ਦਿੜਬਾ ਨੇੜਲੇ ਪਿੰਡ ਗੁੱਜਰਾਂ ਵਿੱਚ ਬੁੱਧਵਾਰ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਦੋ ਵਿਅਕਤੀ ਇਲਾਜ ਅਧੀਨ ਹਨ। ਮਰਨ ਵਾਲੇ ਦੋ ਸਕੇ ਭਰਾ ਹਨ। ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਲਈ ਹਾਈ ਪਾਵਰ ਕਮੇਟੀ ਦਾ ਗਠਨ ਕਰਕੇ 72 ਘੰਟਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਪਿੰਡ ਦੇ ਹੀ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਸੰਗਰੂਰ ਪੁੱਜੇ ਪਿੰਡ ਗੁੱਜਰਾਂ ਦੇ ਵਸਨੀਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਭੋਲਾ ਸਿੰਘ (50), ਪ੍ਰਗਟ ਸਿੰਘ (42), ਨਿਰਮਲ ਸਿੰਘ (42) ਅਤੇ ਜਗਜੀਤ ਸਿੰਘ (30) ਨੇ ਮੰਗਲਵਾਰ ਰਾਤ ਨੂੰ ਇਸੇ ਪਿੰਡ ਦੇ ਹੀ ਵਿਅਕਤੀ ਦਾ ਕਤਲ ਕਰ ਦਿੱਤਾ ਸੀ।
ਸਵੇਰੇ 4 ਵਜੇ ਦੇ ਕਰੀਬ ਜਦੋਂ ਉਸ ਦੀ ਹਾਲਤ ਵਿਗੜ ਗਈ ਤਾਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਪਿੰਡ ਦੇ ਦੋ ਹੋਰ ਵਿਅਕਤੀਆਂ ਦੀ ਵੀ ਸ਼ਰਾਬ ਪੀਣ ਕਾਰਨ ਹਾਲਤ ਵਿਗੜ ਗਈ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪਿੰਡ ਦੇ ਲੋਕਾਂ ਨੇ ਸੂਬਾ ਸਰਕਾਰ ਤੋਂ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਮਰਨ ਵਾਲੇ ਸਾਰੇ ਮਜ਼ਦੂਰ ਸਨ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਐਸਡੀਐਨ ਦਿੜਬਾ ਨੂੰ ਹਾਈ ਪਾਵਰ ਜਾਂਚ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਡੀਐਸਪੀ ਦਿੜਬਾ, ਸੀਨੀਅਰ ਮੈਡੀਕਲ ਅਫਸਰ ਦਿੜਬਾ ਅਤੇ ਈਟੀਓ ਦਿੜਬਾ (ਆਬਕਾਰੀ) ਕਮੇਟੀ ਦੇ ਮੈਂਬਰ ਹਨ। ਉਨ੍ਹਾਂ ਕਿਹਾ ਕਿ ਸਿਹਤ, ਆਬਕਾਰੀ ਵਿਭਾਗ, ਪੁਲਸ ਅਤੇ ਸਿਵਲ ਪ੍ਰਸ਼ਾਸਨ ’ਤੇ ਆਧਾਰਤ ਇਸ ਟੀਮ ਦੀ ਰਿਪੋਰਟ ਆਉਣ ਤੋਂ ਬਾਅਦ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਪਿੰਡ ਗੁੱਜਰਾਂ ਵਿੱਚ ਘਰ-ਘਰ ਜਾ ਕੇ ਸਰਵੇ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਜੇਕਰ ਕਿਸੇ ਵਿਅਕਤੀ ਦੀ ਸਿਹਤ ਖ਼ਰਾਬ ਹੁੰਦੀ ਹੈ ਤਾਂ ਉਸ ਨੂੰ ਤੁਰੰਤ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਟੀਮ ਪਿੰਡ ਪੁੱਜੀ ਅਤੇ ਕਥਿਤ ਦੋਸ਼ੀਆਂ ਖ਼ਿਲਾਫ਼ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਮਨਪ੍ਰੀਤ ਸਿੰਘ ਮਨੀ ਜੋ ਕਿ ਇੱਕੋ ਪਿੰਡ ਦੇ ਵਸਨੀਕ ਹਨ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।