ਇਟਲੀ ਦੇ ਅਪ੍ਰੀਲੀਆ ’ਚ ਮਨਾਇਆ ਗਿਆ ਪ੍ਰਕਾਸ਼ ਦਿਹਾੜਾ
ਰੋਮ, 18 ਸਤੰਬਰ (ਗੁਰਸ਼ਰਨ ਸਿੰਘ ਸੋਨੀ) : ਇਟਲੀ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ਸਿੱਖ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਜਿੱਥੇ ਗੁਰੂ ਘਰ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਇਕੱਤਰ ਹੋਈਆਂ ਸੰਗਤਾਂ […]
By : Hamdard Tv Admin
ਰੋਮ, 18 ਸਤੰਬਰ (ਗੁਰਸ਼ਰਨ ਸਿੰਘ ਸੋਨੀ) : ਇਟਲੀ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ਸਿੱਖ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
ਜਿੱਥੇ ਗੁਰੂ ਘਰ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਇਕੱਤਰ ਹੋਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ, ਉੱਥੇ ਨੰਨੇ ਮੁੰਨੇ ਬੱਚਿਆਂ ਵੱਲੋਂ ਵੀ ਗੁਰਬਾਣੀ ਸ਼ਬਦਾਂ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ।
ਜੁਗੋ ਜੁੱਗ ਅੱਟਲ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 419ਵਾਂ ਪਹਿਲਾ ਦਿਹਾੜਾ ਜਿੱਥੇ ਦੁਨੀਆ ਭਰ ਵਿੱਚ ਵਸਦੀਆਂ ਨਾਨਕ ਲੇਵਾ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ, ਉੱਥੇ ਇਟਲੀ ਦੇ ਜ਼ਿਲ੍ਹਾ ਲਾਤੀਨਾ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਸ ਪਾਵਨ ਦਿਹਾੜੇ ਨੂੰ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ।
ਇਸ ਸਮਾਗਮ ਦੇ ਸਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਸੰਪੂਰਨਤਾ ਦੇ ਨਾਲ ਐਤਵਾਰ ਸਵੇਰੇ ਭੋਗ ਪਾਏ ਗਏ। ਭੋਗ ਉਪਰੰਤ ਸੰਗਤਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਗੁਰੂ ਘਰ ਵਿਖੇ ਇਕੱਤਰ ਹੋਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।
ਇਸ ਮੌਕੇ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਵੀ ਗੁਰਬਾਣੀ ਸ਼ਬਦਾਂ ਦਾ ਗੁਣਗਾਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਮਾਗਮ ਵਿੱਚ ਹਾਜ਼ਰ ਹੋਈਆਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ ਤੇ ਧੰਨਵਾਦ ਕੀਤਾ ਗਿਆ। ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ। ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।